Amritsar : ਬੰਦੀਛੋੜ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਅਤੇ ਘਰਾਂ ‘ਚ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ, ਬਿਜਲਈ ਸਜਾਵਟ ਤੋਂ ਕੀਤਾ ਜਾਏ ਗੁਰੇਜ਼: ਜੱਥੇਦਾਰ ਗਿਆਨੀ ਰਘਬੀਰ ਸਿੰਘ

SHARE:

1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ 1 ਨਵੰਬਰ 2024 ਨੂੰ ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਹੋਣ ਜਾ ਰਹੇ ਹਨ।

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਦੌਰਾਨ ਸਿੱਖਾਂ ਨੇ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਆਪਣੇ ਨਰਸੰਹਾਰ ਦੇ ਬਹੁਪੱਖੀ ਪ੍ਰਭਾਵਾਂ ਵਿਚੋਂ ਉਭਰਦਿਆਂ ਆਪਣੇ ਕੌਮੀ ਬਿਰਤਾਂਤ ਨੂੰ ਮੁੜ ਸਥਾਪਿਤ ਕਰਨ ਲਈ ਜਿਹੜਾ ਸੰਘਰਸ਼ਸ਼ੀਲ ਪੈਂਡਾ ਤਹਿ ਕੀਤਾ ਹੈ, ਉਹ ਵੀ ਅਦੁੱਤੀ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਨਵੰਬਰ ‘84 ਇਕ ਐਸਾ ਨਾਸੂਰ ਹੈ ਜੋ ਰਹਿੰਦੀ ਦੁਨੀਆ ਤੱਕ ਸਿੱਖ ਮਾਨਸਿਕਤਾ ਵਿਚ ਤਾਜ਼ਾ ਰਹੇਗਾ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਆਮਦ ਦੀ ਯਾਦ ਵਿਚ ਬੰਦੀਛੋੜ ਦਿਵਸ ਵੀ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਬੰਦੀਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ਵ ਭਰ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਇਕ ਨਵੰਬਰ ਵਾਲੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਯਾਦ ਵਿਚ ਬੰਦੀਛੋੜ ਦਿਵਸ ਮਨਾਉਂਦਿਆਂ ਗੁਰਦੁਆਰਾ ਸਾਹਿਬਾਨ ਅਤੇ ਘਰਾਂ ਵਿਚ ਸਿਰਫ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕੀਤੀ ਜਾਵੇ।

[ays_poll id=1]
सबसे ज्यादा पढ़ी गई

Horoscope

Weather

और पढ़ें