Patna Saheb : ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ

SHARE:

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਮਿਊਜ਼ੀਅਮ

ਮਨਪ੍ਰੀਤ ਸਿੰਘ ਖਾਲਸਾ.

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ। ਇਸ ਮਿਊਜ਼ੀਅਮ ਦੇ ਨਿਰਮਾਣ ਦਾ ਬੀੜਾ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਹੈ। ਇਸ ਸਬੰਧੀ ਅੱਜ ਉਨ੍ਹਾਂ ਵੱਲੋਂ ਆਰਕੀਟੈਕਟ ਭੇਜਿਆ ਗਿਆ ਅਤੇ ਅਗਲੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਗਿਆ।

ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਮਹਾਂ ਸਕੱਤਰ ਸਰਦਾਰ ਇੰਦਰਜੀਤ ਸਿੰਘ, ਉਪ ਪ੍ਰਧਾਨ ਸਰਦਾਰ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸਰਦਾਰ ਸੁਦੀਪ ਸਿੰਘ, ਸਰਦਾਰ ਸੁਮਿਤ ਸਿੰਘ ਕਲਸੀ, ਸੁਪਰਿੰਟੈਂਡੈਂਟ ਸਰਦਾਰ ਦਲਜੀਤ ਸਿੰਘ, ਮੈਨੇਜਰ ਸਰਦਾਰ ਹਰਜੀਤ ਸਿੰਘ ਅਤੇ ਸਰਦਾਰ ਪਪਿੰਦਰ ਸਿੰਘ ਨੇ ਆਰਕੀਟੈਕਟ ਜਨਦੀਪ ਨਾਲ ਮਿਲ ਕੇ ਮਿਊਜ਼ੀਅਮ ਲਈ ਨਿਰਧਾਰਿਤ ਸਥਾਨ ਦਾ ਨਿਰੀਖਣ ਕੀਤਾ।

Gambhir Car Associate Motion Ads Motion Ads

ਜ਼ਿਕਰਯੋਗ ਹੈ ਕਿ ਮਿਊਜ਼ੀਅਮ ਲਈ ਨਿਰਧਾਰਿਤ ਸਾਈਟ ਦੀ ਸੇਵਾ ਪਟਿਆਲਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਜੀ ਵੱਲੋਂ ਕਰਵਾਈ ਗਈ ਹੈ। ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर