Breaking News
Supreme Court : ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ Delhi : ਗੁਰਬਾਣੀ ਰਿਸਰਚ ਫਾਊਂਡੇਸ਼ਨ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਉਪਰਾਲਾ: ਪਰਮਜੀਤ ਸਿੰਘ ਵੀਰਜੀ Delhi : ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ Bathinda Court : ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ, ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ Switzerland : ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ Good News : ਪਟਨਾ ਵਿੱਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮਆਰਆਈ, ਸੀਟੀ ਸਕੈਨ ਸੈਂਟਰ’
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰਬਾਣੀ ਰਿਸਰਚ ਫਾਊਂਡੇਸ਼ਨ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਉਪਰਾਲਾ: ਪਰਮਜੀਤ ਸਿੰਘ ਵੀਰਜੀ

SHARE:

ਮਨਪ੍ਰੀਤ ਸਿੰਘ ਖਾਲਸਾ।

ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਯਾਤਰਾ ਗੁਰਬਾਣੀ ਰਿਸਰਚ ਫਾਊਂਡੇਸ਼ਨ ਦੇ ਚੇਅਰਮੈਨ, ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਵੀਰਜੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ।

ਭਾਈ ਪਰਮਜੀਤ ਸਿੰਘ ਵੀਰਜੀ ਵੱਲੋਂ ਲੰਮੇ ਸਮੇਂ ਤੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਇਤਿਹਾਸਕ ਗੁਰਧਾਮਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਧਾਰਮਿਕ ਉਪਰਾਲਿਆਂ ਦੀ ਲੜੀ ਤਹਿਤ ਇਸ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ। ਇਸ ਉਪਰਾਲੇ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਕੁਰਬਾਨੀਆਂ ਨਾਲ ਹੋਰ ਗਹਿਰਾਈ ਨਾਲ ਜੋੜਨਾ ਹੈ। 10 ਅਕਤੂਬਰ 2026, ਸ਼ਨੀਵਾਰ ਨੂੰ ਸਵੇਰੇ 5 ਵਜੇ ਜੇਲ੍ਹ ਰੋਡ, ਓਮ ਸਵੀਟਸ ਅਤੇ ਪੈਟਰੋਲ ਪੰਪ ਨੇੜੇ, ਨਵੀਂ ਦਿੱਲੀ ਤੋਂ ਯਾਤਰਾ ਰਵਾਨਾ ਹੋਵੇਗੀ।

Gambhir Car Associate Motion Ads

ਯਾਤਰਾ ਦੌਰਾਨ ਸੰਗਤਾਂ ਵੱਲੋਂ ਧਮਧਾਮ ਸਾਹਿਬ (ਜੀਂਦ), ਮੰਜੀ ਸਾਹਿਬ (ਲਖਨ ਮਾਜਰਾ) ਅਤੇ ਬੰਗਲਾ ਸਾਹਿਬ (ਰੋਹਤਕ) ਦੇ ਦਰਸ਼ਨ ਕੀਤੇ ਜਾਣਗੇ ਅਤੇ ਯਾਤਰਾ ਉਸੇ ਦਿਨ ਦਿੱਲੀ ਵਾਪਸ ਪਰਤੇਗੀ। ਭਾਈ ਪਰਮਜੀਤ ਸਿੰਘ ਵੀਰਜੀ ਦੀ ਦੇਖ-ਰੇਖ ਹੇਠ ਨਿਸ਼ਕਾਮ ਯਾਤਰਾ ਵਿੱਚ ਸ਼ਾਮਲ ਸੰਗਤਾਂ ਲਈ ਗੁਰੂ ਕੇ ਲੰਗਰ ਦੀ ਸੇਵਾ ਬਿਲਕੁਲ ਨਿਸ਼ਕਾਮ ਰੱਖੀ ਗਈ ਹੈ। ਇਲਾਕੇ ਦੀਆਂ ਸੰਗਤਾਂ ਵੱਲੋਂ ਇਸ ਉਪਰਾਲੇ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਇਤਿਹਾਸਕ ਗੁਰਧਾਮਾਂ ਨਾਲ ਸੰਗਤ ਨੂੰ ਜੋੜਨ ਵਾਲੀ ਇੱਕ ਸ਼ਲਾਘਾਯੋਗ ਧਾਰਮਿਕ ਸੇਵਾ ਦੱਸਿਆ ਜਾ ਰਿਹਾ ਹੈ।

‘ਨਿਸ਼ਕਾਮ ਗੁਰਧਾਮ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਵਾਰਡ ਨੰਬਰ 33, ਸ਼ਿਵ ਨਗਰ, ਹਰੀ ਨਗਰ, ਵਰਿੰਦਰ ਨਗਰ, ਪ੍ਰੇਮ ਨਗਰ, ਜਨਕਪੁਰੀ, ਲਾਜਵੰਤੀ ਗਾਰਡਨ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਾਧ-ਸੰਗਤ ਆਪਣੇ ਨਾਮ ਦਰਜ ਕਰਵਾ ਸਕਦੀ ਹੈ। ਇਸ ਉਪਰਾਲੇ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਸਿੱਖ ਇਤਿਹਾਸ ਨੂੰ ਨੇੜਿਓਂ ਜਾਣਨ ਅਤੇ ਆਪਣੀ ਅਗਲੀ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਮਹਾਨ ਕੁਰਬਾਨੀਆਂ ਨਾਲ ਜੋੜਨ ਦਾ ਮੌਕਾ ਮਿਲੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर