Breaking News
Jamshedpur Big Dharmik Event : नगर कीर्तन में शामिल होने सोनारी गुरुद्वारा पहुंचे डीसी, संगत को बुलाई फतेह, देखें – Video Good News : जमशेदपुर को हार्ट-सेफ सिटी बनाने की पहल, सेक्रेड हार्ट कॉन्वेंट स्कूल में लगा एईडी Action by the Jamshedpur police administration: घाघीडीह मंडल कारा में आधी रात तक चली सघन तलाशी, स्टेशन रोड जाम को चीरते हुए निकला काफिला Uttar Pradesh Politics : आजम खान – आंसुओं में संघर्ष की कहानी और सियासत में वापसी की चुनौती Guru Nanak Jayanti in Jamshedpur : फूलों की बारिश से महकेगा नगर कीर्तन का रास्ता, पालकी साहिब के आगे होगी भव्य पुष्पवर्षा Jamshedpur : महासंघ चुनाव में सियासी उलटफेर, रवींद्र की जमीन खिसकी तो वीरेन्द्र का दबदबा कायम, परिवारवाद पर मचा संग्राम
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਐਸਐਸਪੀ ਨੇ ਜੱਥੇਦਾਰ ਤੋਂ ਮੰਗੀ ਮਾਫ਼ੀ, ਕਿਹਾ – ਭਵਿੱਖ ਵਿੱਚ ਨਹੀਂ ਹੋਵੇਗੀ ਗਲਤੀ

SHARE:

ਫਤਿਹ ਲਾਈਵ, ਰਿਪੋਰਟਰ. 

ਅੰਮ੍ਰਿਤਸਰ ਵਿੱਖੇ ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲਿਸ ਕਾਰਵਾਈ ਕਰਕੇ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ਵਿੱਚ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸ. ਗੁਰਮੀਤ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਣ ਅਤੇ ਪੁਲਿਸ ਵੱਲੋਂ ਹੋਈ ਗਲਤੀ ਦੀ ਖਿਮਾ ਜਾਚਨਾ ਕਰਨ ਲਈ ਪੁੱਜੇ।

ਇਸ ਮੌਕੇ ਐੱਸਐੱਸਪੀ ਸ. ਗੁਰਮੀਤ ਸਿੰਘ ਨੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਹੋਈ ਭੁੱਲ ਦੀ ਖਿਮਾ ਜਾਚਨਾ ਕੀਤੀ। ਇਸ ਸਬੰਧੀ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਸ਼ਵ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੰਦਾ ਹੈ ਅਤੇ ਇੱਥੋਂ ਦੇ ਚਾਰ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ।

Gambhir Car Associate Motion Ads

ਉਨ੍ਹਾਂ ਕਿਹਾ ਕਿ ਇੱਥੇ ਦੁਨੀਆ ਭਰ ਤੋਂ ਲੋਕ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਐੱਸਐੱਸਪੀ ਸ. ਗੁਰਮੀਤ ਸਿੰਘ ਨੇ ਆਪਣਾ ਪੱਖ ਰੱਖਿਆ ਹੈ ਅਤੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਵੀ ਇਸ ਨੂੰ ਸੌਂਪਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਗੁਰਮੀਤ ਸਿੰਘ ਨੇ ਇਸ ਗੱਲ ਨੂੰ ਮਹਿਸੂਸ ਕੀਤਾ ਹੈ ਕਿ ਜਿਵੇਂ ਬੀਤੇ ਦਿਨੀਂ ਉਨ੍ਹਾਂ ਦੇ ਜ਼ਿਲ੍ਹੇ ਦੀ ਪੁਲਿਸ ਦੇ ਪੰਜ ਬੰਦੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ਵਿੱਚ ਦਾਖਲ ਹੋਏ ਉਹ ਇਸ ਤਰ੍ਹਾਂ ਨਹੀਂ ਜਾਣੇ ਚਾਹੀਦੇ ਸਨ। ਪੁਲਿਸ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਕਦੇ ਵੀ ਅਜਿਹਾ ਕੁਝ ਨਹੀਂ ਵਾਪਰਨਾ ਚਾਹੀਦਾ ਜਿਸ ਨਾਲ ਇੱਥੋਂ ਦਾ ਮਾਹੌਲ ਖਰਾਬ ਹੋਵੇ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर