Breaking News
Jamshedpur : श्री श्री दक्षिणेश्वरी काली मंदिर में उमड़ी भक्तों की भीड़ Sangrur : ਲਾਲਾ ਜਗਤ ਨਰਾਇਣ ਦੇ ਸਮਾਗਮ ’ਚ ਸ਼ਮੂਲੀਅਤ ’ਤੇ ਘਿਰੇ ਮਸਤੂਆਣਾ ਕੌਂਸਲ ਸਕੱਤਰ ਖਹਿਰਾ, ਸਪਸ਼ਟੀਕਰਨ ਦੇ ਕੇ ਮੰਗੀ ਮੁਆਫ਼ੀ: ਸਿੱਖ ਜਥਾ ਮਾਲਵਾ Ranchi : रेलवे स्टेशन पर 8 लाख का 16 किलो गांजा जब्त, नाबालिग पकड़ा गया Ranchi Divison : यात्रियों की सुरक्षा में उत्कृष्ट कार्य का सम्मान, आरपीएफ रांची को मिला ‘सिक्योरिटी शील्ड’ अवार्ड New Delhi/Jamshedpur : कुड़माली को आठवीं अनुसूची में शामिल करने की मांग तेज, विद्युत महतो समेत चार सांसदों ने अमित शाह से की मुलाकात Jamshedpur : सीजीपीसी के पूर्व प्रधान महेंद्र सिंह बोझा का लंगर होटल ताज में, नामदाबस्ती गुरुद्वारा में होगी अंतिम अरदास

Gurdaspur : ਭਾਮ ਪਿੰਡ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਦੀ ਘਟਨਾ, ਜਥੇਦਾਰ ਸਾਹਿਬ ਨੇ ਭਾਮ ਪਿੰਡ ਵਿੱਚ ਖੁਦ ਪੁੱਜ ਕੇ ਘਟਨਾ ਵਾਲੀ ਥਾਂ ਦਾ ਲਿਆ ਜਾਇਜ਼ਾ

SHARE:

ਗੁਰਦੁਆਰਾ ਸਾਹਿਬਾਨ ਦੀ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ, ਅਣਗਹਿਲੀ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਭਾਮ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸਵੇਰੇ ਖੁਦ ਸਬੰਧਤ ਪਿੰਡ ਵਿਖੇ ਪੁੱਜੇ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸਮੂਹ ਪਿੰਡ ਵਾਸੀਆਂ ਕੋਲੋਂ ਘਟਨਾ ਸਬੰਧੀ ਸਮੁੱਚੀ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਗੁਰੂ ਘਰ ਦੇ ਅੰਦਰ ਬਿਜਲੀ ਦਾ ਇੱਕ ਉਪਕਰਨ ਚੱਲਦਾ ਰਹਿ ਗਿਆ ਸੀ ਜਿਸ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਇਆ ਅਤੇ ਅੱਗ ਲੱਗ ਗਈ, ਜਿਸ ਵਿੱਚ ਪਾਵਨ ਸਰੂਪ ਅਗਨ ਭੇਟ ਹੋ ਗਏ। ਜਥੇਦਾਰ ਗੜਗੱਜ ਨੇ ਪਿੰਡ ਵਾਸੀਆਂ ਤੇ ਪ੍ਰਬੰਧਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਤੇ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।

 

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪਿੰਡ ਵਾਸੀਆਂ ਤੇ ਪ੍ਰਬੰਧਕਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ 24 ਘੰਟੇ ਪਹਿਰੇਦਾਰੀ ਅਤਿ ਜ਼ਰੂਰੀ ਹੈ ਅਤੇ ਜੇਕਰ ਕਿਸੇ ਪ੍ਰਬੰਧਕ ਕਮੇਟੀ ਵੱਲੋਂ ਇਸ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 8 ਅਪ੍ਰੈਲ ਨੂੰ ਇਲਾਕੇ ਦੀਆਂ ਸਮੂਹ ਸੰਗਤਾਂ ਦਾ ਇਕੱਠ ਸੱਦਿਆ ਹੈ ਜਿਸ ਵਿੱਚ ਭਾਮ ਪਿੰਡ ਅੰਦਰ ਅਤੇ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਤਾਂ ਜੋ ਅਗਾਂਹ ਤੋਂ ਅਜਿਹੀ ਘਟਨਾ ਨਾ ਵਾਪਰੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਹਿਦਾਇਤਾਂ ਸਪੱਸ਼ਟ ਹਨ ਕਿ ਗੁਰੂ ਘਰ ਵਿਖੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ ਅਤੇ ਸੇਵਾਦਾਰਾਂ ਦੀ ਗੈਰਹਾਜ਼ਰੀ ਵਿੱਚ ਬਿਜਲੀ ਉਪਕਰਨਾਂ ਨੂੰ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਤਾਕੀਦ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਗੁਰਦੁਆਰਾ ਸਾਹਿਬਾਨ ਵਿਖੇ ਸੀਸੀਟੀਵੀ ਕੈਮਰਿਆਂ ਤੇ ਪਹਿਰੇਦਾਰੀ ਦਾ ਪ੍ਰਬੰਧ ਲਾਜ਼ਮੀ ਹੋਵੇ। ਉਨ੍ਹਾਂ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਹਿਦਾਇਤਾਂ ਦੀ ਉਲੰਘਣਾ ਕਰਨ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर