Breaking News
Britain : ਯੂਕੇ 100 ਤੋਂ ਵੱਧ ਗੁਰਦੁਆਰਿਆਂ ਅਤੇ ਸੈਂਕੜੇ ਸਿੱਖਾਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ Amritsar : ਪੰਜਾਬ ਵਿੱਚ ਪ੍ਰਵਾਸੀਆਂ ਵਲੋਂ ਨਕਲੀ ਤੇ ਕੈਮੀਕਲ ਯੁਕਤ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਬੇਖ਼ੌਫ਼ ਜਾਰੀ Sakchi Gurudwara : पालकी साहिब के भव्य स्वागत को संगत ने खूब सराहा, साकची कमेटी का सीजीपीसी ने किया सम्मान Ranchi/Dhanbad : झारखंड स्थापना दिवस पखवाड़ा की प्रदर्शनी में छाए बीआईटी सिंदरी के नवाचार, ‘नंदीघोष’ और ‘जटायु’ ने खींचा ध्यान Jamshedpur : सोशल मीडिया पर सिख समुदाय के खिलाफ टिप्पणी से आहत ए.आर. कैलाश, दुकानदार को सार्वजनिक रूप से माफी मांगने की अपील Jamshedpur : धानचटानि गांव के गुरुकुल आवासीय विद्यालय का 72 लाख रुपये से होगा जीर्णोद्धार, विधायक प्रतिनिधि ने किया शिलान्यास
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Britain : ਯੂਕੇ 100 ਤੋਂ ਵੱਧ ਗੁਰਦੁਆਰਿਆਂ ਅਤੇ ਸੈਂਕੜੇ ਸਿੱਖਾਂ ਦੀ ਸਾਂਝੀ ਮੁਹਿੰਮ ਅੱਗੇ ਝੁਕੀ ਬ੍ਰਿਟਿਸ਼ ਸਰਕਾਰ

SHARE:

ਕਿਰਪਾਨ ਸਬੰਧੀ ਕਾਨੂੰਨ ਬਦਲਣ ਦੀਆਂ ਕੋਸ਼ਿਸ਼ਾਂ ਤੋਂ ਪਿੱਛੇ ਹਟਣ ਲਈ ਹੋਈ ਮਜਬੂਰ

ਪੰਜ ਸਿੱਖ ਜਥੇਬੰਦੀਆਂ ਵੱਲੋਂ ਬ੍ਰਿਟਿਸ਼ ਗ੍ਰਹਿ ਮੰਤਰੀ ਨੂੰ ਭੇਜਿਆ ਗਿਆ ਪੱਤਰ

ਮਨਪ੍ਰੀਤ ਸਿੰਘ ਖਾਲਸਾ।

Gambhir Car Associate Motion Ads

ਬ੍ਰਿਟੇਨ ਵਿੱਚ ਪਵਿੱਤਰ ਕਿਰਪਾਨ ਸਬੰਧੀ ਕਾਨੂੰਨੀ ਸੁਰੱਖਿਆ ਨੂੰ ਬਦਲਣ ਦੀਆਂ ਸੰਭਾਵਨਾਵਾਂ ਅਤੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਦੇ ਹਾਲੀਆ ਬਿਆਨਾਂ ਤੋਂ ਸਿੱਖ ਭਾਈਚਾਰੇ ਵਿੱਚ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਪੰਜ ਪ੍ਰਮੁੱਖ ਸਿੱਖ ਜਥੇਬੰਦੀਆਂ ਨੇ ਬ੍ਰਿਟਿਸ਼ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮੌਜੂਦਾ ਕਾਨੂੰਨੀ ਸਥਿਤੀ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ। ਸਿੱਖ ਫੈਡਰੇਸ਼ਨ ਯੂਕੇ ਵੱਲੋਂ 100 ਤੋਂ ਵੱਧ ਗੁਰਦੁਆਰਾ ਸਾਹਿਬਾਨ ਅਤੇ ਸੈਂਕੜੇ ਸਿੱਖਾਂ ਵੱਲੋਂ 250 ਤੋਂ ਵੱਧ ਸੰਸਦ ਮੈਂਬਰਾਂ ਨੂੰ ਪੱਤਰ ਲਿਖਣ ਦੀ ਮੁਹਿੰਮ ਨੇ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਹੀ ਕਿਰਪਾਨ ਸਬੰਧੀ ਕਾਨੂੰਨ ਵਿੱਚ ਕਿਸੇ ਵੀ ਤਬਦੀਲੀ ਤੋਂ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ।

ਭਾਈ ਅਮਰੀਕ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਰਾਸ਼ਟਰੀ ਲਾਬਿੰਗ ਨੈੱਟਵਰਕ 1,500 ਤੋਂ ਵੱਧ ਸਿੱਖ ਪਰਿਵਾਰਾਂ ਨੂੰ ਜੋੜਦਾ ਹੈ, ਜੋ 300 ਤੋਂ ਵੱਧ ਸੰਸਦ ਮੈਂਬਰਾਂ ਤੱਕ ਪਹੁੰਚ ਰੱਖਦਾ ਹੈ ਅਤੇ ਇਸ ਨੈੱਟਵਰਕ ਨੇ ਇੱਕ ਹਫ਼ਤੇ ਵਿੱਚ ਸਰਕਾਰ ਨੂੰ ਆਪਣਾ ਰੁਖ਼ ਬਦਲਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਸੰਪਰਕ ਰੱਖਣ ਵਾਲੀਆਂ ਸਿੱਖ ਜਥੇਬੰਦੀਆਂ ਦਾ ਇਕੱਠੇ ਹੋ ਕੇ ਸਾਂਝਾ ਅਤੇ ਇਕਜੁੱਟ ਸੁਨੇਹਾ ਦੇਣਾ ਵੀ ਬੇਹੱਦ ਪ੍ਰਭਾਵਸ਼ਾਲੀ ਸਾਬਤ ਹੋਇਆ ਹੈ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਪਵਿੱਤਰ ਕਿਰਪਾਨ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਅੰਮ੍ਰਿਤਧਾਰੀ ਸਿੱਖਾਂ ਦਾ ਸਿੱਖ ਮਰਿਆਦਾ ਅਨੁਸਾਰ ਕਿਰਪਾਨ ਪਹਿਨਣ ਦਾ ਅਧਿਕਾਰ ਕਿਸੇ ਵੀ ਹਾਲਤ ਵਿੱਚ ਸਮਝੌਤੇ ਦਾ ਵਿਸ਼ਾ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਹੈਨਰੀ ਨੋਵਾਕ ਦੀ ਦੁਖਦਾਈ ਮੌਤ ਦੇ ਮੱਦੇਨਜ਼ਰ ਜਨਤਕ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣੇ ਜ਼ਰੂਰੀ ਹਨ, ਪਰ ਅਜਿਹੇ ਕਦਮ ਕਿਸੇ ਧਾਰਮਿਕ ਭਾਈਚਾਰੇ ਦੇ ਹੱਕਾਂ ਅਤੇ ਕਿਰਪਾਨ ਸਬੰਧੀ ਲੰਬੇ ਸਮੇਂ ਤੋਂ ਮਿਲ ਰਹੀ ਕਾਨੂੰਨੀ ਸੁਰੱਖਿਆ ਨੂੰ ਪ੍ਰਭਾਵਿਤ ਨਹੀਂ ਕਰਨੇ ਚਾਹੀਦੇ।

ਗ੍ਰਹਿ ਮੰਤਰੀ ਵੱਲੋਂ ਧਾਰਮਿਕ ਛੋਟ ਦੀ ਸਮੀਖਿਆ ਅਤੇ ਕਿਰਪਾਨ ਦੇ ਆਕਾਰ, ਕਿਸਮ ਤੇ ਦਿੱਖ ਨੂੰ ਕਾਨੂੰਨ ਵਿੱਚ ਪਰਿਭਾਸ਼ਿਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਦਿੱਤੇ ਬਿਆਨਾਂ ਨੇ ਸਿੱਖ ਭਾਈਚਾਰੇ ਵਿੱਚ ਗੰਭੀਰ ਚਿੰਤਾ ਪੈਦਾ ਕੀਤੀ ਸੀ। ਪੱਤਰ ਵਿੱਚ ਪੰਜ ਜਥੇਬੰਦੀਆਂ ਨੇ ਸਰਕਾਰ ਨੂੰ ਯਾਦ ਕਰਵਾਇਆ ਕਿ 14 ਜੂਨ ਨੂੰ ਕੋਵੈਂਟਰੀ ਦੇ ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਖੇ ਹੋਏ ਵੱਡੇ ਸਿੱਖ ਇਕੱਠ ਵਿੱਚ 1,000 ਤੋਂ ਵੱਧ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਰਪਾਨ ਸਬੰਧੀ ਸਪੱਸ਼ਟ ਮਤੇ ਪਾਸ ਕੀਤੇ ਸਨ, ਜਿਨ੍ਹਾਂ ਤਹਿਤ ਕਿਰਪਾਨ ਨੂੰ ਸਿੱਖ ਧਰਮ ਦਾ ਪਵਿੱਤਰ ਤੇ ਅਟੁੱਟ ਅੰਗ ਮੰਨਦਿਆਂ ਇਸ ਨੂੰ ਸਿੱਖ ਮਰਿਆਦਾ ਅਤੇ ਬ੍ਰਿਟਿਸ਼ ਕਾਨੂੰਨ ਅਨੁਸਾਰ ਪਹਿਨਣ ਦੇ ਹੱਕ ਨੂੰ ਗੈਰ-ਸਮਝੌਤਾਯੋਗ ਕਰਾਰ ਦਿੱਤਾ ਗਿਆ ਸੀ। ਜਥੇਬੰਦੀਆਂ ਨੇ ਗ੍ਰਹਿ ਮੰਤਰੀ ਤੋਂ ਮੌਜੂਦਾ ਕਾਨੂੰਨੀ ਸਥਿਤੀ ਵਿੱਚ ਕੋਈ ਤਬਦੀਲੀ ਨਾ ਕਰਨ ਅਤੇ ਸਿੱਖ ਸੰਸਦ ਮੈਂਬਰਾਂ ਨੂੰ ਦਿੱਤੇ ਭਰੋਸਿਆਂ ਦੀ ਲਿਖਤੀ ਪੁਸ਼ਟੀ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਕਿਰਪਾਨ ਦੇ ਮਾਮਲੇ ’ਤੇ ਸਿੱਖ ਭਾਈਚਾਰੇ ਨਾਲ ਪਾਰਦਰਸ਼ੀ ਢੰਗ ਨਾਲ ਸਿਰਫ਼ ਮਾਨਤਾ ਪ੍ਰਾਪਤ ਅਤੇ ਭਾਈਚਾਰੇ ਦੇ ਅਧਿਕਾਰਤ ਫਤਵੇ ਵਾਲੀਆਂ ਜਥੇਬੰਦੀਆਂ ਰਾਹੀਂ ਹੀ ਗੱਲਬਾਤ ਕੀਤੀ ਜਾਵੇ। ਪੱਤਰ ’ਤੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਗੁਰਦੁਆਰਾ ਏਡ, ਸਿੱਖ ਫੈਡਰੇਸ਼ਨ ਯੂਕੇ, ਸੁਪਰੀਮ ਸਿੱਖ ਕੌਂਸਲ ਯੂਕੇ ਅਤੇ ਯੂਕੇ ਗੁਰਦੁਆਰਾ ਅਲਾਇੰਸ ਵੱਲੋਂ ਦਸਤਖ਼ਤ ਕੀਤੇ ਗਏ ਹਨ। ਜਥੇਬੰਦੀਆਂ ਨੇ ਗ੍ਰਹਿ ਮੰਤਰੀ ਨਾਲ ਜਲਦ ਮੁਲਾਕਾਤ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਪਵਿੱਤਰ ਕਿਰਪਾਨ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर