Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Dsgpc : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ, ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ/ ਕਾਹਲੋਂ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਰਿਲੀਜ਼ ਤੋਂ ਦੋ ਦਿਨ ਬਾਅਦ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਫਿਲਮ ਮਨੋਰੰਜਨ ਲਈ ਨਹੀਂ, ਸਗੋਂ 1990ਵਿਆਂ ਦੇ ਪੰਜਾਬ ਨਾਲ ਜੁੜੇ ਇਤਿਹਾਸਕ ਤੱਥਾਂ ਅਤੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਸਾਹਮਣੇ ਲਿਆਂਦੇ ਗਏ ਸੱਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਸਬੂਤਾਂ ’ਤੇ ਆਧਾਰਿਤ ਅਜਿਹੇ ਵਿਸ਼ਿਆਂ ਨੂੰ ਦਬਾਉਣ ਦੀ ਬਜਾਏ ਲੋਕਾਂ ਸਾਹਮਣੇ ਆਉਣ ਦੇਣਾ ਚਾਹੀਦਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਫਿਲਮ ਨੂੰ ਓਟੀਟੀ ਪਲੇਟਫਾਰਮ ’ਤੇ ਰਿਲੀਜ਼ ਹੋਣ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ ਦਰਸ਼ਕਾਂ ਨੇ ਇਸ ਦੀ ਸ਼ਲਾਘਾ ਕੀਤੀ। ਅਜਿਹੇ ਸਮੇਂ ਇਸ ’ਤੇ ਪਾਬੰਦੀ ਲਗਾਉਣਾ ਨਾ ਸਿਰਫ਼ ਫਿਲਮ ਪ੍ਰੇਮੀਆਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਮੰਗ ਕੀਤੀ ਕਿ ਫਿਲਮ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਤਾਂ ਜੋ ਨੌਜਵਾਨ ਪੀੜੀ ਪੰਜਾਬ ਦੇ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਅਤੇ ਉਸ ਨਾਲ ਜੁੜੇ ਤੱਥਾਂ ਤੋਂ ਜਾਣੂ ਹੋ ਸਕੇ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर