WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab Big News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ‘ਗੁਰੂ ਦੋਖੀ’ ਤੇ ‘ਖਾਲਸਾ ਪੰਥ ਵਿਰੋਧੀ’ ਐਲਾਨਿਆ

SHARE:

ਮਨਪ੍ਰੀਤ ਸਿੰਘ ਖਾਲਸਾ.

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨ ਕਰਦਿਆਂ ਗੁਰੂ ਖਾਲਸਾ ਪੰਥ ਨੂੰ ਉਨ੍ਹਾਂ ਨਾਲ ਸਾਂਝ ਨਾ ਰੱਖਣ ਦੀ ਹਦਾਇਤ ਕੀਤੀ ਗਈ। ਇਕੱਤਰਤਾ ਦੌਰਾਨ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਵਿਚਾਰ ਕਰਦਿਆਂ ਕਿਹਾ ਗਿਆ ਕਿ ਸਿੱਖ ਭਾਵਨਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਗਏ ਇਤਰਾਜ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਹਠਧਰਮੀ ਅਤੇ ਅੜੀਅਲ ਰਵੱਈਆ ਅਪਣਾਉਂਦਿਆਂ ਕਾਨੂੰਨ ਪਾਸ ਕੀਤਾ। ਸਿੰਘ ਸਾਹਿਬਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਨਤਕ ਬਿਆਨਾਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੀ ਗਈ, ਜਿਸ ਨਾਲ ਸਿੱਖ ਸੰਗਤਾਂ ਵਿੱਚ ਰੋਸ ਪੈਦਾ ਹੋਇਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਮੰਤਰੀ ਮੰਡਲ ਦੇ ਸਿੱਖ ਮੰਤਰੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਤਲਬ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਦਕਿ ਗੈਰ-ਸਿੱਖ ਮੰਤਰੀਆਂ ਤੋਂ ਲਿਖਤੀ ਸਪੱਸ਼ਟੀਕਰਨ ਮੰਗਿਆ ਜਾਵੇਗਾ।

ਇਸ ਤੋਂ ਇਲਾਵਾ, ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਖ਼ਲ ਸ਼ਿਕਾਇਤ ਨਾਲ ਜੁੜੀ ਇੱਕ ਵੀਡੀਓ ਸਬੰਧੀ ਪ੍ਰਾਪਤ ਦੋ ਫੋਰੈਂਸਿਕ ਜਾਂਚ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਸਿੰਘ ਸਾਹਿਬਾਨਾਂ ਨੇ ਕਿਹਾ ਕਿ ਵੀਡੀਓ ਵਿੱਚ ਕਿਸੇ ਤਰ੍ਹਾਂ ਦੀ ਏਆਈ ਜਾਂ ਹੋਰ ਛੇੜਛਾੜ ਦੇ ਸਬੂਤ ਨਹੀਂ ਮਿਲੇ। ਇਸ ਮਾਮਲੇ ‘ਤੇ ਪੰਥਕ ਜਥੇਬੰਦੀਆਂ, ਸੰਪਰਦਾਵਾਂ, ਦਲ ਪੰਥਾਂ, ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਹੋਈ ਸਾਂਝੀ ਬੈਠਕ ਵਿੱਚ ਪ੍ਰਗਟ ਕੀਤੀਆਂ ਭਾਵਨਾਵਾਂ ਦੇ ਮੱਦੇਨਜ਼ਰ ਪੰਜ ਸਿੰਘ ਸਾਹਿਬਾਨਾਂ ਨੇ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨ ਕਰਨ ਦਾ ਫ਼ੈਸਲਾ ਲਿਆ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर