Breaking News
Delhi : ਭਾਈ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਤਬਦੀਲੀ ਰੋਕਣ ’ਤੇ ਸਿੱਖਾਂ ਨਾਲ ਬੇਇਨਸਾਫ਼ੀ ਦਾ ਦੋਸ਼, ਸਿਰਸਾ ਨੂੰ ਅਸਤੀਫ਼ੇ ਦੀ ਚੁਣੌਤੀ : ਜੀ.ਕੇ Jamshedpur Police : गोलमुरी, सोनारी समेत कई थानों में नए थाना प्रभारियों का योगदान, राजन आजादनगर आये, परसुडीह से अविनाश गए साइबर थाना, देखें-List Jamshedpur : टिनप्लेट कंपनी प्रबंधन से कांग्रेस प्रतिनिधिमंडल की वार्ता, मृत कर्मचारी के परिवार को ₹20 लाख एवं ₹25 हजार मासिक सहायता पर समझौता Jamshedpur : BJYM जमशेदपुर महानगर का रक्तदान शिविर रविवार को, रक्तदाताओं को मिलेगा हेल्मेट और टी-शर्ट Security Storm: राहुल गांधी के इंदौर कार्यक्रम से पहले सुरक्षा का बड़ा प्लान, 31 शर्तों ने बढ़ाई सियासी हलचल; राजीव गांधी हत्याकांड का भी जिक्र High Court Setback : बड़गाईं की 8.86 एकड़ जमीन ने बढ़ाई हेमंत सोरेन की मुश्किलें, हाई कोर्ट से नहीं मिली राहत
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਵੇ ਸਰਕਾਰ- ਜਥੇਦਾਰ ਗੜਗੱਜ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਹੜੇ ਅੱਜ ਵੀ ਇਸ ਅੱਤਵਾਦੀ ਘਟਨਾ ਵਿੱਚ ਮਾਰੇ ਗਏ ਆਪਣੇ ਬੱਚਿਆਂ ਤੇ ਪਰਿਵਾਰਕ ਮੈਂਬਰਾਂ ਲਈ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਮੁਲਾਕਾਤ ਦੌਰਾਨ ਪੀੜਤ ਪਰਿਵਾਰਾਂ ਨੇ ਜਥੇਦਾਰ ਗੜਗੱਜ ਨੂੰ ਸਮੁੱਚੀ ਘਟਨਾ ਦੇ ਵੇਰਵੇ ਵਿਸਥਾਰ ਵਿੱਚ ਸਾਂਝੇ ਕੀਤੇ ਕਿ ਕਿਵੇਂ 31 ਜਨਵਰੀ 2017 ਨੂੰ ਉਨ੍ਹਾਂ ਦੇ ਮੁਹੱਲੇ ਵਿੱਚ ਇੱਕ ਸਿਆਸੀ ਰੈਲੀ ਦੇ ਦੌਰਾਨ ਬੰਬ ਧਮਾਕਾ ਹੋਇਆ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਆਪਣੇ ਮੁਹੱਲੇ ਵਿੱਚ ਖੇਡ ਰਹੇ ਸਨ, ਜਦੋਂ ਉੱਥੇ ਕਰਵਾਈ ਇੱਕ ਸਿਆਸੀ ਰੈਲੀ ਦੇ ਨੇੜੇ ਬੰਬ ਧਮਾਕਾ ਹੋਇਆ ਅਤੇ ਉਨ੍ਹਾਂ ਦੇ ਬੱਚੇ ਸਿਆਸਤ ਦੀ ਭੇਟ ਚੜ੍ਹ ਗਏ।

ਇਸ ਅੱਤਵਾਦੀ ਘਟਨਾ ਵਿੱਚ ਮੌੜ ਮੰਡੀ ਨਿਵਾਸੀ ਅੰਕੁਸ਼ ਸਿੰਗਲਾ, ਜਪਸਿਮਰਨ ਸਿੰਘ, ਵਰਖਾ ਰਾਣੀ, ਰਿਪਨਦੀਪ ਸਿੰਘ, ਸੌਰਵ ਸਿੰਗਲਾ, ਅਸ਼ੋਕ ਕੁਮਾਰ ਅਤੇ ਹਰਪਾਲ ਸਿੰਘ ਦੀ ਮੌਤ ਹੋ ਗਈ ਸੀ। ਪਰਿਵਾਰਾਂ ਨੇ ਜਥੇਦਾਰ ਨੂੰ ਦੱਸਿਆ ਉਨ੍ਹਾਂ ਵੱਲੋਂ ਇਨਸਾਫ਼ ਲਈ ਲੰਮੇ ਸੰਘਰਸ਼ ਦੇ ਬਾਵਜੂਦ ਉਨ੍ਹਾਂ ਨੂੰ ਨਿਆਂ ਨਹੀਂ ਮਿਲ ਰਿਹਾ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰਾਂ ਨੂੰ ਤੁਰੰਤ ਇਨਸਾਫ਼ ਦੇਣ ਦੀ ਗੱਲ ਕਰਦਿਆਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਅੱਜ ਤੱਕ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਤੱਕ ਕਿਉਂ ਨਹੀਂ ਪਹੁੰਚ ਸਕੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦਾ ਇਹ ਹੱਕ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇ। ਪੰਜਾਬ ਦਾ ਸੱਭਿਆਚਾਰ ਪੂਰਨ ਰੂਪ ਵਿੱਚ ਨਿਆਂ ਪੂਰਨ ਹੈ, ਸਾਡੇ ਲੋਕਾਂ ਵਿੱਚ ਸਮਾਜਿਕ ਕਦਰਾਂ ਕੀਮਤਾਂ ਹਨ।

Gambhir Car Associate Gambhir Car Associate Motion Ads Motion Ads

ਇਸੇ ਕਾਰਨ ਇੱਥੇ ਲੋਕ ਮਾਨਸਿਕਤਾ ਵਿੱਚ ਜੁਰਮ ਦਰ ਬਾਕੀ ਸਭ ਸੂਬਿਆਂ ਨਾਲੋਂ ਘੱਟ ਹੈ। ਪਰ ਇਸਦੇ ਬਾਵਜੂਦ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇੱਥੇ ਤੰਤਰ ਨਿਆਂ ਤੋਂ ਸੱਖਣਾ ਹੈ। ਨਿਆਂ ਦੀ ਅਣਹੋਂਦ ਦੀ ਵੱਡੀ ਉਦਾਹਰਣ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰ ਹਨ, ਜੋ 2017 ਤੋਂ ਲੈਕੇ ਹੁਣ ਤੱਕ ਇਹ ਅੱਤਵਾਦੀ ਕਾਰਾ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੀ ਉਡੀਕ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਵੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰਾਂ ਇਨਸਾਫ਼ ਦੇਣ ਦੀ ਬਜਾਏ ਇਹ ਕਾਰਾ ਕਰਨ ਵਾਲੇ ਅੱਤਵਾਦੀਆਂ ਨੂੰ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਪੁਸ਼ਤਪਨਾਹੀ ਕਿਉਂ ਕਰ ਰਹੀਆਂ ਹਨ। ਜਥੇਦਾਰ ਗੜਗੱਜ ਨੇ ਪੁੱਛਿਆ ਕਿ ਕੀ ਇਹ ਪੀੜਤ ਲੋਕ ਇਸ ਦੇਸ਼ ਦੇ ਨਾਗਰਿਕ ਨਹੀਂ ਅਤੇ ਇਨ੍ਹਾਂ ਨੂੰ ਕਦੋਂ ਇਨਸਾਫ਼ ਦਿੱਤਾ ਜਾਵੇਗਾ? ਉਨ੍ਹਾਂ ਕਿਹਾ ਕਿ ਜਿਹੜੇ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਅੱਜ ਉਹ ਸਰਕਾਰੀ ਪੁਸ਼ਤਪਨਾਹੀ ਹੇਠ ਐਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਇਨ੍ਹਾਂ ਪਰਿਵਾਰਾਂ ਵਿੱਚੋਂ ਕੋਈ ਆਪ ਇਨਸਾਫ਼ ਲੈਣ ਤੁਰ ਪਿਆ ਤਾਂ ਇਹੀ ਸਰਕਾਰੀ ਤੰਤਰ ਉਸ ਨੂੰ ਅੱਤਵਾਦੀ ਕਹੇਗਾ ਤੇ ਤੀਹ-ਤੀਹ ਸਾਲਾਂ ਤੱਕ ਜੇਲ੍ਹਾਂ ਵਿੱਚ ਡੱਕ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਸੰਵਿਧਾਨ ਦੀ ਗੱਲ ਕਰਦੀਆਂ ਹਨ ਇਸ ਲਈ ਦੇਸ਼ ਦੇ ਸੰਵਿਧਾਨ ਦੇ ਤਹਿਤ ਹਰ ਨਾਗਰਿਕ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਿੰਨਾ ਚਿਰ ਤੱਕ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ ਇਨ੍ਹਾਂ ਦੀ ਅਵਾਜ਼ ਸਮੁੱਚੇ ਪੰਥ ਅਤੇ ਪੰਜਾਬ ਨੂੰ ਨਾਲ ਲੈ ਕੇ ਚੁੱਕੀ ਜਾਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर