Breaking News
Gangsters do not fear the Jamshedpur police : पुलिस गिरफ्त से कन्हैया सिंह की चुनौती के बाद अब ‘दोगला’ टिप्पणी पर चर्चा, बढ़ेगा गैंगवार या फिर…. Jamshedpur : सरकारी सुविधाओं से किसी व्यक्ति का वंचित रहना पूरे समाज को प्रभावित करता है : कर्नल नीलांबर झा Jamshedpur : महिला सम्मान और न्याय की आवाज दबाने के लिए हिंसा का सहारा निंदनीय : दिनेश कुमार Jamshedpur : साकची के बोधी मैदान में 17-18 अक्टूबर को सजेगा डांडिया उत्सव, सेलिब्रिटी आर्टिस्ट आस्था सिंह होंगी आकर्षण Jamshedpur : साक्ष्य के अभाव में विक्की ठाकुर और सौरभ झा बरी, अधिवक्ता अमित कुमार सिंह ने की पैरवी Jamshedpur : बिरसानगर में हथियारों की खरीद-बिक्री का खुलासा, तीन नाबालिग समेत चार गिरफ्तार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਪੰਥ ਵੱਧ ਚੜ੍ਹ ਕੇ ਹਿੱਸਾ ਲਵੇ: ਗਿਆਨੀ ਕੁਲਦੀਪ ਸਿੰਘ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਉੱਪਰ ਗੁਰੂ ਸਾਹਿਬ ਦੀ ਬਹੁਤ ਬਖਸ਼ਿਸ਼ ਹੈ ਅਤੇ ਉਨ੍ਹਾਂ ਸਾਨੂੰ ਕਈ ਕੌਮੀ ਤਿਉਹਾਰ ਬਖ਼ਸ਼ਿਸ਼ ਕੀਤੇ ਹਨ, ਜੋ ਸਾਨੂੰ ਹਮੇਸ਼ਾ ਗੁਰੂ ਸਾਹਿਬ ਨਾਲ ਜੋੜਕੇ ਰੱਖਦੇ ਹਨ, ਸਾਡੇ ਵਿੱਚ ਜੋਸ਼, ਜਜ਼ਬਾ ਤੇ ਚੜ੍ਹਦੀ ਕਲਾ ਭਰਦੇ ਹਨ। ਇਨ੍ਹਾਂ ਹੀ ਤਿਉਹਾਰਾਂ ਵਿੱਚੋਂ ਸਿੱਖ ਕੌਮ ਦਾ ਕੌਮੀ ਤਿਉਹਾਰ ਹੈ ਹੋਲਾ ਮਹੱਲਾ ਜੋ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾਂਦਾ ਹੈ।

ਜਿਸ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਦਲ ਪੰਥ, ਸੰਪਰਦਾਵਾਂ, ਟਕਸਾਲਾਂ, ਨਿਰਮਲੇ, ਉਦਾਸੀ, ਸਿੰਘ ਸਭਾਵਾਂ, ਸੇਵਾ ਪੰਥੀ ਅਤੇ ਹੋਰ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਗੁਰੂ ਸਾਹਿਬ ਜੀ ਦੇ ਦਰ ’ਤੇ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਜਿੱਥੇ ਖ਼ਾਲਸਾਈ ਕਰਤੱਵ ਦਿਖਾਏ ਜਾਂਦੇ ਹਨ, ਉਥੇ ਹੀ ਸਮੁੱਚੀ ਸੰਗਤ ਗੁਰੂ ਸਾਹਿਬ ਜੀ ਦੇ ਸੱਚੇ ਤਖ਼ਤ ਤੇ ਨਤਮਸਤਕ ਹੁੰਦਿਆਂ ਗੁਰਸਿੱਖੀ ਜੀਵਨ ਦੀ ਦਾਤ ਮੰਗਦੀ ਹੈ। ਪਰ ਪਿਛਲੇ ਕੁਝ ਸਮੇਂ ਤੋਂ ਕੁਝ ਇੱਕ ਐਸੀਆਂ ਮੰਦਭਾਗੀਆਂ ਘਟਨਾਵਾਂ ਉੱਥੇ ਵਾਪਰੀਆਂ ਹਨ, ਜਿਨ੍ਹਾਂ ਨੇ ਸਾਨੂੰ ਸੁਚੇਤ ਕੀਤਾ ਹੈ ਕਿ ਜਦੋਂ ਅਸੀਂ ਸੱਚੇ ਪਾਤਸ਼ਾਹ ਦੇ ਦਰ ’ਤੇ ਜਾਈਏ ਤਾਂ ਬਹੁਤ ਹੀ ਪ੍ਰੇਮ ਭਾਵਨਾ ਨਾਲ ਹਾਜ਼ਰੀ ਭਰੀਏ ਤੇ ਉੱਥੇ ਕਿਸੇ ਵੀ ਤਰੀਕੇ ਦੀ ਕੋਈ ਐਸੀ ਗੱਲ ਨਾ ਕਰੀਏ ਜਿਹੜੀ ਗੁਰਮਤਿ ਅਨੁਸਾਰ ਨਾ ਹੋਵੇ।

Gambhir Car Associate Motion Ads

ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਜਿਹੜੇ ਬੱਚੇ ਹਾਲੇ ਸਾਬਤ ਸੂਰਤ ਨਹੀਂ, ਉਹ ਜਦੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਤਾਂ ਸਿਰ ਉੱਤੇ ਦਸਤਾਰ ਸਜਾ ਕੇ ਜਾਣ, ਇਹ ਦਸਤਾਰ ਗੁਰੂ ਸਾਹਿਬ ਜੀ ਪ੍ਰਤੀ ਸਾਡੇ ਪ੍ਰੇਮ ਦਾ ਪ੍ਰਤੀਕ ਹੈ ਕਿ ਅਸੀਂ ਆਪਣੇ ਸਤਿਗੁਰੂ ਦੇ ਘਰ ‘ਚ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿਉਂਕਿ ਅਸੀਂ ਸਭ ਜਾਣਦੇ ਹਾਂ ਕਿ ਅਸੀਂ ਸਾਰੇ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀ ਹਾਂ ਤੇ ਸਾਡੇ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਹਨ। ਅਸੀਂ ਆਪਸ ਵਿੱਚ ਇੱਕ ਸਾਂਝਾ ਪਰਿਵਾਰ ਖ਼ਾਲਸਾ ਪੰਥ ਹਾਂ।

ਹੁਣ ਜਦੋਂ ਪਰਿਵਾਰ ਇਕੱਠਾ ਹੋ ਰਿਹਾ ਹੈ ਤਾਂ ਉਸ ਵੇਲੇ ਮਾਹੌਲ ਚੜ੍ਹਦੀ ਕਲਾ ਤੇ ਖ਼ਾਲਸਾਈ ਜਾਹੋ ਜਲਾਲ ਵਾਲਾ ਬਣਦਾ ਹੈ। ਸਿੰਘ ਸਾਹਿਬ ਨੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਜਿੱਥੇ ਅਸੀਂ ਵੱਧ ਚੜ੍ਹ ਕੇ ਹੋਲੇ ਮਹੱਲੇ ਦੇ ਸਮਾਗਮਾਂ ਵਿੱਚ ਹਿੱਸਾ ਲਈਏ, ਗੁਰੂ ਸਾਹਿਬ ਜੀ ਦੇ ਦਰ ਉੱਤੇ ਨਤਮਸਤਕ ਹੋਈਏ ਉੱਥੇ ਹੀ ਗੁਰੂ ਸਾਹਿਬ ਅੱਗੇ ਸਮਰਪਣ ਭਾਵਨਾ ਨੂੰ ਪੇਸ਼ ਕਰਦੇ ਹੋਏ ਸਤਿਗੁਰੂ ਜੀ ਦੇ ਹੁਕਮਾਂ ਅਨੁਸਾਰ ਚੱਲੀਏ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर