Breaking News
Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Ward Member candidate : ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ — ਸੰਤ ਮੀਤ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ.

ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਜੀਵਨ ਸਮੁੱਚੀ ਮਨੁੱਖਤਾ ਲਈ ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦਾ ਅਨਮੋਲ ਸੰਦੇਸ਼ ਹੈ। ਬਹੁਤ ਹੀ ਛੋਟੀ ਉਮਰ ਵਿੱਚ ਗੁਰਗੱਦੀ ਸੰਭਾਲ ਕੇ ਗੁਰੂ ਸਾਹਿਬ ਨੇ ਇਹ ਸਾਬਤ ਕੀਤਾ ਕਿ ਮਹਾਨਤਾ ਉਮਰ ਨਾਲ ਨਹੀਂ, ਸਗੋਂ ਉੱਚੇ ਆਚਰਨ, ਪ੍ਰਭੂ-ਪ੍ਰੇਮ ਅਤੇ ਲੋਕ-ਭਲਾਈ ਨਾਲ ਪ੍ਰਾਪਤ ਹੁੰਦੀ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉੱਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਜੀਵਨ ਦੌਰਾਨ ਦੁਖੀ, ਗਰੀਬ ਅਤੇ ਰੋਗਾਂ ਨਾਲ ਪੀੜਤ ਲੋਕਾਂ ਦੀ ਨਿਸ਼ਕਾਮ ਸੇਵਾ ਕੀਤੀ। ਦਿੱਲੀ ਵਿੱਚ ਚੇਚਕ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਸਮੇਂ ਗੁਰੂ ਸਾਹਿਬ ਨੇ ਆਪਣੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਨ ਦਾ ਯਤਨ ਕੀਤਾ।

ਸਿੱਖ ਇਤਿਹਾਸ ਵਿੱਚ ਗੁਰੂ ਸਾਹਿਬ ਦਾ ਇਹ ਉੱਚਾ ਆਦਰਸ਼ ਸੇਵਾ-ਭਾਵਨਾ ਦੀ ਸਦੀਵੀ ਮਿਸਾਲ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਸਵਾਰਥ, ਹੰਕਾਰ ਅਤੇ ਭੌਤਿਕਵਾਦ ਵੱਲ ਵਧ ਰਿਹਾ ਹੈ, ਉਦੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਾਨੂੰ ਨਿਮਰਤਾ, ਦਇਆ ਅਤੇ ਮਨੁੱਖਤਾ ਦਾ ਰਾਹ ਦਿਖਾਉਂਦਾ ਹੈ। ਗੁਰੂ ਸਾਹਿਬ ਦਾ ਉਪਦੇਸ਼ ਸਾਨੂੰ ਇਹ ਪ੍ਰੇਰਣਾ ਦਿੰਦਾ ਹੈ ਕਿ ਹਰ ਮਨੁੱਖ ਦੀ ਨਿਸ਼ਕਾਮ ਸੇਵਾ ਕਰਨਾ ਹੀ ਅਸਲ ਧਰਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਗੁਰਬਾਣੀ ਨਾਲ ਜੁੜਨਾ, ਸਿੱਖੀ ਦੇ ਸਿਧਾਂਤਾਂ ਨੂੰ ਅਪਣਾਉਣਾ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਗੁਰੂ ਘਰ ਦੀਆਂ ਪਰੰਪਰਾਵਾਂ, ਕੀਰਤਨ, ਸੰਗਤ ਅਤੇ ਸੇਵਾ ਨਾਲ ਜੁੜਿਆ ਨੌਜਵਾਨ ਹੀ ਮਜ਼ਬੂਤ ਪੰਥ ਅਤੇ ਸੁਚੱਜੇ ਸਮਾਜ ਦੀ ਨੀਂਹ ਬਣ ਸਕਦਾ ਹੈ।

Gambhir Car Associate Gambhir Car Associate Motion Ads Motion Ads

ਅੰਤ ਵਿਚ ਸਰਦਾਰ ਸੰਤ ਮੀਤ ਸਿੰਘ ਨੇ ਸਮੂਹ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਆਓ ਅਸੀਂ ਸਾਰੇ ਗੁਰੂ ਸਾਹਿਬ ਦੇ ਦਰਸਾਏ ਸੇਵਾ, ਨਿਮਰਤਾ, ਦਇਆ ਅਤੇ ਸਰਬੱਤ ਦੇ ਭਲੇ ਦੇ ਮਾਰਗ ‘ਤੇ ਚੱਲਣ ਦਾ ਸੰਕਲਪ ਕਰੀਏ। ਇਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਅਤੇ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਅਸਲ ਉਦੇਸ਼ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर