Breaking News
Canada : ਸ਼ਹੀਦ ਭਾਈ ਨਿੱਝਰ ਮਾਮਲੇ ਦੀ ਪ੍ਰੀ-ਟਰਾਇਲ ਕਾਰਵਾਈ 8 ਤੋਂ 29 ਸਤੰਬਰ ਤੱਕ; ਸਿੱਖਾਂ ਨੂੰ ਇਨਸਾਫ਼ ਨਾ ਮਿਲਣ ’ਤੇ ਕੈਨੇਡੀਅਨ ਸਿੱਖਾਂ ਵਲੋਂ ਭਾਰਤ ਸਰਕਾਰ ’ਤੇ ਤਿੱਖੇ ਸਵਾਲ Amritsar : ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੇ ਸ਼ਹਾਦਤ ਦੇ ਅਰਥਾਂ ਨੂੰ ਦਿੱਤੀ ਸੀ ਨਵੀਂ ਗਹਿਰਾਈ : ਭਾਈ ਪਰਮਜੀਤ ਸਿੰਘ ਭਿਓਰਾ Jamshedpur : ‘आगाज़’ संस्था के संस्थापक अध्यक्ष इंद्रजीत सिंह ने 31वीं बार किया प्लेटलेट्स दान Jamshedpur : फ्रैंक एंथनी मेमोरियल वाद-विवाद प्रतियोगिता में गूंजे छात्रों के दमदार तर्क Tata Steel : एलडी#1 टीम ने रचा नया रिकॉर्ड, 78 हीट बनाकर तोड़ा अपना ही 76 हीट का कीर्तिमान ​Jamshedpur : फोटोग्राफर एसोसिएशन ने किया दिल्ली में होने वाले ‘फोटो-वीडियो एक्सपो’ के पोस्टर का विमोचन
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਵੱਲੋਂ ਕੀਤੇ ਇਤਿਹਾਸਕ ਸੰਘਰਸ਼ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿੱਲੀ ਦੇ ਨੌਜਵਾਨਾਂ ਨੇ ਕਈ ਮਹੱਤਵਪੂਰਨ ਮੰਗਾਂ ਸਾਹਮਣੇ ਰੱਖੀਆਂ ਹਨ। ਨੌਜਵਾਨਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਦਿੱਲੀ ਦੇ ਸਿੱਖ ਅਜਾਇਬ ਘਰਾਂ ਵਿੱਚ ਲਗਾਈ ਜਾਵੇ, ਤਾਂ ਜੋ ਸੰਗਤ ਉਨ੍ਹਾਂ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਜਾਣੂ ਹੋ ਸਕੇ।

ਇਸ ਦੇ ਨਾਲ ਹੀ ਦਿੱਲੀ ਦੀਆਂ ਸਮੂਹ ਸਿੰਘ ਸਭਾ ਗੁਰਦੁਆਰਿਆਂ ਵਿੱਚ ਵੀ ਭਾਈ ਖਾਲੜਾ ਦੀ ਤਸਵੀਰ ਸਥਾਪਿਤ ਕਰਨ ਦੀ ਮੰਗ ਕੀਤੀ ਗਈ ਹੈ। ਜਿਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਕੋਲ ਉਨ੍ਹਾਂ ਦੀ ਤਸਵੀਰ ਉਪਲਬਧ ਨਹੀਂ ਹੈ, ਉਹ ਸੰਪਰਕ ਕਰਨ। ਨੌਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਇਹ ਤਸਵੀਰਾਂ ਭੇਟਾ ਰਹਿਤ ਮੁਹੱਈਆ ਕਰਵਾਉਣਗੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ 50 ਤੋਂ 60 ਸਫ਼ਿਆਂ ਦੇ ਕਿਤਾਬਚੇ ਦੇ ਰੂਪ ਵਿੱਚ ਪੰਜਾਬੀ ਸਮੇਤ ਵੱਖ-ਵੱਖ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕਰਕੇ ਭੇਟਾ ਰਹਿਤ ਵੰਡੀ ਜਾਵੇ, ਤਾਂ ਜੋ ਨਵੀਂ ਪੀੜ੍ਹੀ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਤੋਂ ਪ੍ਰੇਰਿਤ ਹੋ ਸਕੇ।

Gambhir Car Associate Motion Ads Motion Ads

ਨੌਜਵਾਨਾਂ ਨੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ, ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਅਤੇ ਇਨਸਾਫ਼ ਪਸੰਦ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਭਾਈ ਖਾਲੜਾ ਵੱਲੋਂ ਸ਼ੁਰੂ ਕੀਤੇ ਮਨੁੱਖੀ ਅਧਿਕਾਰਾਂ ਦੇ ਕਾਰਜ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੇ ਅਰਥਾਂ ਵਿੱਚ ਸ਼ਰਧਾਂਜਲੀ ਦਿੱਤੀ ਜਾ ਸਕੇ। ਬਿਆਨ ਵਿੱਚ ਕਿਹਾ ਗਿਆ ਕਿ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਲੋੜ ਹੈ। ਇਸ ਲਈ ਸਿੱਖ ਕੌਮ ਨੂੰ ਸੰਯੁਕਤ ਰਾਸ਼ਟਰ, ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ, ਐਮਨੈਸਟੀ ਇੰਟਰਨੈਸ਼ਨਲ ਅਤੇ ਵਿਸ਼ਵ ਭਰ ਦੀਆਂ ਮਨੁੱਖੀ ਅਧਿਕਾਰ ਜਥੇਬੰਦੀਆਂ ਤੱਕ ਪਹੁੰਚ ਕਰਕੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਗੰਭੀਰ ਅਤੇ ਸਾਂਝੇ ਯਤਨ ਕਰਨੇ ਚਾਹੀਦੇ ਹਨ।

ਦਿੱਲੀ ਦੇ ਨੌਜਵਾਨਾਂ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਅਡੋਲ ਸੰਘਰਸ਼ ਦੀ ਮਿਸਾਲ ਹੈ। ਉਨ੍ਹਾਂ ਦੇ ਮਿਸ਼ਨ ਨੂੰ ਅੱਗੇ ਵਧਾਉਣਾ ਅਤੇ ਨਵੀਂ ਪੀੜ੍ਹੀ ਨੂੰ ਇਸ ਇਤਿਹਾਸ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਦੀਪ ਸਿੰਘ, ਮਨਦੀਪ ਸਿੰਘ, ਜਸਮੀਤ ਸਿੰਘ, ਸਿਮਰਨਜੀਤ ਸਿੰਘ, ਪ੍ਰਭਜੋਤ ਸਿੰਘ ਅਮਰੀਕ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਮਲਕੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਨੌਜੁਆਨ ਹਾਜਿਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर