Breaking News
Jamshedpur : छठ के आयोजनों में शामिल हुए सरयू राय, फल बिक्री केंद्र का उद्घाटन, छठव्रतियों के बीच पूजन एवं प्रसाद सामग्री वितरित Jamshedpur : जलियांवाला बाग एक्सप्रेस के दोबारा परिचालन की घोषणा से सिख समाज में खुशी, सीजीपीसी ने रेल मंत्री और सांसदों का जताया आभार Jamshedpur : 1984 के पाप में कांग्रेस, बीजेपी आरएसएस बराबर के भागीदार : कुलबिंदर सिंह Jamshedpur : अमर कुमार तिवारी की पहल पर जुगसलाई ओवरब्रिज की बंद स्ट्रीट लाइटें हुईं चालू, देखें – Video Tata Steel : टाटा वर्कर्स यूनियन की बैठक में ग्रेड रिवीजन पर मिली-जुली प्रतिक्रिया, कहीं अध्यक्ष की प्रशंसा तो कहीं नुकसान को लेकर उठे सवाल Jamshedpur : सूचना छिपाने के लिए अधिकारियों का नया खेल, सुनवाई के दिन ही स्पीड पोस्ट से भेजा नोटिस : कृतिवास मंडल
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ : ਐਡਵੋਕੇਟ ਧਾਮੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਪ੍ਰਤੀ ਨਿਰਾਦਰ ਦੀਆਂ ਘਟਨਾਵਾਂ ਅਕਸਰ ਹੀ ਵਾਪਰ ਰਹੀਆਂ ਹਨ, ਇਸ ਲਈ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਸ਼ਰਾਰਤੀ ਅਨਸਰਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਨਸ਼ਰ ਕਰੇ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਵੀ ਆਖਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਜਿਥੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਉਥੇ ਹੀ ਇਹ ਪੰਜਾਬ ਦੇ ਮਾਹੌਲ ਵਿਚ ਵੀ ਕੁੜੱਤਣ ਪੈਦਾ ਕਰਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦ ਬੋਲਣ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਵਾਲੇ ਸਿੱਖਾਂ ਦੀ ਵੀ ਸ਼ਲਾਘਾ ਕੀਤੀ ਅਤੇ ਇਹ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਉਨ੍ਹਾਂ ਨਾਲ ਹਰ ਪੱਧਰ ’ਤੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਆਖਿਆ ਕਿ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ ਅਤੇ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਅਗਾਂਹ ਤੋਂ ਕੋਈ ਵੀ ਅਜਿਹੀ ਘਟੀਆ ਹਰਕਤ ਕਰਨ ਦੀ ਹਿੰਮਤ ਨਾ ਕਰੇ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर