Breaking News
Canada : ਸਰੀ ਤੇ ਟੋਰਾਂਟੋ ਵਿੱਚ ਗਰਮਾਇਆ ਮਾਹੌਲ, ਖਾਲਿਸਤਾਨ ਸਮਰਥਕ ਸਿੱਖ ਕਾਰਕੁਨਾਂ ਵੱਲੋਂ ਭਾਰਤੀ ਕੌਂਸਲੇਟ ਦੀਆਂ ਗਤੀਵਿਧੀਆਂ ਖ਼ਿਲਾਫ਼ ਤਿੱਖਾ ਪ੍ਰਦਰਸ਼ਨ, ਨਿੱਝਰ ਕਤਲ ਮਾਮਲੇ ‘ਚ ਕਾਰਵਾਈ ਦੀ ਮੰਗ Jharkhand Foundation Day : धरती आबा के विचारों और आदर्शों से ही साकार होगा समृद्ध एवं खुशहाल झारखंड : अमरप्रीत सिंह काले, देखें – Video Chhath Mahaparv 2026 : छठ व्रती ध्यान दें – जमशेदपुर में आज शाम 5:02 बजे अस्त होंगे सूर्यदेव, कल सुबह 5:59 बजे सूर्योदय Jamshedpur : झारखंड स्थापना दिवस पर हुरलूंग पंचायत में चला स्वच्छता अभियान, छठ घाट की सफाई कर दिया संदेश Jamshedpur : बागबेड़ा में भाजपा नेता शशि कुमार मिश्रा के आवास पर खरना का महाप्रसाद ग्रहण करने पहुंचीं पूर्व विधायक मेनका सरदार Jamshedpur : 27 वर्षों से अटूट आस्था के साथ छठ महापर्व कर रहीं रेणु देवी, कठिनाइयां भी नहीं डिगा सकीं श्रद्धा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Canada : ਸਰੀ ਤੇ ਟੋਰਾਂਟੋ ਵਿੱਚ ਗਰਮਾਇਆ ਮਾਹੌਲ, ਖਾਲਿਸਤਾਨ ਸਮਰਥਕ ਸਿੱਖ ਕਾਰਕੁਨਾਂ ਵੱਲੋਂ ਭਾਰਤੀ ਕੌਂਸਲੇਟ ਦੀਆਂ ਗਤੀਵਿਧੀਆਂ ਖ਼ਿਲਾਫ਼ ਤਿੱਖਾ ਪ੍ਰਦਰਸ਼ਨ, ਨਿੱਝਰ ਕਤਲ ਮਾਮਲੇ ‘ਚ ਕਾਰਵਾਈ ਦੀ ਮੰਗ

SHARE:

ਮਨਪ੍ਰੀਤ ਸਿੰਘ ਖਾਲਸਾ।

ਕੈਨੇਡਾ ਦੇ ਸਰੀ ਅਤੇ ਟੋਰਾਂਟੋ ਸ਼ਹਿਰਾਂ ਵਿੱਚ ਭਾਰਤੀ ਕੌਂਸਲੇਟ ਨਾਲ ਸਬੰਧਤ ਗਤੀਵਿਧੀਆਂ ਦੇ ਵਿਰੋਧ ਵਿੱਚ ਖਾਲਿਸਤਾਨ ਰੈਫਰੈਂਡਮ ਸਮਰਥਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤੇ ਗਏ। ਸਰੀ ਦੇ ਰਿਵਰਸਾਈਡ ਬੈਂਕੁਇਟ ਹਾਲ ਅਤੇ ਟੋਰਾਂਟੋ ਦੇ ਲਕਸ਼ਮੀ ਨਾਰਾਇਣ ਮੰਦਰ ਦਾ ਹਵਾਲਾ ਦਿੰਦਿਆਂ, ਪ੍ਰਦਰਸ਼ਨਕਾਰੀਆਂ ਨੇ ਕੈਨੇਡਾ ਦੀ ਪ੍ਰਭੂਸੱਤਾ, ਸਿੱਖ ਕਾਰਕੁਨਾਂ ਦੀ ਸੁਰੱਖਿਆ ਅਤੇ ਕਥਿਤ ਵਿਦੇਸ਼ੀ ਦਖ਼ਲਅੰਦਾਜ਼ੀ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਸਰੀ ਵਿਖੇ “ਕੈਨੇਡਾ ਦੀ ਪ੍ਰਭੂਸੱਤਾ ਸਭ ਤੋਂ ਉੱਪਰ ਹੈ” ਦੇ ਨਾਅਰੇ ਹੇਠ ਇਕੱਠੇ ਹੋਏ ਸਿੱਖ ਕਾਰਕੁਨਾਂ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਅਜੀਤ ਡੋਵਾਲ ਅਤੇ ਵਿਕਰਮ ਗੋਇਲ ਖ਼ਿਲਾਫ਼ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਡੋਵਾਲ ਅਤੇ ਗੋਇਲ ਦੇ ਪੁਤਲਿਆਂ ਨੂੰ ਜੁੱਤੀਆਂ ਮਾਰੀਆਂ ਅਤੇ “ਸ਼ਹੀਦ ਨਿੱਝਰ ਦਾ ਕਤਲ ਕਿਸਨੇ ਕੀਤਾ?” ਅਤੇ “ਜਾਗੋ, ਕਾਰਨੀ!” ਵਰਗੇ ਨਾਅਰਿਆਂ ਨਾਲ ਮਾਹੌਲ ਗਰਮਾ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਇਹ ਦੋਸ਼ ਵੀ ਲਗਾਇਆ ਗਿਆ ਕਿ ਭਾਰਤੀ ਕੌਂਸਲਰ ਕੈਂਪਾਂ ਦੀ ਵਰਤੋਂ ਸਿੱਖ ਕਾਰਕੁਨਾਂ ਦੀ ਨਿਗਰਾਨੀ ਲਈ ਕੀਤੀ ਜਾ ਰਹੀ ਹੈ, ਜਿਸ ਦੀ ਕੈਨੇਡੀਅਨ ਅਧਿਕਾਰੀਆਂ ਵੱਲੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਕੈਨੇਡੀਅਨ ਪੁਲਿਸ ਵੱਲੋਂ ਸਰੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਇਲਾਕੇ ਦੀ ਨਿਗਰਾਨੀ ਲਈ ਡਰੋਨਾਂ ਦੀ ਵੀ ਵਰਤੋਂ ਕੀਤੀ ਗਈ।

Gambhir Car Associate Motion Ads

ਪ੍ਰਦਰਸ਼ਨਕਾਰੀ ਆਗੂਆਂ ਨੇ ਕੈਨੇਡਾ ਦੀ ਕਾਰਨੀ ਸਰਕਾਰ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਅਤੇ ਕਾਨੂੰਨ ਦੀ ਸਰਵਉੱਚਤਾ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਵੇ। ਇਸ ਰੋਸ ਮੁਜ਼ਾਹਰੇ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਤੋਂ ਭਾਈ ਨਰਿੰਦਰ ਸਿੰਘ ਰੰਧਾਵਾ, ਟੀਮ ਸ਼ਹੀਦ ਨਿੱਝਰ ਤੋਂ ਮਨਜਿੰਦਰ ਸਿੰਘ, ਭਾਈ ਜੈਗ ਸਿੱਧੂ, ਰਜਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਹਰਨੇਕ ਸਿੰਘ ਅਤੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ ਭਾਈ ਰਣਜੀਤ ਸਿੰਘ ਤੇ ਭਾਈ ਇੰਦਰਜੀਤ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਵਿੱਚ ਕਾਰਕੁਨ ਸ਼ਾਮਿਲ ਹੋਏ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर