Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਦੋਂ ਤੱਕ.? ਇੰਦਰਜੀਤ ਸਿੰਘ ਮੌਂਟੀ ਖ਼ਿਲਾਫ਼ ਕਮੇਟੀ ਪ੍ਰਬੰਧਕ ਆਖ਼ਿਰ ਕਦੋਂ ਕਰਣਗੇ ਕਾਰਵਾਈ : ਜਸਮੀਤ ਸਿੰਘ ਪੀਤਮਪੁਰਾ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿਖ਼ੇ ਸੰਤ ਅਵਤਾਰ ਸ਼ਾਹ ਸਿੰਘ ਜੀ ਦੀ ਅੰਤਿਮ ਅਰਦਾਸ ਦੌਰਾਨ ਵਾਪਰੀ ਘਟਨਾ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ ਜਨਰਲ ਜਸਮੀਤ ਸਿੰਘ ਪੀਤਮਪੁਰਾ ਨੇ ਕਿਹਾ ਕਿ ਜਦੋਂ ਸੰਤ ਮਹਾਪੁਰਖ ਸੰਗਤ ਨੂੰ ਸੰਬੋਧਨ ਕਰ ਰਹੇ ਸਨ, ਉਸ ਵੇਲੇ ਦਿੱਲੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਮੌਂਟੀ ਵੱਲੋਂ ਵਾਰ-ਵਾਰ ਮਾਈਕ ਆਪਣੇ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰਨਾ ਗੁਰੂ ਘਰ ਦੀ ਮਰਿਆਦਾ ਨਾਲ ਸਿੱਧਾ ਖਿਲਵਾੜ ਹੈ।

ਇਸ ਘਟਨਾ ਦੀਆਂ ਵੀਡੀਓਆਂ ਸੋਸ਼ਲ ਮੀਡੀਆ ‘ਤੇ ਸਪੱਸ਼ਟ ਤੌਰ ‘ਤੇ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਵਾਰ ਨਹੀਂ। ਇਸ ਤੋਂ ਪਹਿਲਾਂ ਵੀ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲਾਈਵ ਕੀਰਤਨ ਦੌਰਾਨ ਮਾਈਕ ਨੂੰ ਲੈ ਕੇ ਹੋਇਆ ਵਿਵਾਦ ਪੂਰੀ ਸੰਗਤ ਨੇ ਦੇਖਿਆ ਸੀ। ਉਸ ਵੇਲੇ ਵੀ ਗੁਰੂ ਘਰ ਦੀ ਮਰਿਆਦਾ ਤਾਰ-ਤਾਰ ਹੋਈ, ਪਰ ਕਿਸੇ ਨੇ ਸਬਕ ਨਹੀਂ ਲਿਆ। ਜਸਮੀਤ ਸਿੰਘ ਪੀਤਮਪੁਰਾ ਨੇ ਕਿਹਾ ਕਿ ਗੁਰੂ ਘਰ ਦਾ ਮੰਚ ਨਾ ਕਿਸੇ ਦੀ ਨਿੱਜੀ ਜਾਗੀਰ ਹੈ ਅਤੇ ਨਾ ਹੀ ਨਿੱਜੀ ਸ਼ੋਹਰਤ ਹਾਸਲ ਕਰਨ ਦਾ ਸਾਧਨ। ਇੱਥੇ ਸਿਰਫ਼ ਗੁਰੂ ਦੀ ਮਰਿਆਦਾ ਸਰਵੋਪਰੀ ਹੈ।

Gambhir Car Associate Gambhir Car Associate Motion Ads Motion Ads

ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਨੂੰ ਸਿੱਧਾ ਸਵਾਲ ਕੀਤਾ ਕਿ ਆਖ਼ਿਰ ਇੰਦਰਜੀਤ ਸਿੰਘ ਮੌਂਟੀ ਵੱਲੋਂ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦਾ ਨੋਟਿਸ ਕਦੋਂ ਲਿਆ ਜਾਵੇਗਾ? ਕੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਹੋਵੇਗੀ ਜਾਂ ਪ੍ਰਭਾਵਸ਼ਾਲੀ ਲੋਕਾਂ ਲਈ ਵੱਖਰੇ ਨਿਯਮ ਹਨ? ਉਨ੍ਹਾਂ ਕਿਹਾ ਕਿ ਜੇ ਅੱਜ ਵੀ ਕਮੇਟੀ ਚੁੱਪ ਰਹੀ ਤਾਂ ਇਹ ਚੁੱਪੀ ਮਰਿਆਦਾ ਭੰਗ ਕਰਨ ਵਾਲਿਆਂ ਦੇ ਹੌਸਲੇ ਹੋਰ ਵਧਾਏਗੀ। ਸੰਗਤ ਉਮੀਦ ਕਰਦੀ ਹੈ ਕਿ ਕਮੇਟੀ ਪ੍ਰਬੰਧਕ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਰਵਾਈ ਕਰਕੇ ਇਹ ਸਪੱਸ਼ਟ ਕਰਣਗੇ ਕਿ ਗੁਰੂ ਘਰ ਦੀ ਮਰਿਆਦਾ ਨਾਲ ਸਮਝੌਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर