Breaking News
BIT Sindri : उड़ान फेलोशिप 2026 में 24 टीमों ने पेश किए नवाचार के प्रस्ताव, चयनित विद्यार्थियों को 10 महीने तक मिलेगी आर्थिक सहायता Germany : ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ Chandigarh : ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ Delhi : ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ Delhi : ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ Jamshedpur Heart Safe City : ‘दिल धड़कने दो’ अभियान की शुरुआत, जमशेदपुर में 100 AED मशीनें लगाने का लक्ष्य
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ

SHARE:

ਮਨਪ੍ਰੀਤ ਸਿੰਘ ਖਾਲਸਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੋਸ਼ ਲਾਇਆ ਹੈ ਕਿ ਬੀਤੇ ਕੱਲ੍ਹ ਕੌਮੀ ਰਾਜਧਾਨੀ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਿਆਸੀ ਕਾਰਕੁੰਨ ਭੇਜ ਕੇ ਜਾਣ-ਬੁੱਝ ਕੇ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਵਾਈ। ਇਸ ਮਾਮਲੇ ਵਿੱਚ ਦਿੱਲੀ ਕਮੇਟੀ ਵੱਲੋਂ ਡੀਸੀਪੀ ਦਫ਼ਤਰ, ਪਾਰਲੀਮੈਂਟ ਸਟ੍ਰੀਟ ਵਿਖੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕੁਝ ਵਿਅਕਤੀ ਆਪਣੇ ਝੋਲਿਆਂ ਵਿੱਚ ਬੈਨਰ ਅਤੇ ਨਾਅਰਿਆਂ ਵਾਲੀਆਂ ਤਖ਼ਤੀਆਂ ਲੈ ਕੇ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਮੌਕੇ ’ਤੇ ਇਹ ਸਮਾਨ ਕੱਢ ਕੇ ਸਿਆਸੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਇਕ ਗਿਣੀ-ਮਿਥੀ ਯੋਜਨਾ ਤਹਿਤ ਕੀਤਾ ਗਿਆ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਵੀਡੀਓ ਜਾਰੀ ਕਰਕੇ ਗੁਰੂ ਘਰ ਦੀ ਬਦਨਾਮੀ ਕਰਨ ਦੀ ਕੋਸ਼ਿਸ਼ ਕੀਤੀ ਗਈ।

Gambhir Car Associate Motion Ads

ਕਾਲਕਾ ਤੇ ਕਾਹਲੋਂ ਨੇ ਸਪੱਸ਼ਟ ਕੀਤਾ ਕਿ ਗੁਰੂ ਘਰ ਦੀ ਮਰਿਆਦਾ ਅਤੇ ਸਰਵਉਚਤਾ ਸਭ ਤੋਂ ਉਪਰ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਗੁਰੂ ਘਰ ਵਿੱਚ ਮੱਥਾ ਟੇਕਣ, ਲੰਗਰ ਛਕਣ ਅਤੇ ਸ਼ਰਧਾ ਭੇਂਟ ਕਰਨ ਲਈ ਆ ਸਕਦੀ ਹੈ ਪਰ ਸਿਆਸੀ ਨਾਅਰੇਬਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੁਲਿਸ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਮੁਲਾਜ਼ਮ ਅਸ਼ੋਕਾ ਰੋਡ ਵਾਲੇ ਪਾਸਿਓਂ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਸਿਰਫ਼ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਦੂਜੇ ਗੇਟ ਰਾਹੀਂ ਪੁਲਿਸ ਹੈੱਡਕੁਆਰਟਰ ਵੱਲ ਨਿਕਲ ਗਏ; ਕੋਈ ਪੁਲਿਸ ਮੁਲਾਜ਼ਮ ਦਰਬਾਰ ਹਾਲ ਦੀਆਂ ਪੌੜੀਆਂ ਵੱਲ ਨਹੀਂ ਗਿਆ ਅਤੇ ਨਾ ਹੀ ਦਰਬਾਰ ਹਾਲ ਜਾਂ ਲੰਗਰ ਹਾਲ ਵਿੱਚ ਦਾਖਲ ਹੋਇਆ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਅਤੇ ਮੁਲਾਜ਼ਮਾਂ ਨੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਨੂੰ ਮਰਿਆਦਾ ਬਾਰੇ ਸਮਝਾਇਆ ਸੀ। ਦੋਵਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਆਗੂਆਂ ਵੱਲੋਂ ਇਸ ਮਾਮਲੇ ’ਤੇ ਗੁਰੂ ਘਰ ਦੀ ਬਦਨਾਮੀ ਕਰਨ ਦੇ ਯਤਨਾਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਕੁਝ ਸਾਬਕਾ ਪ੍ਰਬੰਧਕ ਵੀ ਇਸ ਮੁੱਦੇ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर