Breaking News
Jamshedpur/Kolkata : ਸਿੱਖ ਫੋਰਮ ਕੋਲਕਾਤਾ ਦੀ ਟੀਮ ਨੇ CGPC ਦਫ਼ਤਰ ਪਹੁੰਚ ਕੇ ਦਿੱਤਾ ਗੁਰਮਤ ਸਿੱਖਿਆ ਕੈਂਪ ਦਾ ਸੱਦਾ Dera Mukhi : ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ : ਭਾਈ ਰਤਿੰਦਰ ਸਿੰਘ ਇੰਦੌਰ Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar/Pakistan : ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿੱਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਏ ਇਸ ਵਫਦ ਵਿੱਚ ਮੁੱਖ ਸਕੱਤਰ ਤੇ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਕੁਲਵੰਤ ਸਿੰਘ ਮੰਨਣ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੱਡੀ ਗਿਣਤੀ ਵੀਜੇ ਕੱਟ ਦਿੱਤੇ ਗਏ ਸਨ, ਜਿਸ ਨੂੰ ਲੈ ਕੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੈ ਜਿਸ ਵੱਲੋਂ ਹਰ ਸਾਲ ਖਾਲਸਾ ਸਾਜਨਾ ਦਿਵਸ (ਵਿਸਾਖੀ), ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿੱਤ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਜਥੇ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਥਿਆਂ ਲਈ ਪੰਜਾਬ ਰਾਜ ਕੋਲ ਕ੍ਰਮਵਾਰ 1800, 600, 300 ਅਤੇ 1800 ਵੀਜ਼ੇ ਦਾ ਪ੍ਰਵਾਨਿਤ ਕੋਟਾ ਹੈ, ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸਿੱਖ ਸ਼ਰਧਾਲੂਆਂ ਦੀ ਪੂਰੀ ਸੂਚੀ ਨੂੰ ਪਾਕਿਸਤਾਨ ਵੱਲੋਂ ਵੀਜ਼ਾ ਨਹੀਂ ਦਿੱਤਾ ਜਾਂਦਾ ਅਤੇ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਡੀ ਗਿਣਤੀ ਵਿੱਚ ਨਾਮ ਕੱਟ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਇਹ ਮਾਮਲਾ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਕੋਲ ਉਠਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਪ੍ਰਤੀ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ।

Gambhir Car Associate Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਪਾਕਿਸਤਾਨ ਹਾਈ ਕਮਿਸ਼ਨ ਨੂੰ ਦਿੱਤੇ ਪੱਤਰ ਵਿਚ ਕਿਹਾ ਗਿਆ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ ਇੱਕ ਸਿੱਖ ਜਥਾ ਪਾਕਿਸਤਾਨ ਭੇਜਿਆ ਜਾਂਦਾ ਸੀ। ਸ਼੍ਰੋਮਣੀ ਕਮੇਟੀ ਹਰ ਸਾਲ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦੀ ਹੈ, ਜਦੋਂ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਇਹ ਦਿਹਾੜਾ ਨਿਸ਼ਚਿਤ ਮਿਤੀ 16 ਜੂਨ ਨੂੰ ਮਨਾਉਂਦੀ ਹੈ। ਤਰੀਕਾਂ ਵਿੱਚ ਅੰਤਰ ਹੋਣ ਕਾਰਨ ਸਿੱਖ ਸ਼ਰਧਾਲੂਆਂ ਦਾ ਜਥਾ 2012 ਤੋਂ ਸ਼੍ਰੋਮਣੀ ਕਮੇਟੀ ਵੱਲੋਂ ਨਹੀਂ ਭੇਜਿਆ ਜਾ ਸਕਿਆ। ਤਰੀਕਾਂ ਵਿਚ ਅੰਤਰ ਹੋਣ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਭੇਜੇ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ੇ ਨਹੀਂ ਦਿੰਦਾ, ਜਿਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ 30 ਮਈ 2025 (ਜੈਠ ਸੁਦੀ 4) ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਿਤੀ 30 ਮਈ, 2025 ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤੇ ਜਾਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर