Breaking News
राशन कार्ड है तो अभी कर लें ये काम! झारखंड में 4 लाख से ज्यादा कार्ड सस्पेंड, कहीं आपका नाम भी तो नहीं? बैंक जाने से पहले पढ़ लें ये खबर! आज हड़ताल, फिर सितंबर में 28 से 30 तक बंद रहेंगे बैंक Jamshedpur Tmh : विश्व आत्महत्या रोकथाम दिवस पर टाटा मेन हॉस्पिटल में जागरूकता कार्यक्रम, मानसिक स्वास्थ्य और मदद लेने के प्रति किया जागरूक Jamshedpur/Burnpur : SPSB इंटर-स्टील प्लांट चेस चैंपियनशिप 2026 में टाटा स्टील रही उपविजेता Tata Ev : टाटा पावर और टाटा पैसेंजर इलेक्ट्रिक मोबिलिटी लिमिटेड ने भारत के 10 स्थानों पर बढ़ाया फास्ट-चार्जिंग नेटवर्क, पूरे किए 70,000 से अधिक चार्जिंग सेशन GIRIDIH POLICE ACTION : सुपारी कांड – 48 घंटे में मंगेश हत्याकांड का खुलासा, प्रोजेक्ट मैनेजर पर हत्या की साजिश का आरोप
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸੰਗਤ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਪੱਤਰ ਲਿਖ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੇ ਜਾਣ ਦੀ ਮੰਗ ਐਡਵੋਕੇਟ ਧਾਮੀ ਨੇ ਕੀਤੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਅਤੇ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਧਾਮੀ ਨੇ ਇਸ ਗੱਲ ਦਾ ਸਖ਼ਤ ਇਤਾਰਜ਼ ਪ੍ਰਗਟਾਇਆ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਸੰਗਤ ਵੱਲੋਂ ਸ਼ਿਕਾਇਤਾਂ ਅਤੇ ਜਾਣਕਾਰੀ ਦਿੱਤੀ ਗਈ ਹੈ ਕਿ ਵੋਟਾਂ ਬਣਾਉਣ ਵਾਲੇ ਸਰਕਾਰ ਦੇ ਕਰਮਚਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਲਿਸਟਾਂ ਵਿੱਚੋਂ ਬਿਨਾਂ ਤਸਦੀਕ ਕੀਤਿਆਂ ਆਪਣੇ ਤੌਰ ’ਤੇ ਹੀ ਨਾਮ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਰ ਬਣਾ ਰਹੇ ਹਨ। ਇਸ ਤਹਿਤ ਅੰਮ੍ਰਿਤਧਾਰੀ ਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ।

ਐਡਵੋਕੇਟ ਧਾਮੀ ਨੇ ਜਸਟਿਸ ਸਾਰੋਂ ਨੂੰ ਲਿਖਿਆ ਕਿ ਉਹ ਇਸ ਮਾਮਲੇ ਵਿੱਚ ਸਖ਼ਤ ਆਦੇਸ਼ ਜਾਰੀ ਕਰਨ, ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ ਸਿੱਖ ਅਤੇ ਪਤਿਤ ਦੀ ਵੋਟ ਨਾ ਬਣੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਲਈ ਮੈਂਬਰ ਚੁਨਣ ਵਾਸਤੇ ਨਿਯਮਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਗੁਰਦੁਆਰਾ ਚੋਣ ਕਮਿਸ਼ਨ ਦਾ ਮੁੱਢਲਾ ਫ਼ਰਜ਼ ਹੈ ਅਤੇ ਸੰਗਤ ਦੇ ਇਤਰਾਜ਼ਾਂ ਤੇ ਖ਼ਦਸ਼ਿਆਂ ਵੱਲ ਕਮਿਸ਼ਨ ਉਚੇਚੇ ਤੌਰ ’ਤੇ ਧਿਆਨ ਕੇਂਦ੍ਰਿਤ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਸ ਸਾਰੋਂ ਨੂੰ ਇਹ ਵੀ ਕਿਹਾ ਕਿ ਸਿੱਖ ਤੇ ਸਾਬਤ ਸੂਰਤ ਵੋਟਰਾਂ ਤੱਕ ਪਹੁੰਚ ਨੂੰ ਵਿਧੀਵਤ ਕਰਨ ਲਈ ਆਦੇਸ਼ ਦੇਣ ਅਤੇ ਹਰ ਵੋਟਰ ਦੀ ਪਛਾਣ ਤਸਦੀਕ ਕਰਨ ਦੇ ਨਾਲ-ਨਾਲ ਉਹ ਦੀ ਤਾਜ਼ਾ ਫੋਟੋ ਫ਼ਾਰਮ ਨਾਲ ਲੈ ਕੇ ਹੀ ਵੋਟਾਂ ਬਣਾਈਆਂ ਜਾਣ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर