Breaking News
Jamshedpur/Kolkata : ਸਿੱਖ ਫੋਰਮ ਕੋਲਕਾਤਾ ਦੀ ਟੀਮ ਨੇ CGPC ਦਫ਼ਤਰ ਪਹੁੰਚ ਕੇ ਦਿੱਤਾ ਗੁਰਮਤ ਸਿੱਖਿਆ ਕੈਂਪ ਦਾ ਸੱਦਾ Dera Mukhi : ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ : ਭਾਈ ਰਤਿੰਦਰ ਸਿੰਘ ਇੰਦੌਰ Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर