Breaking News
Jamshedpur Firing Case Big Succes : टीटू शर्मा और मनोज सरकार गिरफ्तार, बिंदल मॉल फायरिंग की साजिश पर पुलिस का शिकंजा Jamshedpur : टाटा मोटर्स में बोनस समझौता – 14.03% बोनस, अधिकतम ₹87,543 और औसत ₹53,787 Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Sangrur : ਲਾਲਾ ਜਗਤ ਨਰਾਇਣ ਦੇ ਸਮਾਗਮ ’ਚ ਸ਼ਮੂਲੀਅਤ ’ਤੇ ਘਿਰੇ ਮਸਤੂਆਣਾ ਕੌਂਸਲ ਸਕੱਤਰ ਖਹਿਰਾ, ਸਪਸ਼ਟੀਕਰਨ ਦੇ ਕੇ ਮੰਗੀ ਮੁਆਫ਼ੀ: ਸਿੱਖ ਜਥਾ ਮਾਲਵਾ

SHARE:

ਮਨਪ੍ਰੀਤ ਸਿੰਘ ਖਾਲਸਾ.

ਬੀਤੀ 8 ਅਗਸਤ ਨੂੰ ਸੰਗਰੂਰ ਦੇ ਲਿਟਲ ਫਲਾਵਰ ਸਕੂਲ ਵਿੱਚ ਲਾਲਾ ਜਗਤ ਨਰਾਇਣ ਦੀ ਬਰਸੀ ਸਬੰਧੀ ਲਗਾਏ ਖੂਨਦਾਨ ਕੈਂਪ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੀ ਸ਼ਮੂਲੀਅਤ ਅਤੇ ਉਸ ਦੀ ਤਸਵੀਰ ਅੱਗੇ ਜੋਤ ਜਗਾਉਣ ਦੇ ਮਾਮਲੇ ਨੇ ਪੰਥਕ ਹਲਕਿਆਂ ਵਿੱਚ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। 10 ਅਗਸਤ ਦੀਆਂ ਅਖ਼ਬਾਰੀ ਖ਼ਬਰਾਂ ਅਤੇ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥਾ ਮਾਲਵਾ ਨੇ ਸਿੱਖ ਸੰਸਥਾਵਾਂ ਦੇ ਮੁਖੀਆਂ ਅਤੇ ਜ਼ਿੰਮੇਵਾਰ ਅਹੁਦੇਦਾਰਾਂ ਦੇ ਅਜਿਹੇ ਅਮਲਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।

ਜਥੇ ਨੇ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਸਥਾਪਿਤ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਦਾ ਅਜਿਹੇ ਸਮਾਗਮ ਵਿੱਚ ਸ਼ਾਮਲ ਹੋਣਾ ਸਧਾਰਨ ਮਾਮਲਾ ਨਹੀਂ ਅਤੇ ਭਵਿੱਖ ਲਈ ਅਕਾਲ ਤਖ਼ਤ ਸਾਹਿਬ ਤੋਂ ਸੰਸਥਾਵਾਂ ਦੇ ਮੁਖੀਆਂ ਲਈ ਸਪਸ਼ਟ ਵਿਧੀ-ਵਿਧਾਨ ਤੈਅ ਹੋਣਾ ਚਾਹੀਦਾ ਹੈ। ਦੂਜੇ ਪਾਸੇ ਸ. ਜਸਵੰਤ ਸਿੰਘ ਖਹਿਰਾ ਨੇ ਆਪਣੇ ਸਪਸ਼ਟੀਕਰਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਕੈਂਪ ਤੋਂ ਪਹਿਲਾਂ ਇਹ ਨਹੀਂ ਦੱਸਿਆ ਗਿਆ ਸੀ ਕਿ ਸਮਾਗਮ ਲਾਲਾ ਜਗਤ ਨਰਾਇਣ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਮੌਕੇ ’ਤੇ ਪਹੁੰਚਣ ਤੋਂ ਬਾਅਦ ਹੀ ਇਸ ਗੱਲ ਦਾ ਪਤਾ ਲੱਗਾ ਅਤੇ ਸ਼ੁਰੂਆਤੀ ਰਸਮ ਵਜੋਂ ਉਨ੍ਹਾਂ ਨੇ ਦੀਵੇ ਜਗਾਏ, ਜਦਕਿ ਤਸਵੀਰ ਬਾਰੇ ਉਨ੍ਹਾਂ ਨੂੰ ਬਾਅਦ ਵਿੱਚ ਜਾਣਕਾਰੀ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਅਖ਼ਬਾਰਾਂ ਵਿੱਚ ਉਨ੍ਹਾਂ ਦੇ ਨਾਂ ਨਾਲ ਲਾਲਾ ਜਗਤ ਨਰਾਇਣ ਦੀ ਉਸਤਤ ਵਿੱਚ ਛਪਿਆ ਬਿਆਨ ਝੂਠਾ ਹੈ, ਕਿਉਂਕਿ ਉਨ੍ਹਾਂ ਨੇ ਉੱਥੇ ਕੋਈ ਭਾਸ਼ਣ ਨਹੀਂ ਦਿੱਤਾ ਅਤੇ ਪੱਤਰਕਾਰ ਨੇ ਵੀ ਫੋਨ ’ਤੇ ਇਸ ਸਬੰਧੀ ਮੁਆਫ਼ੀ ਮੰਗੀ ਹੈ।

Gambhir Car Associate Gambhir Car Associate Motion Ads Motion Ads

ਹਾਲਾਂਕਿ ਆਪਣੇ ਅਹੁਦੇ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਖਹਿਰਾ ਨੇ ਕਿਹਾ ਕਿ ਅਜਿਹੇ ਸਮਾਗਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸੰਗਤ ਲਈ ਨਿਰਾਸ਼ਾ ਦਾ ਕਾਰਨ ਬਣੀ ਹੈ, ਜਿਸ ਲਈ ਉਹ ਮੁਆਫ਼ੀ ਮੰਗਦੇ ਹਨ ਅਤੇ ਭਵਿੱਖ ਵਿੱਚ ਅਜਿਹੀ ਭੁੱਲ ਨਾ ਹੋਣ ਦਾ ਭਰੋਸਾ ਦਿੰਦੇ ਹਨ। ਹੁਣ ਸਵਾਲ ਇਹ ਹੈ ਕਿ ਕੀ ਸਿਰਫ਼ ਨਿੱਜੀ ਸਪਸ਼ਟੀਕਰਨ ਅਤੇ ਮੁਆਫ਼ੀ ਨਾਲ ਮਾਮਲਾ ਖ਼ਤਮ ਹੋ ਜਾਵੇਗਾ ਜਾਂ ਸਿੱਖ ਸੰਸਥਾਵਾਂ ਦੇ ਅਹੁਦੇਦਾਰਾਂ ਲਈ ਸੰਗਤ ਅਤੇ ਪੰਥ ਪ੍ਰਤੀ ਜਵਾਬਦੇਹੀ ਦਾ ਕੋਈ ਪੱਕਾ ਪ੍ਰਬੰਧ ਵੀ ਤੈਅ ਹੋਵੇਗਾ? ਸਿੱਖ ਜਥਾ ਮਾਲਵਾ ਨੇ ਇਸੇ ਸਵਾਲ ਨੂੰ ਵੱਡੇ ਪੰਥਕ ਮਸਲੇ ਵਜੋਂ ਉਭਾਰਦਿਆਂ ਕਿਹਾ ਹੈ ਕਿ ਸੰਸਥਾਵਾਂ ਕਿਸੇ ਵਿਅਕਤੀ ਦੀ ਨਿੱਜੀ ਮਲਕੀਅਤ ਨਹੀਂ, ਇਸ ਲਈ ਅਹੁਦੇ ਦੀ ਵਰਤੋਂ ਅਤੇ ਅਹੁਦੇਦਾਰਾਂ ਦੇ ਵਰਤਾਓ ਲਈ ਸੰਗਤ ਦੇ ਸਾਹਮਣੇ ਜਵਾਬਦੇਹੀ ਲਾਜ਼ਮੀ ਹੋਣੀ ਚਾਹੀਦੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर