Breaking News
Jamshedpur : छोटा गोविंदपुर में गणेश चतुर्थी की तैयारी शुरू, तीनतल्ला बॉयज़ कमेटी ने किया भूमि पूजन Jamshedpur Sikh Activity : सीजीपीसी के पूर्व प्रधान मुखे और भाजपा नेता सोमू में समझौता, मुखे को कोर्ट ने किया बरी Jamshedpur Sikh Activity : माता गुरदीप कौर की अंतिम अरदास का कार्यक्रम मनीफिट गुरुद्वारा में संपन्न, सीजीपीसी ने पुत्र को दिया सम्मान Jamshedpur : 23 अगस्त को निकलेगी भव्य कावड़ यात्रा, स्वर्णरेखा से जल उठाकर नीलकंठेश्वर हनुमान मंदिर पहुंचेंगे शिवभक्त Amritsar : ਐਸਜੀਪੀਸੀ ਪ੍ਰਧਾਨ ਧਾਮੀ ਦੇ ਪਾਕਿਸਤਾਨ ਹਾਈ ਕਮਿਸ਼ਨ ਪਹੁੰਚਣ ’ਤੇ ਜੌਹਲ ਨੇ ਚੁੱਕੇ ਸਵਾਲ, ਮੁਲਾਕਾਤ ਦਾ ਏਜੰਡਾ ਸਪਸ਼ਟ ਕਰਣ ਦੀ ਮੰਗ Sangrur : ਸ਼ਹੀਦ ਸਿੰਘਣੀਆਂ ਦੇ ਵਾਰਸਾਂ ਨੂੰ ‘ਕੌਰਨਾਮਾ-3’ ਨਾਲ ਕਿਲਾ ਹਕੀਮਾ ’ਚ ਕੀਤਾ ਗਿਆ ਸਨਮਾਨਤ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

SHARE:

ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਦਿੱਤਾ ਨਿਸ਼ਕਾਮ ਸੇਵਾ ਦਾ ਸੰਦੇਸ਼, ਸੈਂਕੜਿਆਂ ਸੰਗਤਾਂ ਅਤੇ ਰਾਹਗੀਰਾਂ ਨੇ ਛਕਿਆ ਗੁਰੂ ਕਾ ਅਟੁੱਟ ਲੰਗਰ

ਮਨਪ੍ਰੀਤ ਸਿੰਘ ਖਾਲਸਾ.

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਾਹਪੁਰਾ ਵਿਖੇ ਬੀਬੀ ਰਣਜੀਤ ਕੌਰ ਅਤੇ ਗੁਰਪ੍ਰੀਤ ਸਿੰਘ (ਪਰੀ ਇਵੈਂਟ ਪ੍ਰਾਈਵੇਟ ਲਿਮਿਟੇਡ) ਦੇ ਸਹਿਯੋਗ ਨਾਲ ਲੋੜਵੰਦਾਂ ਅਤੇ ਸੰਗਤ ਲਈ ਵਿਸ਼ਾਲ ਗੁਰੂ ਕਾ ਲੰਗਰ ਲਗਾਇਆ ਗਿਆ। ਇਸ ਸੇਵਾ ਵਿੱਚ ਵੱਡੀ ਗਿਣਤੀ ਵਿੱਚ ਸੰਗਤ, ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੇ ਸ਼ਮੂਲੀਅਤ ਕਰਕੇ ਗੁਰੂ ਦਾ ਅਟੁੱਟ ਲੰਗਰ ਛਕਿਆ ਅਤੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਲੰਗਰ ਸੇਵਾ ਦੌਰਾਨ ਸੰਗਤ ਨੂੰ ਵਿਸ਼ੇਸ਼ ਤੌਰ ‘ਤੇ ਮਿੱਸੀ ਰੋਟੀ ਅਤੇ ਠੰਡੀ ਲੱਸੀ ਦਾ ਪ੍ਰਸਾਦ ਵਰਤਾਇਆ ਗਿਆ। ਸੇਵਾਦਾਰਾਂ ਨੇ ਪੂਰੇ ਸਮਰਪਣ, ਪਿਆਰ ਅਤੇ ਨਿਮਰਤਾ ਨਾਲ ਸੰਗਤ ਦੀ ਸੇਵਾ ਕਰਦਿਆਂ ਸਿੱਖ ਧਰਮ ਦੀ ਮਹਾਨ ਲੰਗਰ ਪਰੰਪਰਾ ਨੂੰ ਸਾਕਾਰ ਕੀਤਾ। ਇਸ ਮੌਕੇ ਸਮਾਜ ਵਿੱਚ ਭਾਈਚਾਰੇ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਧਰਮ ਦੀ ਰੱਖਿਆ, ਮਨੁੱਖਤਾ ਦੀ ਸੇਵਾ ਅਤੇ ‘ਸਰਬੱਤ ਦਾ ਭਲਾ’ ਦਾ ਮਹਾਨ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨਾ ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਰਹਿਣਗੇ।

ਇਸ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਕਾ ਲੰਗਰ ਸਿੱਖ ਧਰਮ ਦੀ ਉਹ ਮਹਾਨ ਪਰੰਪਰਾ ਹੈ, ਜਿੱਥੇ ਬਿਨਾਂ ਕਿਸੇ ਜਾਤ-ਪਾਤ, ਧਰਮ ਜਾਂ ਵਰਗ ਦੇ ਭੇਦਭਾਵ ਤੋਂ ਹਰ ਵਿਅਕਤੀ ਨੂੰ ਇੱਕੋ ਪੰਗਤ ਵਿੱਚ ਬਿਠਾ ਕੇ ਭੋਜਨ ਛਕਾਇਆ ਜਾਂਦਾ ਹੈ। ਇਹ ਪਰੰਪਰਾ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਵੀ ਦਿੱਤਾ।

Gambhir Car Associate Motion Ads Motion Ads

ਵਰਨਣਯੋਗ ਹੈ ਕਿ ਬੀਬੀ ਰਣਜੀਤ ਕੌਰ ਦਿੱਲੀ ਕਮੇਟੀ ਦੀ ਸੀਨੀਅਰ ਮੈਂਬਰ ਹੋਣ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ। ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ, ਸਿੱਖ ਪੰਥ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਇਲਾਕੇ ਭਰ ਵਿੱਚ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਹਾਜ਼ਰ ਸੰਗਤ ਨੇ ਲੰਗਰ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਸਮੂਹ ਸੇਵਾਦਾਰਾਂ, ਸਹਿਯੋਗੀਆਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਇਸ ਪੁੰਨ ਦੇ ਕਾਰਜ ਦੀ ਭਰਪੂਰ ਪ੍ਰਸ਼ੰਸਾ ਕੀਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर