Breaking News
Jamshedpur Nikhar Sablok Murder Case : युवा व्यवसायी निखार सबलोक हत्याकांड का खुलासा, सफेदपोश लोगों की चल अचल संपत्ति की होगी जांच Jamshedpur police : सुदूरवर्ती गांवों में पहुंची पुलिस, बच्चों को बांटी पढ़ाई की सामग्री; ग्रामीणों को नक्सलवाद और नशे के खिलाफ किया जागरूक Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Gurudwara : ਦਿੱਲੀ ਕਮੇਟੀ ਵਲੋਂ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਹੋਇਆ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਮੀਤ ਸਿੰਘ ਦਾ ਜੱਥਾ

SHARE:

 ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਲਈ 100 ਫੀਸਦੀ ਟਿਊਸ਼ਨ ਫੀਸ ਮੁਆਫ਼: ਕਾਲਕਾ/ਕਾਹਲੋਂ/ਕਰਮਸਰ

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 23ਵੇਂ ਰਾਗ ਦਰਬਾਰ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥੇ ਨੂੰ ਦੂਜੇ ਸ਼੍ਰੋਮਣੀ ਰਾਗੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਰਾਗ ਦਰਬਾਰ ਦਾ ਉਦੇਸ਼ ਗੁਰੂ ਸਾਹਿਬਾਨਾਂ ਵੱਲੋਂ ਪ੍ਰਚਲਿਤ ਰਾਗ ਆਧਾਰਿਤ ਕੀਰਤਨ ਪਰੰਪਰਾ ਨੂੰ ਪ੍ਰਫੁੱਲਤ ਕਰਨਾ ਅਤੇ ਇਸ ਖੇਤਰ ਵਿੱਚ ਵਿਸ਼ੇਸ਼ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਦਾ ਸਨਮਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਨਮਾਨਿਤ ਜੱਥਾ ਪਿਛਲੇ 50 ਸਾਲਾਂ ਤੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਨਿਰੰਤਰ ਕੀਰਤਨ ਦੀ ਸੇਵਾ ਨਿਭਾ ਰਿਹਾ ਹੈ ਅਤੇ ਇਸ ਦੇ ਸਿੱਖਾਏ ਕਈ ਰਾਗੀ ਅੱਜ ਦੇਸ਼-ਵਿਦੇਸ਼ ਵਿੱਚ ਸੇਵਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਸ਼੍ਰੋਮਣੀ ਰਾਗੀ ਐਵਾਰਡ ਦੇਸ਼ ਵਿੱਚ ਆਪਣੀ ਕਿਸਮ ਦਾ ਵਿਲੱਖਣ ਸਨਮਾਨ ਹੈ, ਜਿਸ ਰਾਹੀਂ ਗੁਰਮਤਿ ਸੰਗੀਤ ਦੀ ਸੰਭਾਲ ਅਤੇ ਕੀਰਤਨੀਆਂ ਦੀਆਂ ਲੰਬੀਆਂ ਤੇ ਨਿਰਸਵਾਰਥ ਸੇਵਾਵਾਂ ਨੂੰ ਮਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਰਾਗੀ ਪਰੰਪਰਾ ਨਾਲ ਜੋੜਨ ਵਿੱਚ ਵੀ ਸਹਾਈ ਸਾਬਤ ਹੋਣਗੇ। ਇਸ ਮੌਕੇ ਕਮੇਟੀ ਨੇ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਅੰਮ੍ਰਿਤਧਾਰੀ ਪਰਿਵਾਰਾਂ, ਗ੍ਰੰਥੀ ਸਿੰਘਾਂ, ਰਾਗੀ ਸਿੰਘਾਂ ਅਤੇ ਗੁਰਦੁਆਰਿਆਂ ਦੇ ਸੇਵਾਦਾਰਾਂ ਦੇ ਬੱਚਿਆਂ ਲਈ 12ਵੀਂ ਜਮਾਤ ਤੱਕ 100 ਫੀਸਦੀ ਟਿਊਸ਼ਨ ਫੀਸ ਮੁਆਫ਼ ਰਹੇਗੀ। ਖਾਲਸਾ ਸਾਜਨਾ ਦਿਵਸ ਮੌਕੇ ਕੀਤੇ ਐਲਾਨ ਅਨੁਸਾਰ ਅੰਮ੍ਰਿਤਧਾਰੀ ਪਰਿਵਾਰਾਂ ਤੋਂ ਮਿਲੀਆਂ ਅਰਜ਼ੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਯੋਗ ਪਰਿਵਾਰਾਂ ਨੂੰ ਜਲਦ ਮਨਜ਼ੂਰੀ ਪੱਤਰ ਜਾਰੀ ਕੀਤੇ ਜਾਣਗੇ। ਇਸ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਅਰਜ਼ੀਆਂ ਧਰਮ ਪ੍ਰਚਾਰ ਵਿੰਗ ਰਾਹੀਂ ਸਵੀਕਾਰ ਕੀਤੀਆਂ ਜਾਣਗੀਆਂ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर