Breaking News
Jamshedpur Diwali : लागत मूल्य पर बेहतरीन मिठाई खरीदने का बुधवार अंतिम मौका, बुकिंग चूके तो Zomato से मंगाएं Jamshedpur/New Delhi : सिख समाज के पर्वों पर नहीं थमेगी जलियांवाला बाग ट्रेन! शीतकाल में भी नियमित परिचालन का आश्वासन Jamshedpur : चाक पर दीये गढ़ पूर्व सांसद सुमन महतो ने जगाई उम्मीदों की लौ, कुम्हारों के घर भी रोशन हो दीवाली Patna Saheb Gurudwara Election : पटना साहिब गुरुद्वारा चुनाव पर हाईकोर्ट सख्त, 24 नवंबर तक मतदाता सूची सौंपने का निर्देश Jamshedpur : बिरसानगर गिट्टी मशीन के पास तारकंपनी गुरुद्वारा के सेवादार का आकस्मिक निधन, कमेटी ने किया अंतिम संस्कार Jamshedpur : 14 नवंबर को मनाया जाएगा खालसे की माता साहिब कौर जी का 345वां जन्म दिहाड़ा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਸਮਾਗਮ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

Gambhir Car Associate Motion Ads

ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸ਼ਕਤੀ ਸੋਮਾ ਹੈ ਅਤੇ ਇਸ ਦੀ ਅਗਵਾਈ ਵਿਚ ਇਕੱਤਰ ਹੋ ਕੇ ਸਿੱਖ ਪੰਥ ਵੱਲੋਂ ਵੱਡੀਆਂ-ਵੱਡੀਆਂ ਸ਼ਕਤੀਆਂ ਦਾ ਮੁਕਾਬਲਾ ਕਰਨ ਦਾ ਇਤਿਹਾਸ ਰਿਹਾ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕੌਮੀ ਸ਼ਕਤੀ ਨੂੰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਕੌਮ ਦੀ ਅਜ਼ਾਦ ਹੋਂਦ ਹਸਤੀ ਦਾ ਅਹਿਸਾਸ ਕਰਵਾਇਆ। ਗੁਰੂ ਸਾਹਿਬ ਨੇ ਮੀਰੀ ਦੀ ਤਾਕਤ ਦੇ ਨਾਲ ਦੁਨਿਆਵੀ ਹੁਕਮਰਾਨਾਂ ਵੱਲੋਂ ਹੁੰਦੇ ਜੁਲਮਾਂ ਨੂੰ ਠੱਲ੍ਹਿਆ ਅਤੇ ਸ਼ਬਦ ਦੀ ਤਾਕਤ ਨਾਲ ਮਾਨੁੱਖਤਾ ਨੂੰ ਪਰਮਾਤਮਾ ਨਾਲ ਜੋੜਿਆ।

ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਅਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਗਤਾਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਸੰਦੇਸ਼ ਵਿਚ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ। ਗੁਰੂ ਸਾਹਿਬ ਨੇ ਸਿੱਖਾਂ ਨੂੰ ਸਮੇਂ ਦੇ ਜਾਲਮ ਹਾਕਮਾਂ ਦਾ ਟਾਕਰਾ ਕਰਨ ਲਈ ਸਾਹਸ ਬਖ਼ਸ਼ਿਆ ਅਤੇ ਜਬਰ ਜੁਲਮ ਖਿਲਾਫ਼ ਯੁੱਧ ਲੜਦਿਆਂ ਜੁਲਮੀ ਹਕੂਮਤ ਨੂੰ ਚਾਰ ਵੱਡੀਆਂ ਜੰਗਾਂ ਵਿਚ ਮਾਤ ਦਿੱਤੀ। ਉਨ੍ਹਾਂ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर