WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : 1984 ਸਿੱਖ ਕਤਲੇਆਮ – ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਹਾਜਿਰ ਨਾ ਹੋਣ ਕਰਕੇ ਨਹੀ ਹੋ ਸਕੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਪੇਸ਼ ਹੋਈ ਪਰ ਉਸ ਦੀ ਜਿਰ੍ਹਾ ਨਹੀਂ ਹੋ ਸਕੀ।

ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਰਾਕੇਸ਼ ਸਿਆਲ ਦੀ ਮੌਜੂਦਗੀ ਨਾ ਹੋਣ ਕਾਰਨ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਸ ਨੇ ਕੇਸ ਦੀ ਪੂਰੀ ਫਾਈਲ ਨਹੀਂ ਪੜ੍ਹੀ, ਇਸ ਲਈ ਉਹ ਸ਼ਿਕਾਇਤਕਰਤਾ ਲਖਵਿੰਦਰ ਕੌਰ ਤੋਂ ਪੁੱਛਗਿੱਛ ਨਹੀਂ ਕਰ ਸਕਦੇ। ਉਸ ਨੇ ਅਦਾਲਤ ਤੋਂ ਉਸ ਨੂੰ ਸਮਾਂ ਦੇਣ ਲਈ ਕਿਹਾ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਕਰਨ ਦੇ ਹੁਕਮ ਦਿੱਤੇ ਹਨ।

Gambhir Car Associate Gambhir Car Associate Motion Ads Motion Ads

ਸ਼ਿਕਾਇਤਕਰਤਾ ਲਖਵਿੰਦਰ ਕੌਰ ਨੇ ਇਸ ਮਾਮਲੇ ਵਿੱਚ 3 ਅਕਤੂਬਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਸੀ। ਲਖਵਿੰਦਰ ਕੌਰ ਨੇ ਦੱਸਿਆ ਕਿ ਪੁਲਬੰਗਸ਼ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸੁਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੇ ਪਤੀ ਬਾਦਲ ਸਿੰਘ ਦਾ ਗੁਰਦੁਆਰਾ ਪੁਲਬੰਗਸ਼ ਨੇੜੇ ਭੀੜ ਨੇ ਕਤਲ ਕਰ ਦਿੱਤਾ ਹੈ ਜਿਸ ਦੀ ਅਗਵਾਈ ਜਗਦੀਸ਼ ਟਾਈਟਲਰ ਕਰ ਰਿਹਾ ਸੀ।

ਅਦਾਲਤ ਨੇ 30 ਅਗਸਤ ਨੂੰ ਟਾਈਟਲਰ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ। ਜਗਦੀਸ਼ ਟਾਈਟਲਰ ਨੇ 13 ਸਤੰਬਰ ਨੂੰ ਰੌਜ਼ ਐਵੇਨਿਊ ਅਦਾਲਤ ‘ਚ ਆਪਣੇ ‘ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਟਾਈਟਲਰ ਨੇ ਰਾਉਸ ਐਵੇਨਿਊ ਦੀ ਤਰਫੋਂ ਦੋਸ਼ ਤੈਅ ਕਰਨ ਦੇ ਹੁਕਮ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜੋ ਅਜੇ ਵਿਚਾਰ ਅਧੀਨ ਹੈ। ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर