Breaking News
Jamshedpur : पूर्वी सिंहभूम जिला कांग्रेस ने मनाया काला दिवस, मुख्य चुनाव आयुक्त ज्ञानेश कुमार को बर्खास्त करने की मांग The Story of the Jamshedpur Police : बागबेड़ा पुलिस की शह पर हरहरगु्टूटू में पोकलेन लगाकर तोड़वा दी घर की दीवार, नहीं ले रहे FIR! Jamshedpur : टाटा मोटर्स अस्पताल कर्मियों के लिए बस सेवा शुरू, यूनियन की मांग पर प्रबंधन ने दी मंजूरी Jamshedpur : छोटा गोविंदपुर निवासी ज़ेवियर पब्लिक स्कूल के संचालक सुनील सिंह पंचतत्व में विलीन Jamshedpur : सीजीपीसी प्रतिनिधिमंडल ने नेमरा पहुंचकर मुख्यमंत्री हेमंत सोरेन से की मुलाकात, माता रूपी सोरेन को दी श्रद्धांजलि Delhi : ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਅੰਮ੍ਰਿਤਧਾਰੀ ਸਿੱਖ ਪੁਲਿਸ ਪਾਵਨ ਸਰੂਪ ਮਾਮਲੇ ਦੀ ਜਾਂਚ ਕਰਨ : ਗੜਗੱਜ, ਸੰਗਤ ਉੱਤੇ ਰੰਗ ਪਾਉਣਾ ਸਿੱਖ ਸਿਧਾਂਤ ਨਹੀਂ

SHARE:

ਫਤਿਹ ਲਾਈਵ, ਰਿਪੋਰਟਰ.

ਅੰਮ੍ਰਿਤਸਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਧਾਰੀ ਸਿੱਖ ਪੁਲਿਸ ਅਫ਼ਸਰਾਂ ਦੇ ਅਧਾਰਤ ਹੀ ਬਣਾਈ ਜਾਵੇ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਵੱਲੋਂ ਪੁੱਜੇ ਸੁਝਾਵਾਂ, ਪੁੱਜੀ ਮੰਗ, ਬੀਤੇ ਦਿਨੀਂ ਦੋਆਬਾ ਖੇਤਰ ਦੇ ਇੱਕ ਅਸਥਾਨ ਉੱਤੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਮਰਯਾਦਾ ਦੀ ਉਲੰਘਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਹ ਅਤਿ ਜ਼ਰੂਰੀ ਹੈ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੇਵਲ ਅੰਮ੍ਰਿਤਧਾਰੀ ਸਿੱਖ ਅਫ਼ਸਰਾਂ ਦੇ ਅਧਾਰਤ ਹੀ ਹੋਵੇ।

ਉਨ੍ਹਾਂ ਕਿਹਾ ਕਿ ਮੌਜੂਦਾ ਜਾਂਚ ਟੀਮ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੇ ਕਾਰਨ ਸੰਗਤ ਦੇ ਮਨਾਂ ਵਿੱਚ ਦੁਵਿਧਾ ਪੈਦਾ ਹੋਈ ਹੈ ਅਤੇ ਕਈ ਖ਼ਦਸ਼ੇ ਖੜ੍ਹੇ ਹੋਏ ਹਨ, ਇਸ ਕਰਕੇ ਇਹ ਅਤਿ ਜ਼ਰੂਰੀ ਹੋ ਜਾਂਦਾ ਹੈ ਕਿ ਕੇਵਲ ਅੰਮ੍ਰਿਤਧਾਰੀ ਸਿੱਖ ਅਫ਼ਸਰ ਜਿਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ ਅਤੇ ਗੁਰੂ ਸਾਹਿਬ ਜੀ ਦੇ ਅਦਬ ਸਤਿਕਾਰ ਦੀ ਪੂਰਨ ਲਿਆਕਤ ਹੋਵੇ ਉਹ ਹੀ ਜਾਂਚ ਨੂੰ ਅੱਗੇ ਵਧਾਉਣ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਦੋਂ ਜਾਂਚ ਟੀਮ ਦੋਆਬਾ ਖੇਤਰ ਦੇ ਇੱਕ ਅਸਥਾਨ ਵਿਖੇ ਪਹੁੰਚੀ ਤਾਂ ਉਨ੍ਹਾਂ ਵੱਲੋਂ ਉੱਥੇ ਸਿੱਖ ਮਰਯਾਦਾ ਦੀ ਉਲੰਘਣਾ ਕਰਦਿਆਂ ਸੁਖਆਸਨ ਵਾਲੇ ਅਸਥਾਨ ਵਿਖੇ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਜਾਂਚ ਮਰਯਾਦਾ ਦੇ ਉਲਟ ਕੀਤੀ ਗਈ, ਜਿਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ, ਇਹ ਵਰਤਾਰਾ ਅਗਾਂਹ ਨਾ ਵਾਪਰੇ ਇਸ ਲਈ ਇਹ ਆਦੇਸ਼ ਕੀਤਾ ਗਿਆ ਹੈ।

Gambhir Car Associate Motion Ads

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਦੇ ਵਿਰੁੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪਿਛਲੇ ਦਿਨੀਂ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਬਰਨਾਲਾ ਦੇ ਕਥਾਵਾਚਕ ਗੁਰਜੰਟ ਸਿੰਘ ਨੂੰ ਅੱਜ ਤਲਬ ਕੀਤਾ ਗਿਆ ਸੀ, ਉਹ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੇ ਸਨਮੁਖ ਪੇਸ਼ ਹੋਏ। ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਗੁਰਜੰਟ ਸਿੰਘ ਨੇ ਅੱਜ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਹੈ, ਪਰੰਤੂ ਇਨ੍ਹਾਂ ਦਾ ਮਾਮਲਾ ਗੰਭੀਰ ਹੋਣ ਕਰਕੇ ਇਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਇਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗੁਰਜੰਟ ਸਿੰਘ ਨੂੰ ਪੇਸ਼ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਨ੍ਹਾਂ ਉੱਤੇ ਕਿਸੇ ਵੀ ਸਟੇਜ ਤੋਂ ਬੋਲਣ ਦੀ, ਕੀਰਤਨ ਕਰਨ ਦੀ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਇਹ ਉਦੋਂ ਤੱਕ ਕਿਸੇ ਵੀ ਸਿੱਖ ਧਾਰਮਿਕ ਸਟੇਜ ਉੱਤੇ ਵੀ ਨਹੀਂ ਬੈਠਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 4 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਹੀ ਨਿਹੰਗ ਸਿੰਘ ਫ਼ੌਜਾਂ ਅਤੇ ਸਮੂਹ ਖ਼ਾਲਸਾ ਪੰਥ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਸਾਹਮਣੇ ਆਇਆ ਹੈ ਅਤੇ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਵੀ ਪੁੱਜੀਆਂ ਹਨ ਕਿ ਹੋਲੇ ਮਹੱਲੇ ਦੌਰਾਨ ਬਹੁਤ ਲੋਕ ਇੱਕ ਦੂਜੇ ਉੱਤੇ ਅੰਨ੍ਹੇਵਾਹ ਰੰਗ ਸੁੱਟਦੇ ਹਨ ਅਤੇ ਸੰਗਤ ਉੱਤੇ ਵੀ ਇਹ ਰੰਗ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਹੋਲੇ ਮਹੱਲੇ ਨੂੰ ਹੋਲੀ ਵੱਲ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਜਾਪਦਾ ਹੈ ਜੋ ਠੀਕ ਨਹੀਂ।

ਉਨ੍ਹਾਂ ਕਿਹਾ ਕਿ ਹੋਲੇ ਮੋਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤ ਉੱਤੇ ਰੰਗ ਸੁੱਟਣਾ ਬਿਲਕੁਲ ਗ਼ੈਰ-ਵਾਜਬ ਹੈ ਅਤੇ ਇਹ ਸਿੱਖੀ ਸਿਧਾਂਤ ਦੇ ਉਲਟ ਹੈ, ਇਸ ਉੱਤੇ ਪੂਰਨ ਰੂਪ ਵਿੱਚ ਪਾਬੰਦੀ ਹੈ। ਇਸ ਸਬੰਧ ਪ੍ਰਸ਼ਾਸਨ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਨਿਹੰਗ ਸਿੰਘ ਮਹੱਲਾ ਕੱਢਦੇ ਹਨ ਤਾਂ ਉਹ ਇੱਕ ਦੂਜੇ ਦੇ ਉੱਪਰ ਗੁਲਾਲ ਪਾਉਂਦੇ ਹਨ ਜੋ ਕਿ ਇੱਕ ਸੀਮਤ ਦਾਇਰੇ ਦੇ ਵਿੱਚ ਹੁੰਦਾ ਹੈ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਹੋਲਾ ਮਹੱਲਾ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੀ ਰਵਾਇਤ ਅਨੁਸਾਰ ਹੀ ਮਨਾਈਏ ਅਤੇ ਇਸ ਮੌਕੇ ਵੱਧ ਤੋਂ ਵੱਧ ਗਿਣਤੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਨਤਮਸਤਕ ਹੋਈਏ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर