Breaking News
Jamshedpur Diwali : लागत मूल्य पर बेहतरीन मिठाई खरीदने का बुधवार अंतिम मौका, बुकिंग चूके तो Zomato से मंगाएं Jamshedpur/New Delhi : सिख समाज के पर्वों पर नहीं थमेगी जलियांवाला बाग ट्रेन! शीतकाल में भी नियमित परिचालन का आश्वासन Jamshedpur : चाक पर दीये गढ़ पूर्व सांसद सुमन महतो ने जगाई उम्मीदों की लौ, कुम्हारों के घर भी रोशन हो दीवाली Patna Saheb Gurudwara Election : पटना साहिब गुरुद्वारा चुनाव पर हाईकोर्ट सख्त, 24 नवंबर तक मतदाता सूची सौंपने का निर्देश Jamshedpur : बिरसानगर गिट्टी मशीन के पास तारकंपनी गुरुद्वारा के सेवादार का आकस्मिक निधन, कमेटी ने किया अंतिम संस्कार Jamshedpur : 14 नवंबर को मनाया जाएगा खालसे की माता साहिब कौर जी का 345वां जन्म दिहाड़ा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।

Gambhir Car Associate Motion Ads

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਰਵਿੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर