Breaking News
Jamshedpur : काशीडीह दुर्गापूजा पंडाल का बाबूलाल मरांडी ने किया उद्घाटन, धर्म और संस्कृति के संरक्षण पर जोर Jamshedpur : साकची गुरुद्वारा साहिब के पूर्व प्रधान सरदार जगजीत सिंह का निधन, सिख समाज में शोक की लहर Jamshedpur : इंटरनेशनल ह्यूमन राइट्स ने रूपी सोरेन को दी भावभीनी श्रद्धांजलि Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਦਪਿੰਦਰ ਹੁੱਡਾ ਦਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਸਿਮਰਨਜੀਤ ਸਿੰਘ ਮਾਨ

SHARE:

ਮਨਪ੍ਰੀਤ ਸਿੰਘ ਖਾਲਸਾ।

ਦਪਿੰਦਰ ਹੁੱਡਾ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਤੱਖ ਕਰਦਾ ਹੈ। ਕਾਂਗਰਸ ਨੇ ਪਹਿਲਾਂ ਹੀ ਸਿੱਖਾਂ ਅਤੇ ਪੰਜਾਬੀਆਂ ਨਾਲ ਬਲਿਊ ਸਟਾਰ, ਸਿੱਖ ਕਤਲੇਆਮ, ਝੂਠੇ ਪੁਲਿਸ ਮੁਕਾਬਲਿਆਂ, ਪੰਜਾਬ ਦੇ ਪਾਣੀਆਂ ਅਤੇ ਬਿਜਲੀ ਦੀ ਲੁੱਟ ਅਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਹੱਕਾਂ ਨਾਲ ਲੰਮੇ ਸਮੇਂ ਤੋਂ ਬੇਇਨਸਾਫ਼ੀ ਕੀਤੀ ਹੈ। ਅਜਿਹੇ ਹਾਲਾਤਾਂ ਵਿਚ ਸਿੱਖ ਕੌਮ ਦੇ ਕਾਤਲ ਸੱਜਣ ਕੁਮਾਰ ਵਰਗੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ ਸਿੱਖ ਮਨਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ।

ਇਹ ਪ੍ਰਤੀਕਰਮ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਦਪਿੰਦਰ ਹੁੱਡਾ ਦੇ ਬਿਆਨ ’ਤੇ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਬਿਆਨਬਾਜ਼ੀ ਕਰਨ ਵਾਲੇ ਆਗੂ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ ਇਸਦੇ ਸਿੱਖ ਕੌਮ ਵਿਚ ਗੰਭੀਰ ਰਾਜਨੀਤਿਕ ਨਤੀਜੇ ਨਿਕਲ ਸਕਦੇ ਹਨ।

Gambhir Car Associate Motion Ads

ਸ. ਮਾਨ ਨੇ ਕਿਹਾ ਕਿ ਭਾਜਪਾ-ਆਰਐਸਐਸ ਵੱਲੋਂ ਵੀ ਪੰਜਾਬ ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਸਿੱਖ ਚਿਹਰਿਆਂ ਅਤੇ ਹੋਰ ਆਗੂਆਂ ਨੂੰ ਅੱਗੇ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਪਿਛਲੇ ਸਮੇਂ ਦੀਆਂ ਬੇਇਨਸਾਫ਼ੀਆਂ ਨੂੰ ਭੁੱਲੇ ਨਹੀਂ ਹਨ। ਉਨ੍ਹਾਂ ਪੰਜਾਬੀਆਂ, ਸਿੱਖ ਕੌਮ ਅਤੇ ਪੰਥਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਇਕਜੁੱਟ ਹੋ ਕੇ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵੋਟ ਸ਼ਕਤੀ ਦੀ ਵਰਤੋਂ ਕਰਨ ਅਤੇ ਪੰਥਕ ਸਰਕਾਰ ਦੀ ਸਥਾਪਨਾ ਲਈ ਯਤਨ ਕਰਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर