WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸਾਰਾਗੜ੍ਹੀ ਨਿਵਾਸ ਦੇ ਨਾਂ ਤੇ ਚੱਲ ਰਹੀ ਸੀ ਜਾਅਲੀ ਵੈਬਸਾਈਟ, ਸ਼੍ਰੋਮਣੀ ਕਮੇਟੀ ਨੇ ਕਰਵਾਈ ਬੰਦ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਨਿਵਾਸ ਵਿਖੇ ਕਮਰਾ ਰਾਖਵਾਂ ਕਰਨ ਦੇ ਨਾਂ ’ਤੇ ਸੰਗਤਾਂ ਨਾਲ ਨਕਲੀ ਵੈਬਸਾਈਟ ਜਰੀਏ ਠੱਗੀ ਮਾਰਨ ਵਾਲੇ ਖਾਤੇ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਇੰਟਰਨੈੱਟ ਵਿਭਾਗ ਨੇ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਚਲਾਈ ਜਾ ਰਹੀ ਜਾਅਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ ਕੇ ਇਸ ਕਾਰਵਾਈ ਨੂੰ ਪੂਰਾ ਕੀਤਾ ਹੈ।

ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਪਰੰਤੂ ਪੁਲਿਸ ਵੱਲੋਂ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੰਗਤਾਂ ਨਾਲ ਜੁੜਿਆ ਇਹ ਬੇਹੱਦ ਗੰਭੀਰ ਮਾਮਲਾ ਹੈ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਵਿਖੇ ਕਮਰਾ ਰਾਖਵਾਂ ਕਰਵਾਉਣ ਦੇ ਨਾਂ ’ਤੇ ਕੁਝ ਸ਼ਰਧਾਲੂਆਂ ਨਾਲ ਠੱਗੀ ਹੋਈ ਹੈ।

Gambhir Car Associate Gambhir Car Associate Motion Ads Motion Ads

ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਨਕਲੀ ਵੈੱਬਸਾਈਟ ਦਾ ਆਈ.ਪੀ. ਐਡਰੈਸ ਪਤਾ ਲਗਾ ਕੇ ਇਸ ਨੂੰ ਫਿਲਹਾਲ ਬੰਦ ਕਰਵਾਇਆ ਹੈ ਅਤੇ ਹੁਣ ਪੁਲਿਸ ਪ੍ਰਸ਼ਾਸਨ ਦੀ ਜ਼ੁੰਮੇਵਾਰੀ ਹੈ ਕਿ ਉਹ ਇਸ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਠੱਗੀ ਦਾ ਸ਼ਿਕਾਰ ਹੋਈਆਂ ਸੰਗਤਾਂ ਦੇ ਪੈਸੇ ਵੀ ਵਾਪਸ ਕਰਵਾਏ ਜਾਣ।

ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਠੱਗ ਵੱਲੋਂ ਸਾਰਾਗੜ੍ਹੀ ਨਿਵਾਸ ਦੇ ਨਾਂ ’ਤੇ ਇਕ ਨਕਲੀ ਵੈੱਬਸਾਈਟ ਬਣਾ ਕੇ ਕਮਰੇ ਬੁੱਕ ਕਰਨ ਸਬੰਧੀ ਧੋਖਾਧੜੀ ਕੀਤੀ ਜਾ ਰਹੀ ਸੀ, ਜਿਸ ਦਾ ਪਤਾ ਲਗਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇੰਟਰਨੈੱਟ ਵਿਭਾਗ ਨੇ ਆਪਣੀ ਕਾਰਵਾਈ ਆਰੰਭੀ ਅਤੇ ਇਹ ਨਕਲੀ ਵੈੱਬਸਾਈਟ ਬੰਦ ਕਰਵਾਈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਤਰੀਕੇ ਨਾਲ ਕਮਰਾ ਰਾਖਵਾਂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर