Breaking News
Jamshedpur Nikhar Sablok Murder Case : युवा व्यवसायी निखार सबलोक हत्याकांड का खुलासा, सफेदपोश लोगों की चल अचल संपत्ति की होगी जांच Jamshedpur police : सुदूरवर्ती गांवों में पहुंची पुलिस, बच्चों को बांटी पढ़ाई की सामग्री; ग्रामीणों को नक्सलवाद और नशे के खिलाफ किया जागरूक Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲਾ ਭਾਰਤੀ ਲੋਕਤੰਤਰ ਦੇ ਮੱਥੇ ‘ਤੇ ਕਾਲਾ ਧੱਬਾ: ਸਰਦਾਰ ਪਰਮਜੀਤ ਸਿੰਘ ਵੀਰਜੀ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ 12 ਜੁਲਾਈ 1991 ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ 11 ਬੇਕਸੂਰ ਸਿੱਖ ਯਾਤਰੀਆਂ ਨੂੰ ਬੱਸ ਵਿੱਚੋਂ ਉਤਾਰ ਕੇ ਕੀਤੇ ਗਏ ਕਥਿਤ ਫ਼ਰਜ਼ੀ ਪੁਲਿਸ ਮੁਕਾਬਲੇ ਨੂੰ ਭਾਰਤੀ ਲੋਕਤੰਤਰ, ਨਿਆਂ ਪ੍ਰਣਾਲੀ ਅਤੇ ਮਨੁੱਖੀ ਅਧਿਕਾਰਾਂ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਇ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਨਿਹੱਥੇ ਸਿੱਖਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਗੋਲੀਆਂ ਨਾਲ ਭੁੰਨ ਦੇਣਾ ਅਤੇ ਫਿਰ ਉਸ ਨੂੰ ਮੁਕਾਬਲੇ ਦਾ ਰੂਪ ਦੇਣਾ ਨਾ ਸਿਰਫ਼ ਕਾਨੂੰਨ ਦਾ ਘੋਰ ਦੁਰਉਪਯੋਗ ਸੀ, ਸਗੋਂ ਬੇਕਸੂਰ ਨਾਗਰਿਕਾਂ ਨਾਲ ਹੋਇਆ ਅਮਾਨਵੀ ਜ਼ੁਲਮ ਵੀ ਸੀ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿਚ ਲੰਮੀ ਲੜਾਈ ਲੜਨ ਮਗਰੋਂ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸੱਚ ਨੂੰ ਲੰਮੇ ਸਮੇਂ ਲਈ ਦਬਾਇਆ ਨਹੀਂ ਜਾ ਸਕਦਾ।

ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਪੀਲੀਭੀਤ ਕਾਂਡ ਸਿਰਫ਼ 11 ਪਰਿਵਾਰਾਂ ਦਾ ਦੁੱਖ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਜ਼ਮੀਰ ਨੂੰ ਝੰਜੋੜਨ ਵਾਲੀ ਘਟਨਾ ਹੈ। ਅਜਿਹੇ ਅਪਰਾਧਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਨਾ ਹੀ ਇਨ੍ਹਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਇਤਿਹਾਸ ਮੁਆਫ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰੀ ਦੇਸ਼ ਵਿੱਚ ਬੇਗੁਨਾਹ ਨਾਗਰਿਕਾਂ ਦੀ ਹੱਤਿਆ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਪੀਲੀਭੀਤ ਦੇ 11 ਸ਼ਹੀਦਾਂ ਦੀ ਯਾਦ ਨੂੰ ਸਦਾ ਜਿਉਂਦਾ ਰੱਖਿਆ ਜਾਵੇ ਅਤੇ ਮਨੁੱਖੀ ਅਧਿਕਾਰਾਂ, ਨਿਆਂ ਅਤੇ ਸੱਚ ਦੀ ਰੱਖਿਆ ਲਈ ਹਮੇਸ਼ਾਂ ਅਵਾਜ਼ ਬੁਲੰਦ ਕੀਤੀ ਜਾਵੇ। ਅੰਤ ਵਿੱਚ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਪੀਲੀਭੀਤ ਫ਼ਰਜ਼ੀ ਪੁਲਿਸ ਮੁਕਾਬਲੇ ਵਿੱਚ ਸ਼ਹੀਦ ਹੋਏ 11 ਬੇਕਸੂਰ ਸਿੱਖਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੜ੍ਹਦੀ ਕਲਾ, ਹੌਸਲਾ ਅਤੇ ਨਿਆਂ ਦੇ ਰਾਹ ‘ਤੇ ਅਡਿੱਗ ਰਹਿਣ ਦੀ ਤਾਕਤ ਬਖ਼ਸ਼ਣ। ਓਨ੍ਹਾ ਕਿਹਾ ਪੀਲੀਭੀਤ ਦੇ ਬੇਕਸੂਰ ਸ਼ਹੀਦਾਂ ਦੀ ਯਾਦ ਸਦਾ ਅਮਰ ਰਹੇਗੀ। ਉਨ੍ਹਾਂ ਨਾਲ ਹੋਏ ਅਨਿਆਂ ਨੂੰ ਇਤਿਹਾਸ ਕਦੇ ਨਹੀਂ ਭੁੱਲੇਗਾ ਅਤੇ ਨਾ ਹੀ ਸਿੱਖ ਕੌਮ ਭੁੱਲੇਗੀ।”

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर