Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ

SHARE:

ਮਨਪ੍ਰੀਤ ਸਿੰਘ ਖਾਲਸਾ।

ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਿਆਂ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਦਿੱਲੀ ਦੀਆਂ ਸੜਕਾਂ ’ਤੇ ਤਾਕਤ ਦਾ ਪ੍ਰਦਰਸ਼ਨ ਕੀਤਾ। ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਮਕਰ ਦੁਆਰ ਤੋਂ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵੱਲ ਮਾਰਚ ਕੀਤਾ। ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਮਾਹੌਲ ਗੂੰਜ ਉੱਠਿਆ। ਪੁਲਿਸ ਨੇ ਨੀਤੀ ਆਯੋਗ ਦਫ਼ਤਰ ਨੇੜੇ ਬੈਰੀਕੇਡ ਲਾ ਕੇ ਮਾਰਚ ਰੋਕ ਦਿੱਤਾ ਅਤੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ ਬੈਰੀਕੇਡ ’ਤੇ ਚੜ੍ਹ ਕੇ ਤਿਰੰਗਾ ਲਹਿਰਾਉਂਦੇ ਨਜ਼ਰ ਆਏ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੋਣ ਕਮਿਸ਼ਨ ਅਤੇ ਸੱਤਾਧਾਰੀ ਧਿਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਹੁਣ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੇ ਵੋਟ ਚੋਰੀ ਕੀਤੇ ਜਾ ਰਹੇ ਹਨ। ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ, SIR ਨੂੰ ਰੱਦ ਕਰਨ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਆਪਣੀ ਲੜਾਈ ਦਾ ਕੇਂਦਰ ਬਣਾਇਆ ਹੈ।

Gambhir Car Associate Gambhir Car Associate Motion Ads Motion Ads

ਵਿਰੋਧੀ ਧਿਰ ਨੇ ਸੰਕੇਤ ਦੇ ਦਿੱਤਾ ਹੈ ਕਿ ‘ਵੋਟ ਚੋਰ, ਗੱਦੀ ਛੱਡੋ’ ਦਾ ਨਾਅਰਾ ਹੁਣ ਸਿਰਫ਼ ਸੰਸਦ ਤੱਕ ਸੀਮਤ ਨਹੀਂ ਰਹੇਗਾ। ਕਾਂਗਰਸ ਵੱਲੋਂ 10 ਤੋਂ 20 ਅਕਤੂਬਰ ਤੱਕ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਅਤੇ 25 ਅਕਤੂਬਰ ਤੋਂ 25 ਨਵੰਬਰ ਤੱਕ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ। 1 ਨਵੰਬਰ ਨੂੰ ਰਾਮਲੀਲਾ ਮੈਦਾਨ ਵਿੱਚ ਇੰਡੀਆ ਬਲਾਕ ਦੀ ਵੱਡੀ ਰੈਲੀ ਵੀ ਹੋਵੇਗੀ। ਉੱਧਰ ਚੋਣ ਕਮਿਸ਼ਨ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰ ਰਿਹਾ ਹੈ। ਇਸ ਟਕਰਾਅ ਨੇ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਮਾਹੌਲ ਹੋਰ ਗਰਮ ਹੋਣ ਦੇ ਸੰਕੇਤ ਦੇ ਦਿੱਤੇ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर