Breaking News
Tata Steel : टाटा वर्कर्स यूनियन की बैठक में ग्रेड रिवीजन पर मिली-जुली प्रतिक्रिया, कहीं अध्यक्ष की प्रशंसा तो कहीं नुकसान को लेकर उठे सवाल Jamshedpur : सूचना छिपाने के लिए अधिकारियों का नया खेल, सुनवाई के दिन ही स्पीड पोस्ट से भेजा नोटिस : कृतिवास मंडल Jamshedpur : मानगो नगर निगम पर सरयू राय का तीखा हमला, बोले – चालबाजी और मक्कारी बंद करें अधिकारी Jamshedpur : विधायक सरयू राय ने सरदार शैलेंद्र सिंह की बहन के निधन पर जताया शोक, परिजनों से मिलकर दी सांत्वना Jamshedpur : करनडीह फाटक पर जलजमाव से कब मिलेगी मुक्ति? सांसद विद्युत वरण महतो से मिले माणिक मल्लिक, रेलवे से एनओसी दिलाने की मांग Jamshedpur : जालियांवाला बाग एक्सप्रेस की बहाली पर सिख संगत में खुशी, CGPC के नेतृत्व में चले एकजुट संघर्ष का असर : भगवान सिंह
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar/pakistan : ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ।

Gambhir Car Associate Motion Ads

ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ ਵੀ ਮੌਜੂਦ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर