Patna Saheb : ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤੀਸ਼ ਕੁਮਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

SHARE:

ਮਨਪ੍ਰੀਤ ਸਿੰਘ ਖਾਲਸਾ.

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਰਾਜ ਸਭਾ ਮੈਂਬਰ ਨੀਤੀਸ਼ ਕੁਮਾਰ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਰਦਾਰ ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੇ ਅੱਜ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਦਾ ਕੀਤਾ।

ਇਸ ਦੌਰਾਨ ਉਨ੍ਹਾਂ ਨੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਮਲਟੀ ਲੈਵਲ ਪਾਰਕਿੰਗ ਸਮੇਤ ਹੋਰ ਪ੍ਰੋਜੈਕਟਾਂ ਬਾਰੇ ਜਾਣਕਾਰੀ ਲਈ ਅਤੇ ਪੁੱਛਿਆ ਕਿ ਨਿਰਮਾਣ ਕਾਰਜ ਕਿਸ ਤਰ੍ਹਾਂ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਹੋਰ ਤੇਜ਼ੀ ਨਾਲ ਕਿਵੇਂ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸੰਗਤਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਮਾਣਯੋਗ ਸਾਬਕਾ ਮੁੱਖ ਮੰਤਰੀ ਸਾਹਿਬ ਨੇ ਕਿਹਾ ਕਿ ਭਾਵੇਂ ਅੱਜ ਉਹ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਨਹੀਂ ਹਨ, ਪਰ ਉਨ੍ਹਾਂ ਦੀ ਸ਼ਰਧਾ ਅੱਜ ਵੀ ਪੂਰੀ ਤਰ੍ਹਾਂ ਗੁਰੂ ਘਰ ਨਾਲ ਜੁੜੀ ਹੋਈ ਹੈ ਅਤੇ ਉਹ ਗੁਰੂ ਘਰ ਦੀਆਂ ਸੇਵਾਵਾਂ ਕਰਦੇ ਰਹਿਣਗੇ। ਇਸੇ ਭਾਵਨਾ ਦੇ ਤਹਿਤ ਉਹ ਅੱਜ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर