Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ

SHARE:

ਮਨਪ੍ਰੀਤ ਸਿੰਘ ਖਾਲਸਾ।

ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਹੋਈ ਮੌਤ ’ਤੇ ਜਰਮਨੀ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪੰਥਕ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਪੰਥਕ ਆਗੂਆਂ ਅਨੁਸਾਰ ਭਾਈ ਅਮਰੀਕ ਸਿੰਘ ਦੀ ਉਮਰ ਕਰੀਬ 38 ਸਾਲ ਸੀ।

ਉਹ ਕੁਝ ਸਮਾਂ ਦੁਬਈ ਰਹਿ ਕੇ ਆਏ ਸਨ, ਜਿੱਥੇ ਉਨ੍ਹਾਂ ਨੂੰ ਕਾਲੇ ਪੀਲੀਏ ਦੀ ਬਿਮਾਰੀ ਹੋ ਗਈ ਸੀ। ਸਿਹਤ ਵਿੱਚ ਕੁਝ ਸੁਧਾਰ ਹੋਣ ਉਪਰੰਤ ਉਹ ਵਾਪਸ ਭਾਰਤ ਆ ਗਏ ਸਨ, ਪਰ ਇੱਥੇ ਅਚਾਨਕ ਤਬੀਅਤ ਮੁੜ ਵਿਗੜ ਜਾਣ ਕਾਰਨ ਬੀਤੀ 3 ਅਕਤੂਬਰ ਨੂੰ ਉਹ ਅਕਾਲ ਚਲਾਣਾ ਕਰ ਗਏ। ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭਾਈ ਅਮਰੀਕ ਸਿੰਘ ਦੀ ਅੰਤਿਮ ਅਰਦਾਸ 12 ਅਕਤੂਬਰ, ਦਿਨ ਸੋਮਵਾਰ, ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਸੰਧੂ ਚੱਠਾ ਨੇੜੇ ਪਿੰਡ ਕਾਲਾ ਸੰਘਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਪਰਿਵਾਰ ਵੱਲੋਂ ਸਮੂਹ ਸੰਗਤਾਂ ਨੂੰ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।

Gambhir Car Associate Gambhir Car Associate Motion Ads Motion Ads

ਜ਼ਿਕਰਯੋਗ ਹੈ ਕਿ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾਤਾ ਭਾਈ ਸ਼ਿੰਗਾਰਾ ਸਿੰਘ ਵੀ ਕਰੀਬ ਦੋ ਸਾਲ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਭਾਈ ਅਮਰੀਕ ਸਿੰਘ ਉਨ੍ਹਾਂ ਦੇ ਇਕਲੌਤੇ ਪੁੱਤਰ ਸਨ ਅਤੇ ਪਰਿਵਾਰ ਵਿਚ ਉਨ੍ਹਾਂ ਦੀਆਂ ਦੋ ਵੱਡੀਆਂ ਭੈਣਾਂ ਵੀ ਹਨ।

ਇਸ ਦੁੱਖ ਦੀ ਘੜੀ ਵਿੱਚ ਸਿੱਖ ਫੈਡਰੇਸ਼ਨ ਜਰਮਨੀ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਸੁਖਦੇਵ ਸਿੰਘ ਹੇਰਾਂ, ਭਾਈ ਅਮਰਜੀਤ ਸਿੰਘ ਮੰਗੂਪੁਰ ਅਤੇ ਭਾਈ ਅਵਤਾਰ ਸਿੰਘ ਪੱਡਾ; ਬੱਬਰ ਖਾਲਸਾ ਜਰਮਨੀ ਵੱਲੋਂ ਭਾਈ ਰਜਿੰਦਰ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ; ਦਲ ਖਾਲਸਾ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਹਰਮੀਤ ਸਿੰਘ ਅਤੇ ਭਾਈ ਅੰਗਰੇਜ਼ ਸਿੰਘ; ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਵੱਲੋਂ ਭਾਈ ਹੀਰਾ ਸਿੰਘ ਮੱਤੇਵਾਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਜਰਮਨੀ ਵੱਲੋਂ ਭਾਈ ਲਖਵਿੰਦਰ ਸਿੰਘ ਮੱਲ੍ਹੀ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਪਣੀ ਹਮਦਰਦੀ ਸਾਂਝੀ ਕੀਤੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर