WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਪਰਮਜੀਤ ਸਿੰਘ ਵੀਰਜੀ ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪਾਠ ਤੇ ਕੀਰਤਨੀ ਧੁਨਾਂ ਨਾਲ ਦਿੱਲੀ ਦੀਆਂ ਸੰਗਤਾਂ ਨੇ ਕੀਤੇ ਪੰਜਾਬ ਦੇ ਪਾਵਨ ਗੁਰਧਾਮਾਂ ਦੇ ਦਰਸ਼ਨ

SHARE:

ਮਨਪ੍ਰੀਤ ਸਿੰਘ ਖਾਲਸਾ।

ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸੰਗਤਾਂ ਦੇ ਹਰਮਨ ਪਿਆਰੇ ਸਰਦਾਰ ਪਰਮਜੀਤ ਸਿੰਘ ਵੀਰਜੀ, ਮੁਖੀ ਗੁਰਬਾਣੀ ਰਿਸਰਚ ਫਾਊਂਡੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਵੱਲੋਂ 24 ਅਗਸਤ ਨੂੰ ਦਿੱਲੀ ਦੇ ਜੀ ਬਲਾਕ ਹਰੀ ਨਗਰ, ਸ਼ਿਵ ਨਗਰ ਅਤੇ ਵੀਰੇਂਦਰ ਨਗਰ ਦੀਆਂ ਸੰਗਤਾਂ ਲਈ ਦੋ ਏ.ਸੀ. ਬੱਸਾਂ ਰਾਹੀਂ ਨਿਸ਼ਕਾਮ ਧਾਰਮਿਕ ਯਾਤਰਾ ਦਾ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਟਾਹਲਾ ਸਾਹਿਬ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਗੁਰਦੁਆਰਾ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ, ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਰੇਰੂ ਸਾਹਿਬ, ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਪਟਿਆਲਾ ਸਮੇਤ ਹੋਰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ।

ਦੋਵੇਂ ਬੱਸਾਂ ਅੰਦਰ ਪੂਰੇ ਸਫ਼ਰ ਦੌਰਾਨ ਗੁਰਬਾਣੀ ਦੇ ਪਾਠ ਅਤੇ ਕੀਰਤਨੀ ਧੁਨਾਂ ਚਲਦੀਆਂ ਰਹੀਆਂ, ਜਿਸ ਨਾਲ ਯਾਤਰਾ ਦੌਰਾਨ ਗੁਰਮਈ ਮਾਹੌਲ ਬਣਿਆ ਰਿਹਾ। ਹਰ ਗੁਰਦੁਆਰਾ ਸਾਹਿਬ ਪਹੁੰਚਣ ਤੋਂ ਪਹਿਲਾਂ ਸਰਦਾਰ ਪਰਮਜੀਤ ਸਿੰਘ ਵੀਰਜੀ ਵੱਲੋਂ ਸੰਗਤਾਂ ਨੂੰ ਸਬੰਧਤ ਪਾਵਨ ਅਸਥਾਨ ਦੇ ਇਤਿਹਾਸ ਅਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਰਹੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ ਗਿਆ। ਯਾਤਰਾ ਦੌਰਾਨ ਸੰਗਤਾਂ ਦੀ ਸਹੂਲਤ ਅਤੇ ਸੇਵਾ ਦਾ ਵਿਸ਼ੇਸ਼ ਧਿਆਨ ਰੱਖਦਿਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਕੀਤੇ ਗਏ। ਸੰਗਤਾਂ ਦੇ ਠਹਿਰਾਅ ਲਈ ਬਾਬਾ ਕੁੰਦਨ ਸਿੰਘ ਨਿਵਾਸ ਵਿਖੇ ਏ.ਸੀ. ਕਮਰਿਆਂ ਦੀ ਵਿਵਸਥਾ ਕੀਤੀ ਗਈ।

Gambhir Car Associate Motion Ads

ਯਾਤਰਾ ਦੇ ਪਹਿਲੇ ਪੜਾਅ ਵਿੱਚ ਕਰਨਾਲ ਦੇ ਝਿਲਮਿਲ ਰੈਸਟੋਰੈਂਟ ਵਿਖੇ ਨਾਸ਼ਤੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਦਕਿ ਇਸ ਉਪਰੰਤ ਕਰਤਾਰਪੁਰ, ਜਲੰਧਰ ਦੇ ਨੇੜੇ ਇੱਕ ਨਾਮੀ ਹੋਟਲ ਵਿਖੇ ਦੁਪਹਿਰ ਦੇ ਭੋਜਨ ਦੀ ਵਿਵਸਥਾ ਰਹੀ। ਦੋ ਦਿਨਾਂ ਤੱਕ ਪ੍ਰਾਤਹਕਾਲ ਸੰਗਤਾਂ ਲਈ ਨਾਸ਼ਤੇ ਦਾ ਪ੍ਰਬੰਧ ਕੀਤਾ ਗਿਆ ਅਤੇ ਵਾਪਸੀ ਸਮੇਂ ਵੀ ਰਾਤ ਦੇ ਭੋਜਨ ਲਈ ਵਧੀਆ ਰੈਸਟੋਰੈਂਟ ਵਿਖੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਤਾਂ ਜੋ ਪੂਰੇ ਸਫ਼ਰ ਦੌਰਾਨ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸੰਗਤਾਂ ਵਿੱਚ ਪੂਰੇ ਸਫ਼ਰ ਦੌਰਾਨ ਬੇਹੱਦ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਬਣਿਆ ਰਿਹਾ। 27 ਅਗਸਤ ਨੂੰ ਸਵੇਰੇ ਦੋਵੇਂ ਬੱਸਾਂ ਸੰਗਤਾਂ ਸਮੇਤ ਸੁਰੱਖਿਅਤ ਢੰਗ ਨਾਲ ਦਿੱਲੀ ਵਾਪਸ ਪਹੁੰਚ ਗਈਆਂ। ਸੰਗਤਾਂ ਦੇ ਹਰਮਨ ਪਿਆਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਵੱਲੋਂ ਆਪਣੇ ਇਲਾਕੇ ਵਿੱਚ ਲੰਮੇ ਸਮੇਂ ਤੋਂ ਵੱਡੇ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਲਗਾਤਾਰ ਅਨੇਕਾਂ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।

ਯਾਤਰਾ ਦੀ ਸਮਾਪਤੀ ਮੌਕੇ ਵੀਰਜੀ ਵੱਲੋਂ ਸੰਗਤਾਂ ਨੂੰ ਯਾਦਗਾਰ ਵਜੋਂ ਇੱਕ ਡਾਇਰੀ ਵੀ ਭੇਟ ਕੀਤੀ ਗਈ, ਜਿਸ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਵੱਲੋਂ ਕੀਤੀਆਂ ਸਮਾਜਿਕ ਅਤੇ ਧਾਰਮਿਕ ਸੇਵਾਵਾਂ ਦਾ ਜ਼ਿਕਰ ਦਰਜ ਸੀ। ਸਮੂਹ ਸੰਗਤ ਵੱਲੋਂ ਇਸ ਨਿਸ਼ਕਾਮ ਯਾਤਰਾ ਦਾ ਪ੍ਰਬੰਧ ਕਰਨ, ਸੰਗਤਾਂ ਦੀ ਸੇਵਾ-ਸੰਭਾਲ ਕਰਨ ਅਤੇ ਉਨ੍ਹਾਂ ਨੂੰ ਗੁਰ-ਇਤਿਹਾਸ ਨਾਲ ਜੋੜਨ ਲਈ ਸਰਦਾਰ ਪਰਮਜੀਤ ਸਿੰਘ ਵੀਰਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਸਰਦਾਰ ਪਰਮਜੀਤ ਸਿੰਘ ਵੀਰਜੀ ਦਾ ਅਗਲਾ ਟੀਚਾ ਸੰਗਤਾਂ ਨੂੰ ਗਵਾਲੀਅਰ ਦੇ ਇਤਿਹਾਸਕ ਕਿਲ੍ਹੇ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣਾ ਹੈ, ਤਾਂ ਜੋ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਹੋਰ ਡੂੰਘਾਈ ਨਾਲ ਜੋੜਿਆ ਜਾ ਸਕੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर