Breaking News
Jamshedpur Nikhar Sablok Murder Case : युवा व्यवसायी निखार सबलोक हत्याकांड का खुलासा, सफेदपोश लोगों की चल अचल संपत्ति की होगी जांच Jamshedpur police : सुदूरवर्ती गांवों में पहुंची पुलिस, बच्चों को बांटी पढ़ाई की सामग्री; ग्रामीणों को नक्सलवाद और नशे के खिलाफ किया जागरूक Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਪੰਜਾਬ ਬਣੇਗਾ ਟੈਕਸਟਾਈਲ ਨਿਵੇਸ਼ ਦਾ ਸਭ ਤੋਂ ਵੱਡਾ ਕੇਂਦਰ, ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ: ਭਗਵੰਤ ਮਾਨ

SHARE:

ਮਨਪ੍ਰੀਤ ਸਿੰਘ ਖਾਲਸਾ.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤਟੈਕਸ–2026 ਦੌਰਾਨ ਪੰਜਾਬ ਰਾਜ ਪੈਵਿਲੀਅਨ ਦਾ ਉਦਘਾਟਨ ਕਰਦਿਆਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਟੈਕਸਟਾਈਲ ਖੇਤਰ ਵਿੱਚ ਪੰਜਾਬ ਕੋਲ ਕਪਾਹ ਦੀ ਖੇਤੀ ਤੋਂ ਲੈ ਕੇ ਸੂਤ ਕੱਤਣ, ਕੱਪੜਾ ਤਿਆਰ ਕਰਨ, ਬੁਣਾਈ, ਪ੍ਰੋਸੈਸਿੰਗ, ਤਿਆਰ ਕੱਪੜਿਆਂ ਦੇ ਨਿਰਮਾਣ ਅਤੇ ਨਿਰਯਾਤ ਤੱਕ ਪੂਰੀ ਉਤਪਾਦਨ ਲੜੀ ਮੌਜੂਦ ਹੈ, ਜਿਸ ਕਾਰਨ ਇਹ ਸੂਬਾ ਟੈਕਸਟਾਈਲ ਉਦਯੋਗ ਲਈ ਸਭ ਤੋਂ ਉਚਿਤ ਮੰਜ਼ਿਲ ਬਣ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ ਤਹਿਤ ਇਕੋ ਖਿੜਕੀ ਪ੍ਰਣਾਲੀ ਅਤੇ ਇਕੋ ਦਸਤਖ਼ਤ ਪ੍ਰਣਾਲੀ ਰਾਹੀਂ ਨਿਰਧਾਰਤ ਸਮੇਂ ਅੰਦਰ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ 2 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ 5 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਉਦਯੋਗਪਤੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ, ਪਰ ਹੁਣ ਹਰ ਉਦਯੋਗ ਨੂੰ ਰੈੱਡ ਕਾਰਡ ਪ੍ਰਣਾਲੀ ਅਧੀਨ ਸੁਰੱਖਿਆ ਦਿੱਤੀ ਗਈ ਹੈ ਤਾਂ ਜੋ ਕੋਈ ਵੀ ਅਧਿਕਾਰੀ ਉਨ੍ਹਾਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕਰ ਸਕੇ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਪੰਜਾਬ ਕਾਰੋਬਾਰ ਕਰਨ ਦੀ ਸੁਖਾਲਤਾ ਦੇ ਮਾਮਲੇ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ ਅਤੇ ਸਰਕਾਰ ਉਦਯੋਗਪਤੀਆਂ ਨੂੰ ਆਪਣੇ ਪਰਿਵਾਰ ਦਾ ਹਿੱਸਾ ਸਮਝ ਕੇ ਹਰ ਸੰਭਵ ਸਹਿਯੋਗ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਹੋਰ ਉਦਯੋਗਿਕ ਕੇਂਦਰ ਪਹਿਲਾਂ ਹੀ ਦੇਸ਼ ਦੀ ਟੈਕਸਟਾਈਲ ਅਰਥਵਿਵਸਥਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਸੂਬਾ ਤਕਨੀਕੀ ਕੱਪੜਿਆਂ, ਮੈਡੀਕਲ ਵਰਤੋਂ ਵਾਲੇ ਕੱਪੜਿਆਂ, ਸੁਰੱਖਿਆ ਕੱਪੜਿਆਂ, ਸਮਾਰਟ ਫੈਬਰਿਕ, ਟਿਕਾਊ ਰੇਸ਼ਿਆਂ ਅਤੇ ਉੱਚ-ਗੁਣਵੱਤਾ ਵਾਲੇ ਖੇਡਾਂ ਦੇ ਕੱਪੜਿਆਂ ਦੇ ਨਿਰਮਾਣ ਵਿੱਚ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ ਅਤੇ ਸਰਕਾਰ ਇਸ ਖੇਤਰ ਵਿੱਚ ਖੋਜ, ਨਵੀਨਤਾ, ਹੁਨਰ ਵਿਕਾਸ ਅਤੇ ਨਿਰਯਾਤ ਨੂੰ ਹੋਰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਬਣੀਆਂ ਟੈਕਸਟਾਈਲ ਵਸਤਾਂ ਦੁਨੀਆ ਦੇ ਕਈ ਦੇਸ਼ਾਂ ਵਿੱਚ ਨਿਰਯਾਤ ਕੀਤੀਆਂ ਜਾ ਰਹੀਆਂ ਹਨ ਅਤੇ ਸੂਬਾ ਦੇਸ਼ ਦੇ ਕੁੱਲ ਟੈਕਸਟਾਈਲ ਅਤੇ ਪਹਿਰਾਵਾ ਨਿਰਯਾਤ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ, ਭਰੋਸੇਯੋਗ ਬਿਜਲੀ ਸਪਲਾਈ, ਨਿਵੇਸ਼ਕਾਂ ਲਈ ਸੁਖਾਲੀਆਂ ਸੇਵਾਵਾਂ ਅਤੇ ਨਿਰਯਾਤ ਨੂੰ ਹੋਰ ਮਜ਼ਬੂਤ ਕਰਕੇ ਪੰਜਾਬ ਨੂੰ ਉਦਯੋਗਿਕ ਵਿਕਾਸ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर