WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

1984 Sikh Riots : ਦਿੱਲੀ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਸੁਣਵਾਈ ਹੋਈ ਪੂਰੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਨਵੰਬਰ 1984 ਵਿਚ ਸਿੱਖਾਂ ਦੇ ਕੀਤੇ ਗਏ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਕੇਸ ਵਿੱਚ ਮੁਲਜ਼ਮ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਰੌਜ਼ ਐਵੇਨਿਊ ਅਦਾਲਤ ਨੇ ਪੂਰੀ ਕਰ ਲਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਾਰੀਆਂ ਧਿਰਾਂ ਨੂੰ ਦੋ-ਤਿੰਨ ਦਿਨਾਂ ਵਿੱਚ ਲਿਖਤੀ ਬਹਿਸ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਅੰਦਰ ਸੁਣਵਾਈ ਦੌਰਾਨ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਹੋਏ ਅਤੇ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਵੀਡੀਓ ਕੋਨਫਰੈਂਸਿੰਗ ਵਿਚ ਦਿੱਕਤ ਆਂਦੀ ਰਹੀ ਸੀ । 16 ਦਸੰਬਰ 2021 ਨੂੰ ਸੱਜਣ ਕੁਮਾਰ ਨੇ ਇਸ ਮਾਮਲੇ ‘ਚ ਖੁਦ ਨੂੰ ਬੇਕਸੂਰ ਦੱਸਿਆ ਸੀ ਅਤੇ ਕਿਹਾ ਸੀ ਕਿ ਉਹ ਮੁਕੱਦਮੇ ਦਾ ਸਾਹਮਣਾ ਕਰੇਗਾ ਅਤੇ ਬੀਤੀ 4 ਦਸੰਬਰ ਨੂੰ ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ।

ਜਿਕਰਯੋਗ ਹੈ ਕਿ ਇਹ ਮਾਮਲਾ 1 ਨਵੰਬਰ 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸ਼ਾਮ ਕਰੀਬ 4-30 ਵਜੇ ਦੰਗਾਕਾਰੀਆਂ ਦੀ ਭੀੜ ਨੇ ਰਾਜ ਨਗਰ ਇਲਾਕੇ ‘ਚ ਸਥਿਤ ਪੀੜਤਾਂ ਦੇ ਘਰ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਸ਼ਿਕਾਇਤਕਰਤਾਵਾਂ ਦੇ ਅਨੁਸਾਰ, ਇਸ ਭੀੜ ਦੀ ਅਗਵਾਈ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ। ਪੁਲਿਸ ਨੂੰ ਦਰਜ਼ ਕਰਵਾਈ ਗਈ ਸ਼ਿਕਾਇਤ ਮੁਤਾਬਕ ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ।

Gambhir Car Associate Motion Ads Motion Ads

ਇਸ ਤੋਂ ਬਾਅਦ ਭੀੜ ਨੇ ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣ ਦੀਪ ਸਿੰਘ ਨੂੰ ਜ਼ਿੰਦਾ ਸਾੜ ਦਿੱਤਾ। ਭੀੜ ਨੇ ਪੀੜਤਾਂ ਦੇ ਘਰਾਂ ਵਿੱਚ ਭੰਨਤੋੜ, ਲੁੱਟਮਾਰ ਅਤੇ ਅੱਗਜ਼ਨੀ ਕੀਤੀ। ਤਤਕਾਲੀ ਰੰਗਨਾਥ ਮਿਸ਼ਰਾ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਅੱਗੇ ਸ਼ਿਕਾਇਤਕਰਤਾ ਵੱਲੋਂ ਦਿੱਤੇ ਹਲਫ਼ਨਾਮੇ ਦੇ ਆਧਾਰ ‘ਤੇ ਉੱਤਰੀ ਜ਼ਿਲ੍ਹੇ ਦੇ ਸਰਸਵਤੀ ਵਿਹਾਰ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਵਿੱਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 148, 149, 395, 397, 302, 307, 436 ਅਤੇ 440 ਤਹਿਤ ਦੋਸ਼ ਲਾਏ ਗਏ ਹਨ। ਅਦਾਲਤ ਅੰਦਰ ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਵੇਗੀ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर