WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਵਿਰੁੱਧ ਜੱਥੇਦਾਰ ਸਾਹਿਬ ਵਲੋਂ ਚੇਤਾਵਨੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਦੇ ਨਾਲ ਵੀ ਇੱਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ।

Gambhir Car Associate Gambhir Car Associate Motion Ads Motion Ads

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਗਿਰੀਵਾਨ ਵਿਚ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹੈ.

ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕੋਹ-ਕੋਹ ਕੇ ਕਤਲੇਆਮ ਕੀਤਾ ਸੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮਾਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर