WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Newzealand : ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ, ਸਿੱਖ ਜੱਥੇਬੰਦੀਆਂ ਨੇ ਭਾਰੀ ਵਿਰੋਧ ਕਰਣ ਦਾ ਕੀਤਾ ਐਲਾਨ

SHARE:

ਮਨਪ੍ਰੀਤ ਸਿੰਘ ਖਾਲਸਾ.

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੱਖਣੀ ਪ੍ਰਸ਼ਾਂਤ (ਸਾਊਥ ਪੈਸਿਫਿਕ) ਦੌਰੇ ਦੌਰਾਨ ਆਕਲੈਂਡ ਵਿੱਚ ਸਿਰਫ਼ ਇੱਕ ਦਿਨ ਲਈ ਰਹਿਣਗੇ। ਇਸ ਦੌਰਾਨ 12,000 ਤੋਂ ਵੱਧ ਲੋਕਾਂ ਦੀ ਹਾਜ਼ਰੀ ਵਾਲਾ ‘ਕੀਆ ਓਰਾ ਮੋਦੀ’ ਸਮਾਗਮ ਆਕਲੈਂਡ ਦੇ ਸਪਾਰਕ ਅਰੀਨਾ ਵਿੱਚ ਭਾਰਤੀ ਹਾਈ ਕਮਿਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਸਮਾਗਮ ਨੂੰ ਲੈ ਕੇ ਵਿਵਾਦ ਵੀ ਖੜ੍ਹਾ ਹੋ ਗਿਆ ਹੈ।

ਮੈਸੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਖੋਜਕਰਤਾ ਮੋਹਨ ਦੱਤਾ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਹ ਸਮਾਗਮ ਇੱਕ ਹਿੰਦੂ ਰਾਸ਼ਟਰਵਾਦੀ ਸਮਾਗਮ ਦਾ ਰੂਪ ਧਾਰ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚ ਰਵਾਇਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਅਜਿਹੀ ਸੰਦੇਸ਼ਬਾਜ਼ੀ ਵੀ ਕੀਤੀ ਜਾ ਸਕਦੀ ਹੈ, ਜੋ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਵਜੋਂ ਵਿਸ਼ਵ ਪੱਧਰ ‘ਤੇ ਪੇਸ਼ ਕਰਨ ਅਤੇ ਖ਼ਾਸ ਵਿਚਾਰਧਾਰਾ ਨੂੰ ਉਭਾਰਨ ਨਾਲ ਸਬੰਧਤ ਹੋ ਸਕਦੀ ਹੈ। ਇਸੇ ਦੌਰਾਨ ਭਾਈ ਰਵਿੰਦਰ ਸਿੰਘ ਜੋਹਲ ਨੇ ਦਸਿਆ ਕਿ ਨਿਊਜ਼ੀਲੈਂਡ ਦੀਆਂ ਸਿੱਖ ਜੱਥੇਬੰਦੀਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

Gambhir Car Associate Motion Ads Motion Ads

ਜੱਥੇਬੰਦੀਆਂ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲ ਅਤੇ ਕਤਲ ਦੀਆਂ ਕਥਿਤ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਭਾਰਤ ਅੰਦਰ ਸਿੱਖਾਂ ਸਮੇਤ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਧਾਰਮਿਕ ਆਜ਼ਾਦੀ ਅਤੇ ਭਵਿੱਖ ਗੰਭੀਰ ਚਿੰਤਾਵਾਂ ਦੇ ਘੇਰੇ ਵਿੱਚ ਹਨ।

ਰਵਿੰਦਰ ਸਿੰਘ ਜੋਹਲ, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਰੁਪਿੰਦਰਪਾਲ ਸਿੰਘ ਅਤੇ ਬਲਜਿੰਦਰ ਸਿੰਘ ਨਿੱਝਰ ਨੇ ਦਸਿਆ ਕਿ ਸਿੱਖ ਜੱਥੇਬੰਦੀਆਂ ਨੇ ਕਿਹਾ ਹੈ ਕਿ ਉਹ ਲੋਕਤੰਤਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਗੀਆਂ ਅਤੇ ਨਿਊਜ਼ੀਲੈਂਡ ਸਰਕਾਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਦਾ ਧਿਆਨ ਉਨ੍ਹਾਂ ਮੁੱਦਿਆਂ ਵੱਲ ਖਿੱਚਣ ਦੀ ਕੋਸ਼ਿਸ਼ ਕਰਨਗੀਆਂ, ਜਿਨ੍ਹਾਂ ਨੂੰ ਉਹ ਮਨੁੱਖੀ ਅਧਿਕਾਰਾਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਮੰਨਦੀਆਂ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर