Breaking News
Punjab Police raid in Jamshedpur : पंजाब में भाई-भाभी की हत्या मामले में टिनप्लेट गुरुद्वारा के पूर्व प्रधान तरसेम सिंह सेमे की तलाश में सिदगोड़ा में पंजाब पुलिस की रेड Potka Assembly Constituency : उद्घाटन से पहले ही जर्जर होने लगा 11 करोड़ का स्वास्थ्य केंद्र, भवन में पड़ीं गंभीर दरारें Jamshedpur : ‘चोर मचाए शोर’ की तर्ज पर मुझे बदनाम करने की साजिश, पर्दे के पीछे कौन? सरयू राय ने उठाए गंभीर सवाल Jamshedpur : अंतरराष्ट्रीय योगासन चैंपियनशिप में झारखंड का डंका, रक्षित, अनाभ्या, नंदिनी और स्मिकी ने जीते चार पदक Jamshedpur Protest: छात्रों पर दर्ज मुकदमे वापस लेने की मांग को लेकर BJP का महाप्रदर्शन, हेमंत सरकार पर बोला हमला Patna : कभी डिप्टी कलेक्टर तो कभी SDM बनने का आरोप – 15 लाख का काम कराने के बाद कारोबारी से ठगी, धमकी और रंगदारी की शिकायत
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਚੌਥੇ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਅਤੇ ਤੀਸਰੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ: ਭਲਕੇ 30 ਅਗਸਤ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ ਵਿਸ਼ੇਸ਼ ਸੈਮੀਨਾਰ

SHARE:

31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਵੇਗਾ ਕੀਰਤਨ ਦਰਬਾਰ ਤੇ 1 ਸਤੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30 ਅਗਸਤ ਨੂੰ ਸ. ਸੁੰਦਰ ਸਿੰਘ ਮਜੀਠੀਆ ਹਾਲ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। 31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਕੀਰਤਨ ਦਰਬਾਰ ਹੋਵੇਗਾ ਅਤੇ 1 ਸਤੰਬਰ ਨੂੰ ਬਾਸਰਕੇ ਗਿੱਲਾਂ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

Gambhir Car Associate Motion Ads Motion Ads

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 30 ਅਗਸਤ ਨੂੰ ਖਾਲਸਾ ਕਾਲਜ ਵਿਖੇ ਹੋਣ ਵਾਲੇ ਸੈਮੀਨਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਸੈਮੀਨਾਰ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਬਾਣੀ ਬਾਰੇ ਵੱਖ-ਵੱਖ ਬੁਲਾਰਿਆਂ ਵੱਲੋਂ ਕੁੰਜੀਵਤ ਭਾਸ਼ਣ ਦਿੱਤਾ ਜਾਵੇਗਾ। ਸ. ਕਾਹਲਵਾਂ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ 31 ਅਗਸਤ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ ਰਾਤ 8 ਵਜੇ ਤੋਂ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 1 ਸਤੰਬਰ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ, ਪੰਡੋਰੀ, ਭੁੱਲਰ, ਬਾਠ, ਕੰਗ, ਬਾਣੀਆਂ ਅਤੇ ਸ੍ਰੀ ਖਡੂਰ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜੇਗਾ। ਸਕੱਤਰ ਸ. ਕਾਹਲਵਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀ ਭਰਨ।

 

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर