Breaking News
Jamshedpur Big Dharmik Event : नगर कीर्तन में शामिल होने सोनारी गुरुद्वारा पहुंचे डीसी, संगत को बुलाई फतेह, देखें – Video Good News : जमशेदपुर को हार्ट-सेफ सिटी बनाने की पहल, सेक्रेड हार्ट कॉन्वेंट स्कूल में लगा एईडी Action by the Jamshedpur police administration: घाघीडीह मंडल कारा में आधी रात तक चली सघन तलाशी, स्टेशन रोड जाम को चीरते हुए निकला काफिला Uttar Pradesh Politics : आजम खान – आंसुओं में संघर्ष की कहानी और सियासत में वापसी की चुनौती Guru Nanak Jayanti in Jamshedpur : फूलों की बारिश से महकेगा नगर कीर्तन का रास्ता, पालकी साहिब के आगे होगी भव्य पुष्पवर्षा Jamshedpur : महासंघ चुनाव में सियासी उलटफेर, रवींद्र की जमीन खिसकी तो वीरेन्द्र का दबदबा कायम, परिवारवाद पर मचा संग्राम
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ

SHARE:

ਮਨਪ੍ਰੀਤ ਸਿੰਘ ਖਾਲਸਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨ ਸਿੱਖ ਪੀੜ੍ਹੀ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੀ ਕੋਸ਼ਿਸ਼ ਨੇ ਵਿਰੋਧੀਆਂ ਦੇ ਸਿਆਸੀ ਹਿਸਾਬ-ਕਿਤਾਬ ਹਿਲਾ ਦਿੱਤੇ ਹਨ। ਦਿੱਲੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਬਾਦਲ ਦੀ ਨੌਜਵਾਨਾਂ ਤੱਕ ਪਹੁੰਚ ’ਤੇ ਇਤਰਾਜ਼ ਕਰਨ ਵਾਲਿਆਂ ਨੂੰ ‘ਨਕਲੀ ਪੰਥਕਾਂ ਦਾ ਦੋਗਲਾ ਟੋਲਾ’ ਕਰਾਰ ਦਿੰਦਿਆਂ ਉਨ੍ਹਾਂ ਦੀ ਪੰਥਕ ਠੇਕੇਦਾਰੀ ’ਤੇ ਸਿੱਧਾ ਸਵਾਲ ਖੜ੍ਹਾ ਕੀਤਾ ਹੈ। ਸਰਨਾ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਹੀ ਘਰਾਂ ਦੀ ਅਗਲੀ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਵਿੱਚ ਨਾਕਾਮ ਰਹੇ, ਉਹ ਅੱਜ ਪੂਰੇ ਪੰਥ ਨੂੰ ਸਿੱਖੀ ਅਤੇ ਪੰਥਕਤਾ ਦੇ ਪਾਠ ਪੜ੍ਹਾਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੇ ਆਪਣੇ ਆਪ ਨੂੰ ਪੰਥ ਦੀ ਆਵਾਜ਼ ਅਤੇ ਸਿੱਖ ਪਛਾਣ ਦੇ ਰਖਵਾਲੇ ਸਮਝਣ ਦਾ ਭਰਮ ਪਾਲ ਰੱਖਿਆ ਹੈ।

ਸਰਨਾ ਨੇ ਸੋਸ਼ਲ ਮੀਡੀਆ ’ਤੇ ਸਰਗਰਮ ਕੁਝ ਆਲੋਚਕਾਂ, ਆਪਣੇ ਆਪ ਨੂੰ ਪੱਤਰਕਾਰ ਕਹਿਣ ਵਾਲਿਆਂ ਅਤੇ ਆਪਣਾ ਪ੍ਰਭਾਵ ਗੁਆ ਚੁੱਕੀਆਂ ਸਿਆਸੀ ਤਾਕਤਾਂ ’ਤੇ ਵੀ ਤਿੱਖਾ ਵਾਰ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਪੁਰਾਣੇ ਪਰਿਵਾਰਕ ਨਾਵਾਂ, ਵਿਰਾਸਤੀ ਪਛਾਣਾਂ ਅਤੇ ਬੀਤੇ ਸਮੇਂ ਦੇ ਅਹੁਦਿਆਂ ਦੀਆਂ ਬੈਸਾਖੀਆਂ ਦੇ ਸਹਾਰੇ ਅੱਜ ਵੀ ਪੰਥਕ ਸਿਆਸਤ ਵਿੱਚ ਆਪਣੀ ਥਾਂ ਬਣਾਈ ਰੱਖਣਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਤਾਕਤਾਂ ਦਾ ਮਕਸਦ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾਗਤ ਤਾਕਤ ਨੂੰ ਕਮਜ਼ੋਰ ਕਰਨਾ ਹੈ।

Gambhir Car Associate Motion Ads

ਸਰਨਾ ਨੇ ਕਿਹਾ ਕਿ ਬਾਦਲ ਦੀ ਨੌਜਵਾਨਾਂ ਤੱਕ ਪਹੁੰਚ ਤੋਂ ਪੈਦਾ ਹੋਈ ਬੇਚੈਨੀ ਨੇ ਇਨ੍ਹਾਂ ਤਾਕਤਾਂ ਦੀ ਅਸਲ ਸੋਚ ਸਾਹਮਣੇ ਲਿਆ ਦਿੱਤੀ ਹੈ। ਸਰਨਾ ਨੇ ਕਿਹਾ ਕਿ “ਨੌਜਵਾਨ ਸਿੱਖ ਕਿਸੇ ਅਖੌਤੀ ਪੰਥਕ ਦਰਬਾਨ ਤੋਂ ਇਜਾਜ਼ਤ ਲੈ ਕੇ ਇਹ ਤੈਅ ਨਹੀਂ ਕਰਨਗੇ ਕਿ ਉਨ੍ਹਾਂ ਨੇ ਕਿਸ ਨੂੰ ਸੁਣਨਾ ਹੈ।” ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਖੁਦ ਸ਼੍ਰੋਮਣੀ ਅਕਾਲੀ ਦਲ, ਇਸ ਦੀ ਲੀਡਰਸ਼ਿਪ ਅਤੇ ਇਸ ਦੇ ਵਿਚਾਰਾਂ ਨੂੰ ਪਰਖੇਗੀ ਅਤੇ ਆਪਣਾ ਫੈਸਲਾ ਆਪ ਕਰੇਗੀ। ਸਰਨਾ ਦੇ ਇਸ ਤਿੱਖੇ ਹਮਲੇ ਨੇ ਪੰਥਕ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ—ਕੌਣ ਸੱਚਮੁੱਚ ਪੰਥ ਦੀ ਅਗਲੀ ਪੀੜ੍ਹੀ ਨੂੰ ਜੋੜ ਰਿਹਾ ਹੈ ਅਤੇ ਕੌਣ ਸਿਰਫ਼ ਪੰਥਕਤਾ ਦੀ ਠੇਕੇਦਾਰੀ ਦੇ ਦਾਅਵੇ ਕਰ ਰਿਹਾ ਹੈ?

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर