Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Fateh Live Special : ਗੁਰਬਾਣੀ ਦੀ ਸੁਗੰਧ ਨਾਲ ਮਹਿਕ ਰਿਹਾ ਨਿੱਕਾ ਜੀਵਨ: ਕਾਕਾ ਅਰਪਣ ਸਿੰਘ ਨੌਜਵਾਨ ਪੀੜ੍ਹੀ ਲਈ ਬਣਿਆ ਪ੍ਰੇਰਣਾ ਸਰੋਤ

SHARE:

ਮਨਪ੍ਰੀਤ ਸਿੰਘ ਖਾਲਸਾ.

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਜੀ ਦੇ ਵੱਡੇ ਸਪੁੱਤਰ ਕਾਕਾ ਅਰਪਣ ਸਿੰਘ ਨੇ ਨਿੱਕੀ ਉਮਰ ਵਿੱਚ ਹੀ ਗੁਰਬਾਣੀ ਨੂੰ ਆਪਣੇ ਜੀਵਨ ਦਾ ਆਧਾਰ ਬਣਾ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੂੰ ਕਈ ਬਾਣੀਆਂ ਕੰਠ ਹਨ। ਵਿਸ਼ੇਸ਼ ਤੌਰ ‘ਤੇ ਆਸਾ ਕੀ ਵਾਰ ਅਤੇ ਸ੍ਰੀ ਦਸਮ ਗ੍ਰੰਥ ਦੀਆਂ ਅਨੇਕਾਂ ਬਾਣੀਆਂ ਉਨ੍ਹਾਂ ਨੂੰ ਯਾਦ ਹਨ। ਅਕਾਲ ਪੁਰਖ ਦੀ ਅਪਾਰ ਕਿਰਪਾ ਸਦਕਾ ਉਹ ਆਪਣੀ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਅਧਿਆਤਮਿਕ ਜੀਵਨ ਨੂੰ ਵੀ ਪੂਰਾ ਸਮਾਂ ਦੇ ਰਹੇ ਹਨ। ਅਰਪਣ ਸਿੰਘ ਦਾ ਨਿਮਰ, ਮਿਲਾਪੜਾ ਅਤੇ ਸੰਜੀਦਾ ਸੁਭਾਅ ਹਰ ਮਿਲਣ ਵਾਲੇ ਨੂੰ ਪ੍ਰਭਾਵਿਤ ਕਰਦਾ ਹੈ। ਗੁਰੂ ਘਰ ਦੀ ਸੇਵਾ, ਗੁਰਬਾਣੀ ਦੇ ਅਭਿਆਸ ਅਤੇ ਸਿੱਖੀ ਸਿਧਾਂਤਾਂ ਪ੍ਰਤੀ ਉਨ੍ਹਾਂ ਦੀ ਲਗਨ ਉਨ੍ਹਾਂ ਦੇ ਉੱਚੇ ਸੰਸਕਾਰਾਂ ਦੀ ਗਵਾਹੀ ਦਿੰਦੀ ਹੈ।

ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਛੋਟੇ ਭਰਾਵਾਂ ਅਤੇ ਹਾਣੀ ਬੱਚਿਆਂ ਲਈ ਇੱਕ ਆਦਰਸ਼ ਜੀਵਨ-ਮਾਰਗਦਰਸ਼ਕ ਬਣਨਗੇ ਅਤੇ ਉਨ੍ਹਾਂ ਨੂੰ ਵੀ ਗੁਰਬਾਣੀ, ਚੰਗੇ ਆਚਰਨ, ਅਨੁਸ਼ਾਸਨ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਪਿਤਾ ਭਾਈ ਸ਼ੁਭਦੀਪ ਸਿੰਘ, ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਅਰਪਣ ਸਿੰਘ ਸਦਾ ਗੁਰਬਾਣੀ ਨਾਲ ਜੁੜੇ ਰਹਿਣ, ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਰਹਿਣ ਅਤੇ ਆਪਣੇ ਪੜਦਾਦਾ ਬ੍ਰਹਮਲੀਨ ਬਾਬਾ ਇਸ਼ਰ ਸਿੰਘ ਅਕਾਲੀਆ ਦੀ ਫੁਲਵਾੜੀ ਵੱਲੋਂ ਬਖ਼ਸ਼ੇ ਉੱਚੇ ਆਦਰਸ਼ਾਂ ਅਤੇ ਸੰਸਕਾਰਾਂ ਨੂੰ ਜੀਵਨ ਭਰ ਸੰਭਾਲ ਕੇ ਰੱਖਣ। ਉਨ੍ਹਾਂ ਕਿਹਾ ਕਿ ਬਾਬਾ ਇਸ਼ਰ ਸਿੰਘ ਜੀ ਅਕਾਲੀਆ ਨੇ ਆਪਣਾ ਸਮੁੱਚਾ ਜੀਵਨ ਪੰਥ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਸਿੱਖੀ ਸਿਧਾਂਤਾਂ ਦੀ ਮਜ਼ਬੂਤੀ ਲਈ ਸਮਰਪਿਤ ਕੀਤਾ ਸੀ।

Gambhir Car Associate Gambhir Car Associate Motion Ads Motion Ads

ਉਹ ਆਸ ਕਰਦੇ ਹਨ ਕਿ ਅਰਪਣ ਸਿੰਘ ਵੀ ਉਸੇ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੀਆਂ ਪੰਥਕ ਸੇਵਾਵਾਂ ਨਾਲ ਜੁੜੇ ਰਹਿਣਗੇ ਅਤੇ ਆਪਣੇ ਦਾਦਾ ਜੀ ਵਾਂਗ ਇੱਕ ਨੇਕ, ਇਮਾਨਦਾਰ, ਮਿਹਨਤੀ ਅਤੇ ਲੋਕ-ਸੇਵਾ ਨੂੰ ਸਮਰਪਿਤ ਅਫ਼ਸਰ ਬਣ ਕੇ ਪਰਿਵਾਰ, ਪੰਥ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਬੀਤੇ ਦਿਨ ਕਾਕਾ ਅਰਪਣ ਸਿੰਘ ਦੇ ਜਨਮ ਦਿਨ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ, ਧਾਰਮਿਕ ਸ਼ਖ਼ਸੀਅਤਾਂ, ਹਜ਼ੂਰੀ ਰਾਗੀ ਸਿੰਘਾਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਦਿਲੋਂ ਵਧਾਈਆਂ ਅਤੇ ਅਸੀਸਾਂ ਭੇਟ ਕੀਤੀਆਂ ਗਈਆਂ। ਸਮੂਹ ਸੰਗਤ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਅਰਪਣ ਸਿੰਘ ਨੂੰ ਚੜ੍ਹਦੀ ਕਲਾ, ਲੰਬੀ ਉਮਰ, ਤੰਦਰੁਸਤੀ, ਵਿਦਿਆ, ਨਿਮਰਤਾ ਅਤੇ ਗੁਰਬਾਣੀ ਦੀ ਅਟੱਲ ਪ੍ਰੇਮ-ਭਗਤੀ ਬਖ਼ਸ਼ਣ, ਤਾਂ ਜੋ ਉਹ ਭਵਿੱਖ ਵਿੱਚ ਵੀ ਸਿੱਖੀ, ਸਮਾਜ ਅਤੇ ਮਨੁੱਖਤਾ ਦੀ ਸੇਵਾ ਕਰਦਿਆਂ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੋਤ ਬਣੇ ਰਹਿਣ। ਅੰਤ ਵਿੱਚ ਭਾਈ ਸ਼ੁਭਦੀਪ ਸਿੰਘ ਅਤੇ ਸਮੂਹ ਪਰਿਵਾਰ ਵੱਲੋਂ ਕਾਕਾ ਅਰਪਣ ਸਿੰਘ ਦੇ ਜਨਮ ਦਿਨ ਮੌਕੇ ਫ਼ੋਨ ਕਾਲਾਂ, ਸੁਨੇਹਿਆਂ, ਸੋਸ਼ਲ ਮੀਡੀਆ ਅਤੇ ਵਿਅਕਤੀਗਤ ਤੌਰ ‘ਤੇ ਵਧਾਈਆਂ, ਅਸੀਸਾਂ ਅਤੇ ਸ਼ੁਭਕਾਮਨਾਵਾਂ ਭੇਜਣ ਵਾਲੀਆਂ ਸਮੂਹ ਸੰਗਤਾਂ, ਪੰਥਕ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਮਿੱਤਰਾਂ ਅਤੇ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਰਿਵਾਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਮੂਹ ਸੰਗਤ ਨੂੰ ਸਦਾ ਚੜ੍ਹਦੀ ਕਲਾ, ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਗੁਰੂ ਘਰ ਦੀ ਸੇਵਾ ਦਾ ਸੁਭਾਗ ਪ੍ਰਾਪਤ ਹੁੰਦਾ ਰਹੇ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर