WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਰੋਜ਼ਾ ਪ੍ਰਦਰਸ਼ਨੀ ਸ਼ੁਰੂ

SHARE:

ਮਨਪ੍ਰੀਤ ਸਿੰਘ ਖਾਲਸਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਖੇ ਸਰੋਵਰ ਦੇ ਕੰਢੇ ਸ਼ੁਰੂ ਕੀਤੀ ਗਈ, ਜੋ ਅਗਲੇ 15 ਦਿਨਾਂ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹੀ ਰਹੇਗੀ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰਦਰਸ਼ਨੀ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀਆਂ ਉਦਾਸੀਆਂ, ਮਹਾਨ ਸਿੱਖਿਆਵਾਂ ਅਤੇ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਬਤੀਤ ਕੀਤੇ ਅੰਤਿਮ ਜੀਵਨ ਨੂੰ ਚਿੱਤਰਾਂ ਰਾਹੀਂ ਬਾਖੂਬੀ ਦਰਸਾਇਆ ਗਿਆ ਹੈ।

ਇਸ ਦੇ ਨਾਲ ਹੀ ਗੁਰਮਤਿ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜੋ ਸੰਗਤਾਂ ਖ਼ਾਸ ਕਰਕੇ ਵਿਦਿਆਰਥੀਆਂ ਲਈ ਗਿਆਨ ਅਤੇ ਪ੍ਰੇਰਨਾ ਦਾ ਮਹੱਤਵਪੂਰਨ ਸਰੋਤ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨਾਲ ਸਬੰਧਤ ਚਿੱਤਰਾਂ ਨੂੰ ਵੀ ਪ੍ਰਦਰਸ਼ਨੀ ਦਾ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਸੰਗਤਾਂ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਸਮੇਤ ਪ੍ਰਦਰਸ਼ਨੀ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬਾਨ ਦੇ ਜੀਵਨ ਤੇ ਫ਼ਲਸਫ਼ੇ ਤੋਂ ਸੇਧ ਪ੍ਰਾਪਤ ਕਰਨ।

Gambhir Car Associate Motion Ads

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਦਰਸ਼ਨੀ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੀ ਮੌਜੂਦ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर