Breaking News
Jharkhand Police Big Succes : झारखंड का कुख्यात गैंगस्टर सुजीत सिन्हा पुलिस एनकाउंटर में ढेर, जेल शिफ्टिंग के दौरान भागने की कोशिश का दावा Jamshedpur Crime : नशे के खिलाफ आवाज उठाने की सजा या गैंगवार? बर्मामाइंस में शांति समिति सदस्य पर 11 राउंड फायरिंग, हालत गंभीर, दर्जन भर खोखे बरामद, देखें – Video Jamshedpur : श्री गुरु हरकिशन साहिब जी का प्रकाश उत्सव किताडी गुरुद्वारा में श्रद्धा व उत्साह के साथ मनाया गया असंगी चेक डैम में NIT जमशेदपुर के छात्र के डूबने से हड़कंप, किया सड़क जाम साथी ने की थी गुलशन की हत्या, हादसा दिखाने के लिए पटरी किनारे फेंका शव दलमा में अत्याधुनिक इको रेस्ट हाउस, पर्यटकों को मिलेगी लग्जरी सुविधा

Amritsar : ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਨਿਹੰਗ ਸਿੰਘਾਂ ’ਤੇ ਹਮਲਾ ਸ਼ਰਮਨਾਕ, ਸਵੈਰੱਖਿਆ ਲਈ ਸ੍ਰੀ ਸਾਹਿਬ ਦੀ ਵਰਤੋਂ ਜਾਇਜ਼ : ਮਾਨ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਸ੍ਰੀ ਹੇਮਕੁੰਟ ਸਾਹਿਬ ਤੋਂ ਵਾਪਸ ਪਰਤ ਰਹੇ ਨਿਹੰਗ ਸਿੰਘਾਂ ’ਤੇ ਹੋਏ ਹਮਲੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਵੈਰੱਖਿਆ ਲਈ ਸ੍ਰੀ ਸਾਹਿਬ (ਕਿਰਪਾਨ) ਦੀ ਵਰਤੋਂ ਨੂੰ ਕਾਨੂੰਨ ਹੱਥ ਵਿੱਚ ਲੈਣਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਕਿਸੇ ਵੀ ਧਰਮ ਜਾਂ ਭਾਈਚਾਰੇ ਨਾਲ ਕੋਈ ਵੈਰ-ਵਿਰੋਧ ਨਹੀਂ ਹੈ ਅਤੇ ਸਿੱਖ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਅੱਗੇ ਰਹੇ ਹਨ। ਕੋਵਿਡ-19, ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਇਸ ਦੀ ਮਿਸਾਲ ਹਨ।

ਸ. ਮਾਨ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਸਿੱਖ ਯਾਤਰੀਆਂ ਅਤੇ ਕਾਰੋਬਾਰੀਆਂ ’ਤੇ ਯੋਜਨਾਬੱਧ ਢੰਗ ਨਾਲ ਹਮਲੇ ਕੀਤੇ ਜਾ ਰਹੇ ਹਨ, ਜੋ ਨਿੰਦਣਯੋਗ ਹਨ। ਉਨ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਡੀਜੀਪੀ ਨੂੰ ਅਪੀਲ ਕੀਤੀ ਕਿ ਨਿਹੰਗ ਸਿੰਘਾਂ ’ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਵੈਰੱਖਿਆ ਕਰਨ ਵਾਲੇ ਨਿਹੰਗ ਸਿੰਘਾਂ ’ਤੇ ਕਿਸੇ ਕਿਸਮ ਦਾ ਜ਼ਬਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਅਧੀਨ ਬਰਾਬਰ ਦੇ ਹੱਕ ਪ੍ਰਾਪਤ ਹਨ ਅਤੇ ਸਿੱਖ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਬੰਧਤ ਸੂਬਾ ਸਰਕਾਰਾਂ ਅਤੇ ਕੇਂਦਰ ਦੀ ਜ਼ਿੰਮੇਵਾਰੀ ਹੈ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर