Breaking News
Jamshedpur Diwali : लागत मूल्य पर बेहतरीन मिठाई खरीदने का बुधवार अंतिम मौका, बुकिंग चूके तो Zomato से मंगाएं Jamshedpur/New Delhi : सिख समाज के पर्वों पर नहीं थमेगी जलियांवाला बाग ट्रेन! शीतकाल में भी नियमित परिचालन का आश्वासन Jamshedpur : चाक पर दीये गढ़ पूर्व सांसद सुमन महतो ने जगाई उम्मीदों की लौ, कुम्हारों के घर भी रोशन हो दीवाली Patna Saheb Gurudwara Election : पटना साहिब गुरुद्वारा चुनाव पर हाईकोर्ट सख्त, 24 नवंबर तक मतदाता सूची सौंपने का निर्देश Jamshedpur : बिरसानगर गिट्टी मशीन के पास तारकंपनी गुरुद्वारा के सेवादार का आकस्मिक निधन, कमेटी ने किया अंतिम संस्कार Jamshedpur : 14 नवंबर को मनाया जाएगा खालसे की माता साहिब कौर जी का 345वां जन्म दिहाड़ा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਸਬੰਧੀ ਭਲਕੇ 4 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਅਰੰਭ

SHARE:

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਬੈਠਕ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ ਭਲਕੇ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਵੀ 6 ਜੂਨ ਨੂੰ ਸ਼ਹੀਦੀ ਸਮਾਗਮ ਕੀਤੇ ਜਾ ਰਹੇ ਹਨ।

Gambhir Car Associate Motion Ads

ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਥੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ 1984 ਦਾ ਪਹਿਲਾ ਹਫ਼ਤਾ ਸਿੱਖ ਕੌਮ ਦੇ ਲਈ ਕਦੇ ਨਾ ਭੁੱਲਣਵਾਲਾ ਹੈ। ਦੇਸ਼ ਦੀ ਤਤਕਾਲੀ ਕਾਂਗਰਸ ਹਕੂਮਤ ਵੱਲੋਂ ਸਿੱਖਾਂ ਨੂੰ ਜੂਨ 1984 ਵਿਚ ਦਿੱਤੇ ਜ਼ਖ਼ਮ ਹਰ ਸਾਲ ਰਿਸਦੇ ਹਨ। ਇਸ ਸਾਲ ਸਿੱਖ ਕੌਮ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮਨਾ ਰਹੀ ਹੈ, ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਚ ਸ਼ਹੀਦੀ ਸਮਾਗਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਘੱਲੂਘਾਰਾ ਦਿਵਸ ਸਿੱਖਾਂ ਲਈ ਬੇਹੱਦ ਭਾਵੁਕਤਾ ਵਾਲਾ ਸਮਾਂ ਹੈ, ਜਿਸ ਨੂੰ ਇਸਦੀ ਭਾਵਨਾ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ 4 ਤੋਂ 6 ਜੂਨ ਤੱਕ ਕਾਲੀਆਂ ਦਸਤਾਰਾਂ ਸਜਾਈਆਂ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੀ 40ਵੀਂ ਯਾਦ ਮੌਕੇ ਸ਼ਾਂਤਮਈ ਤਰੀਕੇ ਨਾਲ ਗੁਰਬਾਣੀ ਜਾਪ ਕੀਤੇ ਜਾਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਆਦਿ ਮੌਜੂਦ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर