Amritsar Sgpc : ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਚ ਵਧੀ ਦੂਰੀ ਚਿੰਤਾ ਦਾ ਵਿਸ਼ਾ: ਐਡਵੋਕੇਟ ਧਾਮੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਰਿਸ਼ਤਿਆਂ ਵਿਚ ਵੱਧ ਰਹੀਆਂ ਦੂਰੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਦੋਹਾਂ ਦੇਸ਼ਾਂ ਨੂੰ ਇਕ ਸੁਹਿਰਦ ਪਹੁੰਚ ਅਪਣਾ ਕੇ ਮਾਮਲੇ ਦਾ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਭਾਰਤੀ ਅਤੇ ਖ਼ਾਸਕਰ ਪੰਜਾਬੀ ਵੱਸਦੇ ਹਨ, ਜਿਨ੍ਹਾਂ ’ਤੇ ਦੋਹਾਂ ਦੇਸ਼ਾਂ ਦੇ ਵਿਗੜਦੇ ਰਿਸ਼ਤਿਆਂ ਦਾ ਅਸਰ ਪੈਣਾ ਕੁਦਰਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਨਹੀਂ ਸਗੋਂ ਸਿੱਟਾਮੁਖੀ ਪਹੁੰਚ ਅਪਨਾਈ ਜਾਵੇ।

Gambhir Car Associate Motion Ads Motion Ads

ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਗੰਭੀਰ ਮਸਲੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ’ਤੇ ਬਣਦੀ ਨਿਰਪੱਖ ਜਾਂਚ ਕਰਵਾਉਣ, ਤਾਂ ਜੋ ਸਥਿਤੀ ਸਪੱਸ਼ਟ ਹੋ ਸਕੇ।

[ays_poll id=1]
सबसे ज्यादा पढ़ी गई

Horoscope

Weather

और पढ़ें