Breaking News
New Delhi Jail Road : ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਵਿਖ਼ੇ 7 ਅਗਸਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ Setback for BJP in by-elections : ਪੇਪਰ ਲੀਕ ਦੇ ਰੋਸ ਅਤੇ ਵਿਦਿਆਰਥੀਆਂ ‘ਤੇ ਪੁਲਿਸ ਜ਼ੁਲਮ ਭਾਜਪਾ ਨੂੰ ਪਇਆ ਮਹਿੰਗਾ, ਉਪਚੋਣਾਂ ‘ਚ ਮਿਲਿਆ ਸਿਆਸੀ ਝਟਕਾ Delhi : ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਮੈਡੀਏਸ਼ਨ ਸੈੱਲ ਦੀ ਸਥਾਪਨਾ, ਬਿਨਾਂ ਕਿਸੇ ਫੀਸ ਤੋਂ ਮਿਲੇਗੀ ਕਾਨੂੰਨੀ ਸਲਾਹ Digital Farming : ਪੰਜਾਬ ਵਿੱਚ ਡਿਜੀਟਲ ਖੇਤੀਬਾੜੀ ਮਿਸ਼ਨ ਦੇ ਮਿਸ਼ਨ-ਮੋਡ ਰੋਲਆਊਟ ਕਰਨ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ Jamshedpur : जदयू नेता राघवेंद्र प्रताप सिंह की मां का निधन, सरयू समेत अन्य ने जताया शोक Jamshedpur : सिदगोड़ा सूर्यधाम शिवालय में उमड़ा आस्था का सैलाब, पूर्व मुख्यमंत्री रघुवर दास ने बाबा भोलेनाथ का किया जलाभिषेक

Delhi : ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਮੈਡੀਏਸ਼ਨ ਸੈੱਲ ਦੀ ਸਥਾਪਨਾ, ਬਿਨਾਂ ਕਿਸੇ ਫੀਸ ਤੋਂ ਮਿਲੇਗੀ ਕਾਨੂੰਨੀ ਸਲਾਹ

SHARE:

ਮਨਪ੍ਰੀਤ ਸਿੰਘ ਖਾਲਸਾ.

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਇੱਕ ਮੈਡੀਏਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਰਾਹੀਂ ਵਕੀਲਾਂ ਵੱਲੋਂ ਲੋੜ ਪੈਣ ‘ਤੇ ਸੰਗਤ ਨੂੰ ਬਿਨਾਂ ਕਿਸੇ ਫੀਸ ਦੇ ਕਾਨੂੰਨੀ ਸਲਾਹ ਦਿੱਤੀ ਜਾਵੇਗੀ ਅਤੇ ਪਰਿਵਾਰਕ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਮੱਧਸਥਤਾ (ਮੈਡੀਏਸ਼ਨ) ਕਰਵਾਈ ਜਾਵੇਗੀ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਸੀ ਕਿ ਅੱਜਕੱਲ੍ਹ ਪਰਿਵਾਰਾਂ ਵਿੱਚ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਆਪਸੀ ਰਿਸ਼ਤਿਆਂ ਵਿੱਚ ਦੂਰੀਆਂ ਪੈਦਾ ਹੋ ਜਾਂਦੀਆਂ ਹਨ। ਅਜਿਹੇ ਮਾਮਲਿਆਂ ਵਿੱਚ ਮੱਧਸਥਤਾ ਰਾਹੀਂ ਰਿਸ਼ਤਿਆਂ ਨੂੰ ਦੁਬਾਰਾ ਜੋੜਨ ਲਈ ਇੱਕ ਮੈਡੀਏਸ਼ਨ ਸੈੱਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਮੁੱਚੀ ਕਮੇਟੀ ਨੇ ਗੁਰਦੁਆਰਾ ਸਾਹਿਬ ਵਿੱਚ ਮੈਡੀਏਸ਼ਨ ਸੈੱਲ ਸਥਾਪਤ ਕਰਨ ਦਾ ਫੈਸਲਾ ਲਿਆ। ਇਸ ਲਈ ਵਕੀਲਾਂ ਦਾ ਇੱਕ ਪੈਨਲ ਵੀ ਬਣਾਇਆ ਗਿਆ ਹੈ, ਜਿਸ ਵਿੱਚ ਐਡਵੋਕੇਟ ਰਸ਼ਮੀ ਗੁਲਾਟੀ, ਜਪਨੀਤ ਕੌਰ ਚਾਵਲਾ, ਸੁਸ਼ੀ ਸੂਦ, ਮਨਦੀਪ ਕੌਰ, ਹੇਮੰਤ ਗੁਲਾਟੀ, ਸਵਰਨਦੀਪ ਸਿੰਘ, ਅਮਿਤ ਮਜੂਮਦਾਰ, ਰਮਨੀਕ ਕੌਰ ਸਮੇਤ ਹੋਰ ਵਕੀਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਸਾਰੇ ਵਕੀਲ ਬਿਨਾਂ ਕਿਸੇ ਫੀਸ ਦੇ ਲੋੜਵੰਦ ਸੰਗਤ ਨੂੰ ਕਾਨੂੰਨੀ ਪਰਾਮਰਸ਼ ਦੇਣਗੇ ਅਤੇ ਪਰਿਵਾਰਕ ਵਿਵਾਦਾਂ ਦਾ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਅਤੇ ਮੱਧਸਥਤਾ ਸਥਾਪਤ ਕਰਨ ਵਿੱਚ ਸਹਿਯੋਗ ਦੇਣਗੇ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर