Breaking News
Jamshedpur/Kolkata : ਸਿੱਖ ਫੋਰਮ ਕੋਲਕਾਤਾ ਦੀ ਟੀਮ ਨੇ CGPC ਦਫ਼ਤਰ ਪਹੁੰਚ ਕੇ ਦਿੱਤਾ ਗੁਰਮਤ ਸਿੱਖਿਆ ਕੈਂਪ ਦਾ ਸੱਦਾ Dera Mukhi : ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ : ਭਾਈ ਰਤਿੰਦਰ ਸਿੰਘ ਇੰਦੌਰ Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

DSGPC : ਦਿੱਲੀ ਕਮੇਟੀ ਪੰਥ ਦੀਆਂ ਜਾਇਦਾਦਾਂ ਦੀ ਰਾਖੀ ਕਰਣ ਲਈ ਵਾਸਤੇ ਵਚਨਬੱਧ: ਕਾਲਕਾ/ਕਾਹਲੋਂ

SHARE:

ਅਦਾਲਤ ਅੰਦਰ ਕਮੇਟੀ ਦੇ ਨਾਲ-ਨਾਲ ਮਨਜਿੰਦਰ ਸਿੰਘ ਸਿਰਸਾ ਨੇ ਜਾਇਦਾਦਾਂ ਵੇਚਣ ਦਾ ਕੀਤਾ ਵਿਰੋਧ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨਾਲ ਅਦਾਲਤਾਂ ਵਿਚ ਚਲ ਰਹੇ ਕੇਸ ਵਿਚ ਕਮੇਟੀ ਦੀਆਂ ਜਾਇਦਾਦਾਂ ਵੇਚਣ ਲਈ ਲਾਈ ਪਟੀਸ਼ਨ ’ਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਵੱਲੋਂ ਵੱਟੀ ਚੁੱਪ ਕੌਮ ਦੀ ਪਿੱਠ ਵਿਚ ਛੁਰਾ ਮਾਰਨ ਵਾਲੀ ਗੱਲ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦੇ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਲੈ ਕੇ ਅਦਾਲਤਾਂ ਵਿਚ ਕੇਸ ਲੰਬੇ ਸਮੇਂ ਤੋਂ ਚਲ ਰਹੇ ਹਨ ਜੋ ਅਸਲ ਵਿਚ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਦੇਣ ਹਨ। ਉਹਨਾਂ ਦੱਸਿਆ ਕਿ ਪਟੀਸ਼ਨਰਾਂ ਦੇ ਵਕੀਲ ਨੇ ਨਵੰਬਰ ਮਹੀਨੇ ਵਿਚ ਅਦਾਲਤ ਵਿਚ ਇਕ ਅਰਜ਼ੀ ਲਗਾਈ ਸੀ ਕਿ ਕਮੇਟੀ ਦੀਆਂ ਜਾਇਦਾਦਾਂ ਵੇਚ ਕੇ ਮੁਲਾਜ਼ਮਾਂ ਦੇ ਬਕਾਏ ਦਿੱਤੇ ਜਾਣ ਜਿਸਦਾ ਕਮੇਟੀ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਜ਼ੋਰਦਾਰ ਵਿਰੋਧ ਕੀਤਾ ਤੇ ਇਸ ਬਾਰੇ ਬਕਾਇਦਾ ਹਲਫੀਆ ਬਿਆਨ ਦਾਇਰ ਕਰ ਕੇ ਅਦਾਲਤ ਵਿਚ ਇਸਦਾ ਵਿਰੋਧ ਕੀਤਾ।

Gambhir Car Associate Gambhir Car Associate Motion Ads Motion Ads

ਉਹਨਾਂ ਕਿਹਾ ਕਿ ਅਦਾਲਤ ਨੇ ਪਿਛਲੇ ਪ੍ਰਬੰਧਕਾਂ ਤੋਂ ਵੀ ਮਾਮਲੇ ਵਿਚ ਜਵਾਬ ਮੰਗਿਆ ਸੀ ਜਿਸਦੇ ਜਵਾਬ ਵਿਚ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਵੱਲੋਂ ਦਾਇਰ ਹਲਫੀਆ ਬਿਆਨ ਵਿਚ ਕਮੇਟੀ ਦੀਆਂ ਜਾਇਦਾਦਾਂ ਵੇਚਣ ਦਾ ਵਿਰੋਧ ਤਾਂ ਕਰ ਦਿੱਤਾ ਹੈ ਪਰ ਸਰਦਾਰ ਪਰਮਜੀਤ ਸਿੰਘ ਸਰਨਾ ਤੇ ਸਰਦਾਰ ਮਨਜੀਤ ਸਿੰਘ ਜੀ.ਕੇ. ਨੇ ਮਾਮਲੇ ਵਿਚ ਚੁੱਪ ਵੱਟ ਲਈ ਹੈ ਜੋ ਕੌਮ ਦੀ ਪਿੱਠ ਵਿਚ ਛੁਰਾ ਮਾਰਨ ਬਰਾਬਰ ਹੈ।

ਉਹਨਾਂ ਕਿਹਾ ਕਿ ਕਮੇਟੀ ਦੀ ਮੌਜੂਦਾ ਟੀਮ ਨੇ ਵੀ ਅਦਾਲਤ ਵਿਚ ਸਪਸ਼ਟ ਕੀਤਾ ਹੈ ਕਿ ਕਮੇਟੀ ਦੀਆਂ ਜਾਇਦਾਦਾਂ ਅਸਲ ਵਿਚ ਕੌਮ ਦੀਆਂ ਜਾਇਦਾਦਾਂ ਹਨ ਜਿਸਨੂੰ ਵੇਚਣ ਦਾ ਕਿਸੇ ਨੂੰ ਕੋਈ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਮੌਜੂਦਾ ਟੀਮ ਨੇ ਮੁਲਾਜ਼ਮਾਂ ਦੇ ਬਕਾਏ ਲਈ ਰਿਕਾਰਡ ਪੈਸਾ ਜਾਰੀ ਹੈ ਜਦੋਂ ਕਿ ਸਰਨਾ ਤੇ ਜੀ.ਕੇ. ਆਪਣੇ ਸਮੇਂ ਵਿਚ ਇਹ ਜ਼ਿੰਮੇਵਾਰੀ ਸੁਚੱਜੇ ਢੰਗ ਨਾਲ ਨਹੀਂ ਨਿਭਾ ਸਕੇ ਸਨ।
ਉਹਨਾਂ ਕਿਹਾ ਕਿ ਕਮੇਟੀ ਦੀ ਮੌਜੂਦਾ ਟੀਮ ਕੌਮ ਦੀਆਂ ਜਾਇਦਾਦਾਂ ਦੀ ਰਾਖੀ ਵਾਸਤੇ ਵਚਨਬੱਧ ਹੈ ਤੇ ਇਸ ਵਾਸਤੇ ਜੋ ਕਦਮ ਲੋੜੀਂਦਾ ਹੋਇਆ ਚੁੱਕਿਆ ਜਾਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर