Breaking News
BIT Sindri : उड़ान फेलोशिप 2026 में 24 टीमों ने पेश किए नवाचार के प्रस्ताव, चयनित विद्यार्थियों को 10 महीने तक मिलेगी आर्थिक सहायता Germany : ਭਾਈ ਜਸਪਾਲ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਜਗਦੀਸ਼ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ: ਪੰਥਕ ਜੱਥੇਬੰਦੀਆਂ ਜਰਮਨੀ Chandigarh : ਦੁਨੀਆ ਭਰ ਦੇ ਗੁਰਦੁਆਰਿਆਂ ਵਿੱਚ ਸ਼ਹੀਦ ਭਾਈ ਤਲਵਿੰਦਰ ਸਿੰਘ ਪਰਮਾਰ ਸਾਹਿਬ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਉਣ ਦੀ ਅਪੀਲ: ਭਾਈ ਪਰਮਜੀਤ ਸਿੰਘ ਭਿਓਰਾ Delhi : ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ Delhi : ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਨਾਅਰੇਬਾਜ਼ੀ ਲਈ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦਿੱਲੀ ਕਮੇਟੀ ਵੱਲੋਂ ਪੁਲਿਸ ਨੂੰ ਸ਼ਿਕਾਇਤ Jamshedpur Heart Safe City : ‘दिल धड़कने दो’ अभियान की शुरुआत, जमशेदपुर में 100 AED मशीनें लगाने का लक्ष्य
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰਦੁਆਰਾ ਬੰਗਲਾ ਸਾਹਿਬ ’ਚ ਪੁਲਿਸ ਦਾਖ਼ਲੇ ’ਤੇ ਸਰਨਾ ਦਾ ਸਖ਼ਤ ਵਿਰੋਧ—ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਵੀ ਘੇਰਿਆ

SHARE:

ਮਨਪ੍ਰੀਤ ਸਿੰਘ ਖਾਲਸਾ।

ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਦਾ ਪਿੱਛਾ ਕਰਦਿਆਂ ਪੁਲਿਸ ਜਾਂ ਸੁਰੱਖਿਆ ਬਲ ਗੁਰਦੁਆਰਾ ਸਾਹਿਬ ਦੀ ਹੱਦ ਅੰਦਰ ਦਾਖ਼ਲ ਨਾ ਹੋਣ।

ਸਰਨਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਪਰੰਪਰਾ ਅਨੁਸਾਰ ਹਰ ਮੁਸੀਬਤਜ਼ਦਾ ਲਈ ਪਨਾਹ, ਲੰਗਰ ਅਤੇ ਸੇਵਾ ਦਾ ਕੇਂਦਰ ਹੈ, ਇਸ ਲਈ ਇਸ ਦੀ ਪਵਿੱਤਰਤਾ ਨੂੰ ਪੁਲਿਸੀ ਕਾਰਵਾਈਆਂ ਦਾ ਹਿੱਸਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ। ਸਰਨਾ ਨੇ ਕਿਹਾ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣ ਦੇ ਨਾਂ ’ਤੇ ਧਾਰਮਿਕ ਅਸਥਾਨਾਂ ਦੀ ਮਰਯਾਦਾ ਨੂੰ ਛਿੱਕੇ ’ਤੇ ਨਹੀਂ ਟੰਗਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਖ਼ਿਲਾਫ਼ ਕੋਈ ਦੋਸ਼ ਹੈ ਤਾਂ ਉਸ ਨਾਲ ਕਾਨੂੰਨ ਅਨੁਸਾਰ ਨਜਿੱਠਿਆ ਜਾਵੇ, ਪਰ ਗੁਰਦੁਆਰੇ ਨੂੰ ਪੁਲਿਸੀ ਪਿੱਛਾ ਕਰਨ ਜਾਂ ਧੱਕੇਸ਼ਾਹੀ ਦਾ ਮੈਦਾਨ ਨਾ ਬਣਾਇਆ ਜਾਵੇ।

Gambhir Car Associate Motion Ads

ਉਨ੍ਹਾਂ ਅਮਿਤ ਸ਼ਾਹ ਅਤੇ ਸੂਬਾਈ ਪੁਲਿਸ ਮੁਖੀਆਂ ਤੋਂ ਮੰਗ ਕੀਤੀ ਕਿ ਧਾਰਮਿਕ ਸਥਾਨਾਂ ਨਾਲ ਸਬੰਧਤ ਅਜਿਹੀਆਂ ਸਥਿਤੀਆਂ ਲਈ ਸਪੱਸ਼ਟ ਪ੍ਰੋਟੋਕੋਲ ਬਣਾਏ ਜਾਣ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਸਰਨਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ ਅਤੇ ਸੰਗਤ ਦੇ ਹੱਕਾਂ ਦੀ ਰਾਖੀ ਕਰਨਾ ਪ੍ਰਬੰਧਕਾਂ ਦੀ ਪਹਿਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਜੇ ਪਵਿੱਤਰ ਅਸਥਾਨਾਂ ਅੰਦਰ ਪੁਲਿਸੀ ਦਖ਼ਲਅੰਦਾਜ਼ੀ ਜਾਂ ਦਬਾਅ ਨੂੰ ਰੋਕਣ ਲਈ ਪ੍ਰਬੰਧਕ ਹੀ ਮਜ਼ਬੂਤੀ ਨਾਲ ਨਾ ਖੜ੍ਹਨ ਤਾਂ ਸੰਗਤ ਦੇ ਮਨਾਂ ਵਿੱਚ ਸਵਾਲ ਉੱਠਣੇ ਸੁਭਾਵਿਕ ਹਨ। ਸਰਨਾ ਨੇ ਚੇਤਾਵਨੀ ਦਿੱਤੀ ਕਿ ਗੁਰਦੁਆਰੇ ਕਿਸੇ ਸਰਕਾਰ, ਪੁਲਿਸ ਜਾਂ ਸਿਆਸੀ ਧੜੇ ਦੇ ਦਬਾਅ ਹੇਠ ਨਹੀਂ ਆ ਸਕਦੇ ਅਤੇ ਨਾ ਹੀ ਉਨ੍ਹਾਂ ਨੂੰ ਪ੍ਰਦਰਸ਼ਨਕਾਰੀਆਂ ਲਈ ‘ਹੰਟਿੰਗ ਗਰਾਊਂਡ’ ਬਣਨ ਦਿੱਤਾ ਜਾ ਸਕਦਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर