New Delhi : ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੀ ਕਾਰਵਾਈ ਜਾਇਜ਼ ਤੇ ਸਮੇਂ ਦੀ ਲੋੜ ਮੁਤਾਬਿਕ : ਪਰਮਜੀਤ ਸਿੰਘ ਵੀਰਜੀ

SHARE:

ਮਨਪ੍ਰੀਤ ਸਿੰਘ ਖਾਲਸਾ.

ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਦੇ ਨਾਲ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਹੈ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਇਤਰਾਜ਼ਯੋਗ ਵੀਡੀਓ ਸਬੰਧੀ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਵਿੱਚ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਪੰਥ ਕੋਲ ਸਖ਼ਤ ਕਾਰਵਾਈ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਵੀਡੀਓ ਨੂੰ ਏ.ਆਈ. ਨਾਲ ਬਣੀ ਦੱਸਿਆ ਗਿਆ, ਪਰ ਬਾਅਦ ਵਿੱਚ ਫੋਰੈਂਸਿਕ ਜਾਂਚਾਂ ਨੇ ਇਸ ਦਾਅਵੇ ਨੂੰ ਗਲਤ ਸਾਬਤ ਕਰ ਦਿੱਤਾ। ਇਸ ਦੇ ਨਾਲ ਹੀ ਜਾਗਤ ਜੋਤ ਸਤਿਕਾਰ ਕਾਨੂੰਨ ਦੇ ਮਾਮਲੇ ਵਿੱਚ ਵੀ ਸਮੁੱਚੇ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਾਰ-ਵਾਰ ਇਸ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਹਠਧਰਮੀ ਦਾ ਪ੍ਰਗਟਾਵਾ ਕਰਦੇ ਹੋਏ ਪੰਥ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਇਸ ਕਾਰਨ ਵੀ ਉਸ ਖ਼ਿਲਾਫ਼ ਸਖ਼ਤ ਪੰਥਕ ਕਾਰਵਾਈ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

Gambhir Car Associate Motion Ads Motion Ads

ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਇਹ ਫ਼ੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰਦਾ ਹੈ ਅਤੇ ਸਮੁੱਚੀ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਫ਼ੈਸਲਿਆਂ ਦੇ ਪਿੱਛੇ ਇੱਕਜੁੱਟ ਹੋ ਕੇ ਖੜ੍ਹਨਾ ਚਾਹੀਦਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर