Breaking News
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ ਵਾਲਾ ਵਰਤਾਰਾ ਅਤਿ ਨਿੰਦਣਯੋਗ- ਜਥੇਦਾਰ ਕੁਲਦੀਪ ਸਿੰਘ ਗੜਗੱਜ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ ਸਾਹਿਬ ਸਿੱਖ ਕੌਮ ਦੀ ਬਹੁਤ ਹੀ ਸਨਮਾਨਯੋਗ ਸ਼ਖ਼ਸੀਅਤ ਹਨ ਅਤੇ ਦੇਸ਼ ਵਿਦੇਸ਼ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੰਘ ਸਾਹਿਬ ਜੀ ਨੇ ਵਿਦੇਸ਼ਾਂ ਵਿੱਚ ਕਈ ਪ੍ਰਚਾਰ ਦੌਰੇ ਕੀਤੇ ਹਨ ਤੇ ਹੁਣ ਵੀ ਜਦੋਂ ਉਹ ਨਵੀਂ ਦਿੱਲੀ ਤੋਂ ਅਮਰੀਕਾ ਜਾ ਰਹੇ ਸਨ, ਤਾਂ ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੀਆਂ ਟਿਕਟਾਂ ਹੋਣ ਦੇ ਬਾਵਜੂਦ ਬਹੁਤ ਮਾੜੇ ਹਾਲਤ ਵਾਲੀਆਂ ਸੀਟਾਂ ਉਨ੍ਹਾਂ ਸਮੇਤ ਹੋਰ ਯਾਤਰੀਆਂ ਨੂੰ ਦਿੱਤੀਆਂ ਗਈਆਂ ਜਿਸ ਦਾ ਉਨ੍ਹਾਂ ਨੇ ਮੌਕੇ ਉੱਤੇ ਵਿਰੋਧ ਕੀਤਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਵਿਰੋਧ ਕਰਨ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀ ਸਿੰਘ ਸਾਹਿਬ ਸਮੇਤ ਹੋਰਨਾਂ ਦੇ ਪਾਸਪੋਰਟ ਲੈ ਗਏ ਤੇ ਪਿਛਲੇ ਕਈ ਘੰਟਿਆਂ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਭੁੱਖਣ ਭਾਣੇ ਬੈਠਾ ਕੇ ਰੱਖਿਆ ਹੋਇਆ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਵਿਵਹਾਰ ਅਤੇ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਹਵਾਈਬਾਜੀ ਮੰਤਰੀ ਨੂੰ ਇਸ ਘਟਨਾ ਦਾ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀ ਬਹੁਤ ਹੀ ਸਤਿਕਾਰਯੋਗ ਹੈ ਕਿਉਂਕਿ ਇਹ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਥਾਪੇ ਗਏ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਚੱਲਦੀ ਆ ਰਹੀ ਸਿੱਖਾਂ ਦੀ ਵਿਲੱਖਣ ਵਿਰਾਸਤ ਦਾ ਹਿੱਸਾ ਹੈ, ਇਸ ਲਈ ਕੇਂਦਰੀ ਏਜੰਸੀਆਂ ਅਤੇ ਹਵਾਈ ਅੱਡੇ ਉੱਤੇ ਤਾਇਨਾਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਤਿਕਾਰ ਤੇ ਸਨਮਾਨ ਦਾ ਹਮੇਸ਼ਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਸਿੰਘ ਸਾਹਿਬ ਨਾਲ ਸੰਪਰਕ ਕਰਕੇ ਸਮੁੱਚੀ ਘਟਨਾ ਦੀ ਜਾਣਕਾਰੀ ਲੈਣਗੇ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर